Morning Hukamnama | Sri Harmandir Sahib ji | 11 August 2017

☬ ਅੰਮ੍ਰਿਤ ਵੇਲੇ ਦਾ #ਹੁਕਮਨਾਮਾ ਸ੍ਰੀ #ਹਰਿਮੰਦਰ ਸਾਹਿਬ ਜੀ, ਸ੍ਰੀ #ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ #ਮੁਖਵਾਕ-੧੧ ਅਗਸਤ ੨੦੧੭,ਸ਼ੁੱਕਰਵਾਰ,੨੭ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੮੩੬)

ਬਿਲਾਵਲੁ ਮਹਲਾ ੪ ॥
ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥ ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥ ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥ ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥ ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨ੍ਹ੍ਹ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥ ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥ ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥ ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥ ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥ ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥ ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥ ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥ ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥ ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥੮॥੬॥੨॥੧॥੬॥੯॥
(ਅੰਗ: ੮੩੬ )

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਸਹੇਲੀਏ! ਮੇਰੇ ਮਨ ਵਿਚ, ਮੇਰੇ ਤਨ ਵਿਚ, ਅਪਹੁੰਚ ਮਾਲਕ-ਪ੍ਰਭੂ ਦਾ ਪਿਆਰ ਪੈਦਾ ਹੋ ਚੁਕਾ ਹੈ, ਮੇਰੇ ਮਨ ਵਿਚ ਘੜੀ ਘੜੀ ਉਸ ਦੇ ਮਿਲਾਪ ਦੀ ਤੀਬਰ ਤਾਂਘ ਪੈਦਾ ਹੋ ਰਹੀ ਹੈ। ਹੇ ਸਹੇਲੀਏ! ਗੁਰੂ ਦਾ ਦਰਸਨ ਕਰ ਕੇ ਮਨ ਦੀ ਇਹ ਤਾਂਘ ਪੂਰੀ ਹੁੰਦੀ ਹੈ, ਜਿਵੇਂ ‘ਪ੍ਰਿਉ ਪ੍ਰਿਉ’ ਕੂਕਦੇ ਪਪੀਹੇ ਦੇ ਮੂੰਹ ਵਿਚ (ਵਰਖਾ ਦੀ) ਬੂੰਦ ਪੈ ਜਾਂਦੀ ਹੈ।੧। ਹੇ ਸਹੇਲੀਏ! ਆ, ਇਕੱਠੀਆਂ ਬੈਠੀਏ, ਇਕੱਠੀਆਂ ਬੈਠੀਏ, (ਤੇ, ਬੈਠ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀਏ। ਜਿਸ ਉੱਤੇ ਗੁਰੂ ਮਿਹਰ ਕਰਦਾ ਹੈ, ਉਸ ਨੂੰ ਪ੍ਰਭੂ (ਨਾਲ) ਮਿਲਾ ਦੇਂਦਾ ਹੈ। ਉਸ (ਗੁਰੂ) ਅੱਗੇ ਮੇਰਾ ਸਿਰ ਮੁੜ ਮੁੜ ਕੁਰਬਾਨ ਹੁੰਦਾ ਹੈ।੧।ਰਹਾਉ। ਹੇ ਸਹੇਲੀਏ! ਮੇਰੇ ਹਰੇਕ ਰੋਮ ਵਿਚ, ਮੇਰੇ ਮਨ ਵਿਚ, ਮੇਰੇ ਤਨ ਵਿਚ (ਪ੍ਰਭੂ ਤੋਂ ਵਿਛੋੜੇ ਦੀ) ਪੀੜ ਹੈ, ਪ੍ਰਭੂ ਦਾ ਦਰਸਨ ਕਰਨ ਤੋਂ ਬਿਨਾ ਮੈਨੂੰ ਸ਼ਾਂਤੀ ਨਹੀਂ ਹੁੰਦੀ। ਹਕੀਮ (ਮੇਰੀ) ਨਬਜ਼ ਵੇਖ ਕੇ (ਹੀ) ਗ਼ਲਤੀ ਖਾ ਜਾਂਦੇ ਹਨ, ਮੇਰੇ ਹਿਰਦੇ ਵਿਚ, ਮੇਰੇ ਮਨ ਵਿਚ, ਮੇਰੇ ਤਨ ਵਿਚ, ਤਾਂ ਪ੍ਰਭੂ-ਪਿਆਰ ਦੀ ਪੀੜ ਉਠ ਰਹੀ ਹੈ।੨। ਹੇ ਸਹੇਲੀਏ! ਜਿਵੇਂ ਕੋਈ ਨਸ਼ਈ ਮਨੁੱਖ ਨਸ਼ੇ ਤੋਂ ਬਿਨਾ ਮਰਨ-ਹਾਕਾ ਹੋ ਜਾਂਦਾ ਹੈ, ਤਿਵੇਂ ਮੈਂ ਪ੍ਰੀਤਮ-ਪ੍ਰਭੂ ਦੇ ਮਿਲਾਪ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦੀ। ਹੇ ਸਹੇਲੀਏ! ਜਿਨ੍ਹਾਂ ਜੀਵ-ਇਸਤ੍ਰੀਆਂ ਨੂੰ ਪ੍ਰਭੂ-ਪਤੀ ਦੇ ਮਿਲਾਪ ਦੀ ਤਾਂਘ ਹੁੰਦੀ ਹੈ, ਉਹਨਾਂ ਨੂੰ ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ ਚੰਗਾ ਨਹੀਂ ਲੱਗਦਾ।੩। ਹੇ ਸਹੇਲੀਏ! ਜੇ ਕੋਈ ਆ ਕੇ ਮੈਨੂੰ ਮੇਰਾ ਪਿਆਰਾ ਪ੍ਰਭੂ ਮਿਲਾ ਦੇਵੇ, ਤਾਂ ਮੈਂ ਉਸ ਤੋਂ ਸਦਕੇ ਕੁਰਬਾਨ ਜਾਂਦੀ ਹਾਂ। ਹੇ ਸਹੇਲੀਏ! ਜਦੋਂ ਸਤਿਗੁਰੂ ਦੀ ਸਰਨ ਪਈਦਾ ਹੈ, ਤਾਂ ਸਤਿਗੁਰੂ ਅਨੇਕਾਂ ਜਨਮਾਂ ਦੇ ਵਿਛੁੜਿਆਂ ਨੂੰ (ਪ੍ਰਭੂ ਨਾਲ) ਮਿਲਾ ਦੇਂਦਾ ਹੈ।੪। ਹੇ ਸਹੇਲੀਏ! (ਜੀਵ-ਇਸਤ੍ਰੀ ਦੀ) ਇਕੋ ਹਿਰਦਾ-ਸੇਜ ਹੈ ਜਿਸ ਉਤੇ ਠਾਕੁਰੁ-ਪ੍ਰਭੂ ਆਪ ਹੀ ਵੱਸਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ (ਪ੍ਰਭੂ-ਪਤੀ ਦਾ) ਟਿਕਾਣਾ ਨਹੀਂ ਲੱਭ ਸਕਦੀ, ਉਹ ਭਟਕਦੀ ਹੀ ਫਿਰਦੀ ਹੈ। ਜੇ ਉਹ ‘ਗੁਰ ਗੁਰੂ’ ਕਰਦੀ ਗੁਰੂ ਦੀ ਸਰਨ ਆ ਪਏ, ਤਾਂ ਪ੍ਰਭੂ ਆ ਕੇ ਉਸ ਨੂੰ ਮਿਲ ਪੈਂਦਾ ਹੈ, ਰਤਾ ਭੀ ਚਿਰ ਨਹੀਂ ਲੱਗਦਾ।੫। ਪਰ ਜੇ ਕੋਈ ਮਨੁੱਖ (ਗੁਰੂ ਦਾ ਆਸਰਾ ਛੱਡ ਕੇ, ਹਰਿ-ਨਾਮ ਦਾ ਸਿਮਰਨ ਭੁਲਾ ਕੇ) ਮੁੜ ਮੁੜ (ਤੀਰਥ-ਜਾਤ੍ਰਾ ਆਦਿਕ ਦੇ ਮਿੱਥੇ ਹੋਏ ਧਾਰਮਿਕ ਕਰਮ) ਕਰ ਕੇ ਇਹਨਾਂ ਕਰਮ ਕਾਂਡੀ ਕਰਮਾਂ ਨੂੰ ਹੀ ਵਧਾਂਦਾ ਜਾਏ, ਤਾਂ ਉਸ ਦੇ ਮਨ ਵਿਚ ਲੋਭ ਵਲ-ਛਲ ਵਿਖਾਵੇ ਆਦਿਕ ਦਾ ਕਰਮ ਹੀ ਟਿਕਿਆ ਰਹੇਗਾ (ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੋਵੇਗਾ)। ਬਜ਼ਾਰੀ ਔਰਤ ਦੇ ਘਰ ਜੇ ਪੁੱਤਰ ਜੰਮ ਪਏ, ਤਾਂ ਉਸ ਪੁੱਤਰ ਦੇ ਪਿਉ ਦਾ ਕੋਈ ਨਾਮ ਨਹੀਂ ਦੱਸਿਆ ਜਾ ਸਕਦਾ।੬। ਹੇ ਭਾਈ! (ਜਿਹੜੇ ਮਨੁੱਖ) ਪੂਰਬਲੇ ਜਨਮ ਵਿਚ (ਪਰਮਾਤਮਾ ਦੀ) ਭਗਤੀ ਕਰ ਕੇ (ਹੁਣ ਮਨੁੱਖਾ ਜਨਮ ਵਿਚ) ਆਏ ਹਨ, ਗੁਰੂ ਨੇ (ਉਹਨਾਂ ਦੇ ਅੰਦਰ) ਹਰ ਵੇਲੇ ਭਗਤੀ ਕਰਨ ਦਾ ਬੀਜ ਬੀਜ ਦਿੱਤਾ ਹੈ। ਜਦੋਂ ਉਹ ਹਰ ਵੇਲੇ ਹਰਿ-ਨਾਮ ਸਿਮਰਦਿਆਂ ਸਿਮਰਦਿਆਂ ਹਰਿ-ਨਾਮ ਵਿਚ ਲੀਨ ਹੋ ਗਏ, ਤਦੋਂ ਹਰ ਵੇਲੇ ਭਗਤੀ ਕਰਦਿਆਂ ਉਹਨਾਂ ਨੂੰ ਪਰਮਾਤਮਾ ਦਾ ਮਿਲਾਪ ਹੋ ਗਿਆ।੭। (ਪਰ, ਹੇ ਭਾਈ! ਪਰਮਾਤਮਾ ਦੀ ਭਗਤੀ ਕਰਨਾ ਜੀਵ ਦੇ ਆਪਣੇ ਇਖ਼ਤਿਆਰ ਦੀ ਗੱਲ ਨਹੀਂ ਹੈ। ਇਹ ਘਾਲ-ਕਮਾਈ ਪ੍ਰਭੂ ਦੀ ਮਿਹਰ ਨਾਲ ਹੀ ਹੋ ਸਕਦੀ ਹੈ। ਪ੍ਰਭੂ ਦੀ ਭਗਤੀ ਕਰਨੀ, ਮਾਨੋ, ਮਹਿੰਦੀ ਨੂੰ ਪੀਸਣ ਸਮਾਨ ਹੈ। ਇਸਤ੍ਰੀ ਮਹਿੰਦੀ ਨੂੰ ਆਪ ਹੀ ਪੀਂਹਦੀ ਹੈ, ਆਪ ਹੀ ਘਸਾਂਦੀ ਹੈ, ਤੇ ਆਪ ਹੀ ਉਸ ਨੂੰ ਆਪਣੇ ਹੱਥਾਂ-ਪੈਰਾਂ ਤੇ ਲਾਂਦੀ ਹੈ। ਉਹ ਆਪ ਹੀ ਮਹਿੰਦੀ ਨੂੰ ਇਸ ਯੋਗ ਬਣਾਂਦੀ ਹੈ ਕਿ ਉਹ ਉਸ ਇਸਤ੍ਰੀ ਦੇ ਅੰਗਾਂ ਤੇ ਲੱਗ ਸਕੇ)। ਪ੍ਰਭੂ ਨੇ ਆਪ ਹੀ (ਜੀਵ ਦੇ ਮਨ ਨੂੰ ਆਪਣੇ ਚਰਨਾਂ ਵਿਚ) ਲਿਆ ਲਿਆ ਕੇ (ਭਗਤੀ ਕਰਨ ਦੀ) ਮਹਿੰਦੀ (ਜੀਵ ਪਾਸੋਂ) ਪਿਹਾਈ ਹੈ, ਫਿਰ ਆਪ ਹੀ ਉਸ ਦੀ ਭਗਤੀ-ਰੂਪ ਮਹਿੰਦੀ ਨੂੰ ਘੋਲ ਘੋਲ ਕੇ (ਰੰਗੀਲੀ ਪਿਆਰ-ਭਰੀ ਬਣਾ ਬਣਾ ਕੇ) ਆਪਣੇ ਚਰਨਾਂ ਵਿਚ ਉਸ ਨੂੰ ਜੋੜਿਆ ਹੈ। ਹੇ ਨਾਨਕ! (ਆਖ-ਹੇ ਭਾਈ!) ਜਿਨ੍ਹਾਂ ਉਤੇ ਮਾਲਕ-ਪ੍ਰਭੂ ਨੇ ਮਿਹਰ ਕੀਤੀ, ਉਹਨਾਂ ਦੀ ਬਾਂਹ ਫੜ ਕੇ (ਉਹਨਾਂ ਨੂੰ ਸੰਸਾਰ-ਸਮੁੰਦਰ ਵਿਚੋਂ ਬਾਹਰ) ਕੱਢ ਲਿਆ।੮।੬।੯।

☬ हिंदी में अर्थ :- ☬

हे सखी! मेरे मन में, मेरे तन में, अपहुच मालिक प्रभु का प्यार पैदा हो चुका है, मेरे मन में बार बार उस के मिलाप की तीव्र इच्छा पैदा हो रही है । हे सखी! गुरु के दर्शन कर के मन की यह इच्छा पूरी होती है, जैसे “प्रिऊ प्रिऊ” पुकारते पपीहे के मुख में (बरखा की) बूँद आ गिरती है।१।

☬ Translation in English:- ☬

BILAAVAL, FOURTH MEHL:
My mind and body are filled with love for my Inaccessible Lord and Master. Each and every instant, I am filled with immense faith and devotion. Gazing upon the Guru, my mind’s faith is fulfilled, like the song-bird, which cries and cries, until the rain-drop falls into its mouth. || 1 || Join with me, join with me, O my companions, and teach me the Sermon of the Lord. The True Guru has mercifully united me with God. Cutting off my head, and chopping it into pieces, I offer it to Him. || 1 || Pause || Each and every hair on my head, and my mind and body, suffer the pains of separation; without seeing my God, I cannot sleep. The doctors and healers look at me, and are perplexed. Within my heart, mind and body, I feel the pain of divine love. || 2 || I cannot live for a moment, for even an instant, without my Beloved, like the opium addict who cannot live without opium. Those who thirst for God, do not love any other. Without the Lord, there is no other at all. || 3 || If only someone would come and unite me with God; I am devoted, dedicated, a sacrifice to him. After being separated from the Lord for countless incarnations, I am re-united with Him, entering the Sanctuary of the True, True, True Guru. || 4 || There is one bed for the soul-bride, and the same bed for God, her Lord and Master. The self-willed manmukh does not obtain the Mansion of the Lord’s Presence; she wanders around, in limbo. Uttering, “Guru, Guru”, she seeks His Sanctuary; so God comes to meet her, without a moment’s delay. || 5 || One may perform many rituals, but the mind is filled with hypocrisy, evil deeds and greed. When a son is born in the house of a prostitute, who can tell the name of his father? || 6 || Because of devotional worship in my past incarnations, I have been born into this life. The Guru has inspired me to worship the Lord, Har, Har, Har, Har. Worshipping, worshipping Him with devotion, I found the Lord, and then I merged into the Name of the Lord, Har, Har, Har, Har. || 7 || God Himself came and ground the henna leaves into powder, and applied it to my body. Our Lord and Master showers His Mercy upon us, and grasps hold of our arms; O Nanak, He lifts us up and saves us. || 8 || 6 || 9 || 2 || 1 || 6 || 9 ||

Friday, 27th Saawan (Samvat 549 Nanakshahi) (Ang: 836)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

 

Morning Hukamnama | Sri Harmandir Sahib ji | 10 August 2017

☬ ਅੰਮ੍ਰਿਤ ਵੇਲੇ ਦਾ #ਹੁਕਮਨਾਮਾ ਸ੍ਰੀ #ਹਰਿਮੰਦਰ ਸਾਹਿਬ ਜੀ, ਸ੍ਰੀ #ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ #ਮੁਖਵਾਕ-੧੦ ਅਗਸਤ ੨੦੧੭,ਵੀਰਵਾਰ,੨੬ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੧੯)
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

सोरठि महला ५ ॥
हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥

☬ English Translation : ☬

Sorat’h, Fifth Mehl:
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1|| The True Lord and Master is forever merciful and forgiving. My Perfect Guru has bound me to Him, and now, I am in absolute ecstasy. ||Pause|| The One who fashioned the body and placed the soul within, who gives you clothing and nourishment – He Himself preserves the honor of His slaves. Nanak is forever a sacrifice to Him. ||2||16||44||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ ( ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

☬ हिंदी में अर्थ :- ☬

हे भाई! परमात्मा नुम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान दाल कर (हमारा) शरीर पैदा किया है, जो (हर समय) हमे खुराक और पोशाक दे रहा है, वह परमात्मा ( संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सड़के जाता हूँ॥२॥१६॥४४॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama | Sri Harmandir Sahib ji | 09 August 2017

☬ ਅੰਮ੍ਰਿਤ ਵੇਲੇ ਦਾ #ਹੁਕਮਨਾਮਾ ਸ੍ਰੀ #ਹਰਿਮੰਦਰ ਸਾਹਿਬ ਜੀ, ਸ੍ਰੀ #ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ #ਮੁਖਵਾਕ-੦੯ ਅਗਸਤ ੨੦੧੭,ਬੁੱਧਵਾਰ,੨੫ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੫੮੩)
ਵਡਹੰਸੁ ਮਹਲਾ ੩ ॥
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥

वडहंसु महला ३ ॥
सुणिअहु कंत महेलीहो पिरु सेविहु सबदि वीचारि ॥ अवगणवंती पिरु न जाणई मुठी रोवै कंत विसारि ॥ रोवै कंत समालि सदा गुण सारि ना पिरु मरै न जाए ॥ गुरमुखि जाता सबदि पछाता साचै प्रेमि समाए ॥ जिनि अपणा पिरु नही जाता करम बिधाता कूड़ि मुठी कूड़िआरे ॥ सुणिअहु कंत महेलीहो पिरु सेविहु सबदि वीचारे ॥१॥

☬ English Translation:- ☬

Wadahans, Third Mehl:
Listen, O brides of the Lord: serve your Beloved Husband Lord, and contemplate the Word of His Shabad. The worthless bride does not know her Husband Lord – she is deluded; forgetting her Husband Lord, she weeps and wails. She weeps, thinking of her Husband Lord, and she cherishes His virtues; her Husband Lord does not die, and does not leave. As Gurmukh, she knows the Lord; through the Word of His Shabad, He is realized; through True Love, she merges with Him. She who does not know her Husband Lord, the Architect of karma, is deluded by falsehood – she herself is false. Listen, O brides of the Lord: serve your Beloved Husband Lord, and contemplate the Word of His Shabad. ||1||

☬ ਪੰਜਾਬੀ ਵਿਚ ਵਿਆਖਿਆ :- ☬

ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ! ਔਗੁਣਾਂ ਨਾਲ ਭਰੀ ਹੋਈ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ ਤੇ ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ ਤੇ ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ। ਜਿਸ ਨੇ ਗੁਰੂ ਦੀ ਸਰਨ ਪੈ ਕੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਪਾ ਕਈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ। ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ!॥੧॥

☬ हिंदी में अर्थ :- ☬

हे प्रभु-पति की जिव-स्त्रिओ! (मेरी बात) सुनो और गुरु के शब्द के द्वारा प्रभु के गुणों का विचार कर के प्रभु -पति की सेवा-भक्ति करा करो! अवगुणों से भरी हुई जिव-स्त्री प्रभु पति से गहरी साँझ नहीं बनाती और प्रभु-पति को भुला के वह आत्मिक जीवन लुटा बैठती हैं और दुखी होती हैं। परन्तु जो जिव-स्त्री पति को हृदय में बसा कर प्रभु के गुण सदा याद कर कर के (प्रभु के दर पर सदा) अरदास करती रहती है, उस का खसम (-प्रभु) कभी मरता नहीं, उस को कभी छोड़ के नहीं जाता। जिस ने गुरु की सरन आ के शब्द के द्वारा प्रभु से जान पहचान कर ली वह सदा कायम रहने वाले प्रभु के प्रेम में लीन रहती है। जिस जिव-इस्त्री ने अपने उस प्रभु-पति से साँझ नहीं बनाई जो सब जीवों को उनके कर्मो के अनुसार पैदा करने वाला है, उस कुड़ की बंजारन को माया का मोह ठगता रहता है॥१॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama | Sri Harmandir Sahib ji | 08 August 2017

☬ ਅੰਮ੍ਰਿਤ ਵੇਲੇ ਦਾ #ਹੁਕਮਨਾਮਾ ਸ੍ਰੀ #ਹਰਿਮੰਦਰ ਸਾਹਿਬ ਜੀ, ਸ੍ਰੀ #ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ #ਮੁਖਵਾਕ-੦੮ ਅਗਸਤ ੨੦੧੭,ਮੰਗਲਵਾਰ,੨੪ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੦੬)
ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥

सलोक ॥
मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥

☬ English Translation:- ☬

Shalok:
He grants our hearts’ desires, and fulfills all our hopes. He destroys pain and suffering; remember God in meditation, O Nanak – He is not far away. ||1|| Love Him, with whom you enjoy all pleasures. Do not forget that Lord, even for an instant; O Nanak, He fashioned this beautiful body. ||2||

☬ ਪੰਜਾਬੀ ਵਿਆਖਿਆ :- ☬

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।

☬ हिंदी में अर्थ :- ☬

हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है।1। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama | Sri Harmandir Sahib ji | 07 August 2017

☬ ਅੰਮ੍ਰਿਤ ਵੇਲੇ ਦਾ #ਹੁਕਮਨਾਮਾ ਸ੍ਰੀ #ਹਰਿਮੰਦਰ ਸਾਹਿਬ ਜੀ, ਸ੍ਰੀ #ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ #ਮੁਖਵਾਕ-੦੭ ਅਗਸਤ ੨੦੧੭,ਸੋਮਵਾਰ,੨੩ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੭੨)
ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥

धनासरी महला ५ ॥
वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥

☬ English Translation:- ☬

Dhanaasaree, Fifth Mehl:
The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. ||1|| No one has ever found satisfaction in sin and corruption. The flame is not satisfied by more fuel; how can one be satisfied without the Lord? ||Pause||

☬ ਪੰਜਾਬੀ ਵਿਆਖਿਆ :- ☬

(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ।ਰਹਾਉ।

☬ हिंदी में अर्थ :- ☬

(हे भाई! दुनिया में) बड़े बड़े राजे हैं, बड़े बड़े जमींदार हैं, (माया के लिए) उनकी तृष्णा कभी नहीं ख़तम होती, वेह माया के अचंभों में मस्त रहते हैं, माया से चिपके रहते हैं। (माया के बिना) और कुछ उनको आँखों से धिकता नहीं। १। माया (के मोह) में (फंसे रह के) किसी मनुख ने माया की तृप्ति को प्राप्त नहीं किया है, जैसे आग को जलावन देते जाओ वः तृप्त नहीं होती। परमात्मा के नाम के बिना मनुख कभी तृप्त नहीं हो सकता। रहाउ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..