Morning Hukamnama | Sri Harmandir Sahib Ji | 18 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੧੮ ਨਵੰਬਰ ੨੦੨੧,ਵੀਰਵਾਰ,੩ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੭੦ ” 🌹🌺
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।

ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

धनासरी महला ४ ॥
मेरे साहा मै हरि दरसन सुखु होए ॥ हमरी बेदनि तू जानता साहा अवरु किआ जानै कोए ॥ रहाउ ॥ साचा साहिबु सचु तू मेरे साहा तेरा कीआ सचु सभु होए ॥ झूठा किस कउ आखीऐ साहा दूजा नाही कोए ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥

अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैंऔर,यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३

Meaning: O my King, beholding the Blessed Vision of the Lord’s Darshan, I am at peace. You alone know my inner pain, O King; what can anyone else know ? || Pause || O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak Ji. ||4||7||13||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib Ji | 14 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੧੪ ਨਵੰਬਰ ੨੦੨੧,ਐਤਵਾਰ,੩੦ ਕੱਤਕ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੭੨੩ ” 🌹🌺
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਪਦਅਰਥ: ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧।ਆਧਾਰੁ = ਸਹਾਰਾ।ਰਹਾਉ।ਤੂ ਹੈ– ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨।ਦੀਸੈ = ਦਿੱਸਦਾ ਹੈ। ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ! ਅਨੂਪ = ਹੇ ਸੁੰਦਰ! ਜਨ = ਹੇ ਜਨ! ਸੋਇ = ਉਸ ਪਰਮਾਤਮਾ ਨੂੰ ਹੀ। ਕਰਮਿ = ਮੇਹਰ ਨਾਲ।੩।ਜਿਨਿ = ਜਿਸ (ਮਨੁੱਖ) ਨੇ। ਤਿਸ ਕਉ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}। ਬਲਿਹਾਰ = ਸਦਕੇ। ਤਿਸ ਕੈ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕੈ’ ਦੇ ਕਾਰਨ ਉੱਡਿਆ ਹੈ}। ਕੈ ਸੰਗਿ = ਦੇ ਨਾਲ। ਲੋਚਾ = ਤਾਂਘ। ਪੂਰਿ = ਪੂਰੀ ਕਰ। ਬਾਛਉ = ਬਾਛਉਂ, ਮੈਂ ਚਾਹੁੰਦਾ ਹਾਂ। ਧੂਰਿ = ਚਰਨ = ਧੂੜ।੪।

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

अर्थ: हे भाई! सब जीवों को दातें देने वाला परमात्मा सब जीवों के सर पर रखवाला है। हे प्रभू! (हम जीवों को) तेरा ही आसरा है, तेरा ही सहारा है। रहाउ।हे प्रभू! तू सारे जगत को पैदा करने वाला है, जो कुछ तू करता है, वही होता है, तेरे बिना और कोई दूसरा कुछ करने के काबिल नहीं है। (हम जीवों को) तेरा ही ताण है, (हमारे) मन में तेरा ही सहारा है। हे नानक! सदा उस एक परमात्मा का नाम जपता रह।1।हे अपहुँच प्रभू! हे अथाह प्रभू! हे सबसे ऊँचे और बेअंत प्रभू! हर जगह हर वक्त तू ही तू है, तू ही सदा कायम रहने वाला है। हे प्रभू! जो मनुष्य तुझे सिमरते हैं, उनको कोई डर, कोई दुख छू नहीं सकता। हे नानक! गुरू की कृपा से ही (मनुष्य परमात्मा के) गुण गा सकते हैं।2।हे गुणों के खजाने! हे सुंदर गोबिंद! (जगत में) जो कुछ दिखता है तेरा ही स्वरूप है। हे मनुष्य! सदा उस परमात्मा का सिमरन करता रह। हे नानक! (परमात्मा का सिमरन) परमात्मा की कृपा से ही मिलता है।3।हे भाई! जिस मनुष्य ने परमात्मा का नाम जपा है, उससे कुर्बान होना चाहिए। उस मनुष्य की संगति में (रह के) सारा जगत संसार समुंद्र से पार लांघ जाता है। हे नानक! कह– हे प्रभू! मेरी तमन्ना पूरी कर, मैं (तेरे दर से) तेरे संत जनों के चरणों की धूल माँगता हूँ।4।2।

तिलंग घरु २ महला ५ ॥ तुधु बिनु दूजा नाही कोए ॥ तू करतारु करहि सो होए ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक गुण गाहि ॥२॥ जो दीसै सो तेरा रूपु ॥ गुण निधान गोविंद अनूप ॥ सिमरि सिमरि सिमरि जन सोए ॥ नानक करमि परापति होए ॥३॥ जिनि जपिआ तिस कउ बलिहार ॥ तिस कै संगि तरै संसार ॥ कहु नानक प्रभ लोचा पूरि ॥ संत जना की बाछउ धूरि ॥४॥२॥

Tilang, Second House, Fifth Mehl: There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. ||1|| The Great Giver is the Supreme Lord God over all. You are our support, You are our sustainer. ||Pause|| You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. ||2|| Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. ||3|| I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. ||4||2||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib Ji | 13 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੧੩ ਨਵੰਬਰ ੨੦੨੧,ਸ਼ਨਿਵਾਰ,੨੯ ਕੱਤਕ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੭੬੬ ” 🌹🌺
ਸੂਹੀ ਮਹਲਾ ੧ ॥
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਰਾਤਾ = {रत्रत्र्} ਰੰਗਿਆ ਹੋਇਆ। ਰਵੈ = ਚੇਤੇ ਕਰਦਾ ਹੈ, ਸਿਮਰਦਾ ਹੈ। ਮਨਿ = ਮਨ ਵਿਚ। ਸੋਈ = ਉਹੀ, ਉਹ ਪ੍ਰਭੂ ਹੀ। ਪਉੜੀ ਸਾਚ ਕੀ = ਸਦਾ-ਥਿਰ ਪ੍ਰਭੂ ਤਕ ਅਪੜਾਣ ਵਾਲੀ ਪੌੜੀ। ਸਾਚਾ = ਸਦਾ-ਥਿਰ ਰਹਿਣ ਵਾਲਾ। ਸੁਖੁ = ਆਤਮਕ ਆਨੰਦ। ਸੁਖਿ = ਆਤਮਕ ਆਨੰਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਆਵੈ = ਆਉਂਦਾ ਹੈ, ਪਹੁੰਚਦਾ ਹੈ। ਸਾਚ ਭਾਵੈ = ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ {ਨੋਟ: ਕਈ ਬੀੜਾਂ ਵਿਚ ਪਾਠ “ਸਾਚੁ” ਹੈ। ਇਸ ਤਰ੍ਹਾਂ ਅਰਥ ਬਣਦਾ ਹੈ: ਉਸ ਬੰਦੇ ਨੂੰ ਸਦਾ-ਥਿਰ ਪ੍ਰਭੂ ਪਿਆਰਾ ਲੱਗਦਾ ਹੈ। ਪਰ ਸ੍ਰੀ ਕਰਤਾਰਪੁਰ ਵਾਲੀ ਬੀੜ ਵਿਚ ਪਾਠ “ਸਾਚ” ਹੈ}। ਸਾਚ ਕੀ ਮਤਿ = ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਮੱਤ। ਕਿਉ ਟਲੈ = ਨਹੀਂ ਹਟਦੀ, ਅਟੱਲ ਹੋ ਜਾਂਦੀ ਹੈ। ਸੁਗਿਆਨੁ = ਚੰਗਾ ਗਿਆਨ, ਗਿਆਨ ਦੀਆਂ ਗੱਲਾਂ ਕਰ ਸਕਣ ਦੀ ਚੰਗੀ ਸਮਰੱਥਾ। ਮਜਨੁ = ਤੀਰਥ-ਇਸ਼ਨਾਨ {मज्जन}। ਅਛਲਿਓ = ਜੇਹੜਾ ਠੱਗਿਆ ਨਾਹ ਜਾ ਸਕੇ। ਕਿਉ ਛਲੈ = ਠੱਗ ਨਹੀਂ ਸਕਦਾ, ਖ਼ੁਸ਼ ਨਹੀਂ ਕਰ ਸਕਦਾ। ਪਰਪੰਚ = ਧੋਖੇ। ਥਾਕੇ = ਰਹਿ ਜਾਂਦੇ ਹਨ, ਮੁੱਕ ਜਾਂਦੇ ਹਨ। ਦੋਈ = ਦ੍ਵੈਤ, ਮੇਰ-ਤੇਰ। ਕਪਟੁ = ਠੱਗੀ।

(ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮੱਤ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ ॥੧॥

सूही महला १ ॥
मेरा मनु राता गुण रवै मनि भावै सोई ॥ गुर की पउड़ी साच की साचा सुखु होई ॥ सुखि सहजि आवै साच भावै साच की मति किउ टलै ॥ इसनानु दानु सुगिआनु मजनु आपि अछलिओ किउ छलै ॥ परपंच मोह बिकार थाके कूड़ु कपटु न दोई ॥ मेरा मनु राता गुण रवै मनि भावै सोई ॥१॥

(परमात्मा के प्यार में) रंगा हुआ मेरा मन (जैसे जैसे परमात्मा के) गुण याद करता है (वैसे वैसे) मेरे मन में वह परमात्मा ही प्यारा लगता जा रहा है। परमात्मा के गुण गावने, मानो, एक सीढ़ी है जो गुरु ने दी है और इस सीढ़ी के द्वारा सदा-स्थिर रहने वाले परमात्मा तक पहुच सकता है, (इस सीढ़ी पर चड़ने की बरकत से मेरे अंदर) सदा-थिर रहने वाला आनंद बन रहा है। जो मनुख (इस सीढ़ी की बरकत से) आत्मिक आनंद में आत्मिक अडोलता में पहुचता है वह सदा-थिर प्रभु को प्यारा लगता है। सदा-थिर प्रभु के गुण गाने वाली उस की मति अटल हो जाती है। परमात्मा अटल है। (अगर गुण गाने वाली मति नहीं बनी, तो) कोई स्नान, कोई दान, कोई ज्ञानता, और कोई तीर्थ स्नान परमात्मा को कुश नहीं कर सकता। (गुण गाने वाले मनुख के मन में से) धोखा-फरेब, मोह के चमत्कार, विकार आदि सब ख़तम हो जाते है। उस के अंदर न झूठ रह जाता है, न ठगी रह जाती है, न मेर-तेर रह जाती है। (प्रभु के प्यार में) रंगा हुआ मेरा मन (जैसे जैसे प्रभु के) गुण गता है (वैसे वैसे) मेरे मन में वह प्रभु ही प्यारा लगने लग जाता है॥१॥

Soohee, First Mehl:
My mind is imbued with His Glorious Praises; I chant them, and He is pleasing to my mind. Truth is the ladder to the Guru; climbing up to the True Lord, peace is obtained. Celestial peace comes; the Truth pleases me. How could these True Teachings ever be erased? He Himself is Undeceivable; how could He ever be deceived by cleansing baths, charity, spiritual wisdom or ritual bathing? Fraud, attachment and corruption are taken away, as are falsehood, hypocrisy and duality. My mind is imbued with His Glorious Praises; I chant them, and He is pleasing to my mind. ||1||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib Ji | 10 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੧੦ ਨਵੰਬਰ ੨੦੨੧,ਬੁੱਧਵਾਰ,੨੬ ਕੱਤਕ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੯੫੨-੯੫੩ ” 🌹🌺
ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥*
ਪਦ ਅਰਥ: ਨਾਸਤਿ = (ਸੰ: nwiÔq=n AiÔq) ਨਹੀਂ ਹੈ, ਭਾਵ, ਸਿੱਧੀ ਤੇ ਵਡਿਆਈ ਨਹੀਂ ਹੈ। ਮੂੰਡ = ਸਿਰ। ਮੂੰਡ ਕੇਸੀ ਮੁਡਾਈ = ਸਿਰ ਦੇ ਕੇਸ ਮੁਨਾਇਆਂ {ਨੋਟ: ਹਰੇਕ ਕਿਸਮ ਦੇ ਖ਼ਿਆਲ ਦੇ ਨਾਲ ਲਫ਼ਜ਼ “ਨਾਸਤਿ” ਹਰ ਵਾਰੀ ਵਰਤਿਆ ਹੈ; ਸੋ, “ਮੂੰਡ ਮੁਡਾਈ ਕੇਸੀ” ਇਕੱਠਾ ਹੀ ਇਕ ਖ਼ਿਆਲ ਹੈ) । ਆਪੁ = ਆਪਣੇ ਆਪ ਨੂੰ। ਤਛਾਵਹਿ = ਕਟਾਂਦੇ ਹਨ। ਰਵੈ = ਵਿਆਪਕ ਹੈ, ਮੌਜੂਦ ਹੈ। ਖੁਆਈ = ਮੈਂ ਖੁੰਝਾਂਦਾ ਹਾਂ। ਵਾਟੜੀ = ਸੋਹਣੀ ਵਾਟ, ਸੋਹਣਾ ਰਾਹ। ਪੰਧ ਸਿਰਿ = ਪੰਧ ਦੇ ਸਿਰੇ ਤੇ, ਸਫ਼ਰ ਦੇ ਸ਼ੁਰੂ ਵਿਚ ਹੀ।
ਅਰਥ: (ਤਪ ਆਦਿਕਾਂ ਨਾਲ) ਦੁਖੀ ਹੋਣ ਵਿਚ (ਸਿੱਧੀ ਤੇ ਵਡਿਆਈ ਦੀ ਪ੍ਰਾਪਤੀ) ਨਹੀਂ ਹੈ, ਸੁਖ-ਰਹਿਣਾ ਹੋਣ ਵਿਚ ਭੀ ਨਹੀਂ ਤੇ ਪਾਣੀ ਵਿਚ ਖਲੋਣ ਵਿਚ ਭੀ ਨਹੀਂ ਹੈ (ਨਹੀਂ ਤਾਂ ਬੇਅੰਤ) ਜੀਵ ਪਾਣੀ ਵਿਚ ਹੀ ਫਿਰਦੇ ਹਨ (ਉਹਨਾਂ ਨੂੰ ਸੁਤੇ ਹੀ ਸਿੱਧੀ ਮਿਲ ਜਾਂਦੀ) । ਸਿਰ ਦੇ ਕੇਸ ਮੁਨਾਣ ਵਿਚ (ਭਾਵ, ਰੁੰਡ-ਮੁੰਡ ਹੋ ਜਾਣ ਵਿਚ) ਸਿੱਧੀ ਨਹੀਂ ਹੈ; ਇਸ ਗੱਲ ਵਿਚ ਭੀ (ਜਨਮ-ਮਨੋਰਥ ਦੀ) ਸਿੱਧੀ ਨਹੀਂ ਕਿ ਵਿਦਵਾਨ ਬਣ ਕੇ (ਹੋਰ ਲੋਕਾਂ ਨੂੰ ਚਰਚਾ ਵਿਚ ਜਿੱਤਣ ਲਈ) ਦੇਸਾਂ ਦੇਸਾਂ ਵਿਚ ਫਿਰੀਏ। ਰੁੱਖਾਂ ਬਿਰਖਾਂ ਤੇ ਪੱਥਰਾਂ ਵਿਚ ਭੀ ਸਿੱਧੀ ਨਹੀਂ ਹੈ, ਇਹ ਆਪਣੇ ਆਪ ਨੂੰ ਕਟਾਂਦੇ ਹਨ ਤੇ (ਕਈ ਕਿਸਮ ਦੇ) ਦੁੱਖ ਸਹਾਰਦੇ ਹਨ (ਭਾਵ, ਰੁੱਖਾਂ ਬਿਰਖਾਂ ਪੱਥਰਾਂ ਵਾਂਗ ਜੜ੍ਹ ਹੋ ਕੇ ਆਪਣੇ ਉਤੇ ਕਈ ਕਸ਼ਟ ਸਹਾਰਿਆਂ ਭੀ ਜਨਮ-ਮਨੋਰਥ ਦੀ ਸਿੱਧੀ ਪ੍ਰਾਪਤ ਨਹੀਂ ਹੁੰਦੀ) । (ਸੰਗਲ ਲੱਕ ਨਾਲ ਬੰਨ੍ਹਣ ਵਿਚ ਭੀ) ਸਿੱਧੀ ਨਹੀਂ ਹੈ, ਹਾਥੀ ਸੰਗਲਾਂ ਨਾਲ ਬੱਧੇ ਪਏ ਹੁੰਦੇ ਹਨ; (ਕੰਦ-ਮੂਲ ਖਾਣ ਵਿਚ ਭੀ) ਸਿੱਧੀ ਨਹੀਂ ਹੈ, ਗਾਈਆਂ ਘਾਹ ਚੁਗਦੀਆਂ ਹੀ ਹਨ (ਭਾਵ, ਹਾਥੀਆਂ ਵਾਂਗ ਸੰਗਲ ਬੰਨ੍ਹਿਆਂ ਤੇ ਗਾਈਆਂ ਵਾਂਗ ਕੰਦ-ਮੂਲ ਖਾਧਿਆਂ ਸਿੱਧੀ ਦੀ ਪ੍ਰਾਪਤੀ ਨਹੀਂ ਹੈ) ।
ਜਿਸ ਪ੍ਰਭੂ ਦੇ ਹੱਥ ਵਿਚ ਸਫਲਤਾ ਹੈ ਜੇ ਉਹ ਆਪ ਦੇਵੇ ਤਾਂ ਜਿਸ ਨੂੰ ਦੇਂਦਾ ਹੈ ਉਸ ਨੂੰ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਵਡਿਆਈ ਉਸ ਜੀਵ ਨੂੰ ਮਿਲਦੀ ਹੈ ਜਿਸ ਦੇ ਹਿਰਦੇ ਵਿਚ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ ਹਰ ਵੇਲੇ ਮੌਜੂਦ ਹੈ।
(ਪ੍ਰਭੂ ਤਾਂ ਇਉਂ ਆਖਦਾ ਹੈ ਕਿ ਜੀਵਾਂ ਦੇ) ਸਾਰੇ ਸਰੀਰ ਮੇਰੇ (ਸਰੀਰ) ਹਨ, ਮੈਂ ਸਭਨਾਂ ਵਿਚ ਵੱਸਦਾ ਹਾਂ, ਜਿਸ ਜੀਵ ਨੂੰ ਮੈਂ ਕੁਰਾਹੇ ਪਾ ਦੇਂਦਾ ਹਾਂ ਉਸ ਨੂੰ ਕੌਣ ਸਮਝਾ ਸਕਦਾ ਹੈ? ਜਿਸ ਨੂੰ ਮੈਂ ਸੋਹਣਾ ਰਸਤਾ ਵਿਖਾ ਦੇਂਦਾ ਹਾਂ ਉਸ ਨੂੰ ਕੌਣ ਭੁਲਾ ਸਕਦਾ ਹੈ? ਜਿਸ ਨੂੰ ਮੈਂ (ਜ਼ਿੰਦਗੀ ਦੇ) ਸਫ਼ਰ ਦੇ ਸ਼ੁਰੂ ਵਿਚ ਹੀ ਭੁਲਾ ਦਿਆਂ ਉਸ ਨੂੰ ਰਸਤਾ ਕੌਣ ਵਿਖਾ ਸਕਦਾ ਹੈ?।1।
ਮਃ ੧ ॥ ਸੋ ਗਿਰਹੀ ਜੋ ਨਿਗ੍ਰਹੁ ਕਰੈ ॥ ਜਪੁ ਤਪੁ ਸੰਜਮੁ ਭੀਖਿਆ ਕਰੈ ॥ ਪੁੰਨ ਦਾਨ ਕਾ ਕਰੇ ਸਰੀਰੁ ॥ ਸੋ ਗਿਰਹੀ ਗੰਗਾ ਕਾ ਨੀਰੁ ॥ ਬੋਲੈ ਈਸਰੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੨॥
ਪਦ ਅਰਥ: ਗਿਰਹੀ = ਗ੍ਰਿਹਸਤੀ। ਨਿਗ੍ਰਹੁ = ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣਾ। ਭੀਖਿਆ ਕਰੈ = (ਪ੍ਰਭੂ ਤੋਂ) ਖ਼ੈਰ ਮੰਗੇ। ਨੀਰੁ = ਜਲ। ਸਤਿ = ਪਰਮ ਜੋਤਿ, ਪਰਮ ਆਤਮਾ। ਤੰਤ = (ਸੰ: qzqu = The Supreme Brahm) ਪਰਮ ਜੋਤਿ, ਅਕਾਲ ਪੁਰਖ। ਪੁੰਨ = ਭਲਾਈ। ਦਾਨ = ਸੇਵਾ।
ਅਰਥ: (ਅਸਲ) ਗ੍ਰਿਹਸਤੀ ਉਹ ਹੈ ਜੋ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਦਾ ਹੈ, ਜੋ (ਪ੍ਰਭੂ ਪਾਸੋਂ) ਜਪ ਤਪ ਤੇ ਸੰਜਮ-ਰੂਪ ਖ਼ੈਰ ਮੰਗਦਾ ਹੈ; ਜੋ ਆਪਣਾ ਸਰੀਰ (ਭੀ) ਪੁੰਨ ਦਾਨ ਵਾਲਾ ਹੀ ਬਣਾ ਲੈਂਦਾ ਹੈ (ਭਾਵ, ਖ਼ਲਕਤ ਦੀ ਸੇਵਾ ਤੇ ਭਲਾਈ ਕਰਨ ਦਾ ਸੁਭਾਵ ਜਿਸ ਦੇ ਸਰੀਰ ਨਾਲ ਰਚ-ਮਿਚ ਜਾਂਦਾ ਹੈ) ; ਉਹ ਗ੍ਰਿਹਸਤੀ ਗੰਗਾ ਜਲ (ਵਰਗਾ ਪਵਿਤ੍ਰ) ਹੋ ਜਾਂਦਾ ਹੈ।
ਜੇ ਈਸ਼ਰ (ਜੋਗੀ ਭੀ ਅਸਲ ਗ੍ਰਿਹਸਤੀ ਵਾਲੀ ਇਹ ਜੁਗਤਿ ਵਰਤ ਕੇ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਪੇ ਤਾਂ ਇਹ ਭੀ ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ (ਭਾਵ, ਹੇ ਈਸ਼ਰ ਜੋਗੀ! ਜੇ ਤੂੰ ਭੀ ਉਪਰ-ਦੱਸੀ ਜੁਗਤਿ ਨਾਲ ਪ੍ਰਭੂ ਨੂੰ ਜਪੇਂ ਤਾਂ ਤੂੰ ਭੀ ਪਰਮ ਬ੍ਰਹਮ ਵਿਚ ਇਕ-ਮਿਕ ਹੋ ਜਾਏਂ; ਗ੍ਰਿਹਸਤ ਤਿਆਗਣ ਦੀ ਲੋੜ ਹੀ ਨਾਹ ਪਏਗੀ) ।2।
ਨੋਟ: ਈਸ਼ਰ ਜੋਗੀ ਨੂੰ ਅਸਲ ਗ੍ਰਿਹਸਤੀ ਦੇ ਲੱਛਣ ਦੱਸ ਕੇ, ਉਸ ਜੋਗੀ ਨੂੰ ਸੰਬੋਧਨ ਕਰਨ ਦੇ ਥਾਂ ਅੱਨ-ਪੁਰਖ (Third Person) ਵਿਚ ਵਰਤਿਆ ਹੈ।
ਮਃ ੧ ॥ ਸੋ ਅਉਧੂਤੀ ਜੋ ਧੂਪੈ ਆਪੁ ॥ ਭਿਖਿਆ ਭੋਜਨੁ ਕਰੈ ਸੰਤਾਪੁ ॥ ਅਉਹਠ ਪਟਣ ਮਹਿ ਭੀਖਿਆ ਕਰੈ ॥ ਸੋ ਅਉਧੂਤੀ ਸਿਵ ਪੁਰਿ ਚੜੈ ॥ ਬੋਲੈ ਗੋਰਖੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੩॥
ਪਦ ਅਰਥ: ਅਉਧੂਤੀ = ਅਵਧੂਤ, ਜਿਸ ਨੇ ਮਾਇਆ ਦੇ ਬੰਧਨ ਤੋੜ ਦਿੱਤੇ ਹਨ। ਧੂਪੈ = ਧੁਖਾਂਦਾ ਹੈ, ਸਾੜ ਦੇਂਦਾ ਹੈ। ਆਪੁ = ਆਪਾ-ਭਾਵ। ਭਿਖਿਆ ਭੋਜਨੁ = ਮੰਗ ਮੰਗ ਕੇ ਲਿਆਂਦਾ ਹੋਇਆ ਭੋਜਨ। ਸੰਤਾਪੁ = ਖਿੱਝ। ਸਿਵ = ਕਲਿਆਣ-ਰੂਪ ਪ੍ਰਭੂ। ਪੁਰਿ = ਪੁਰੀ ਵਿਚ। ਅਉਹਠ = ਅਵਘੱਟ, ਹਿਰਦਾ। ਪਟਣ = ਸ਼ਹਿਰ।
ਅਰਥ: (ਅਸਲ) ਅਵਧੂਤ ਉਹ ਹੈ ਜੋ ਆਪਾ-ਭਾਵ ਨੂੰ ਸਾੜ ਦੇਂਦਾ ਹੈ; ਜੋ ਖਿੱਝ ਨੂੰ ਮੰਗ ਮੰਗ ਕੇ ਲਿਆਂਦਾ ਹੋਇਆ ਭੋਜਨ ਬਣਾਂਦਾ ਹੈ (ਜੋ ਮੰਗ ਮੰਗ ਕੇ ਲਿਆਂਦੇ ਹੋਏ ਟੁਕੜੇ ਖਾਣ ਦੇ ਥਾਂ ਖਿੱਝ ਨੂੰ ਛਕ ਜਾਵੇ, ਮੁਕਾ ਦੇਵੇ) ; ਜੋ ਹਿਰਦੇ ਰੂਪ ਸ਼ਹਿਰ ਵਿਚ ਟਿਕ ਕੇ (ਪ੍ਰਭੂ ਤੋਂ) ਖ਼ੈਰ ਮੰਗਦਾ ਹੈ, ਉਹ ਅਵਧੂਤ ਕਲਿਆਣ-ਰੂਪ ਪ੍ਰਭੂ ਦੇ ਦੇਸ ਵਿਚ ਅੱਪੜ ਜਾਂਦਾ ਹੈ।
ਜੇ ਗੋਰਖ (ਜੋਗੀ ਭੀ ਇਸ ਅਵਧੂਤ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਗੋਰਖ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।3।
ਮਃ ੧ ॥ ਸੋ ਉਦਾਸੀ ਜਿ ਪਾਲੇ ਉਦਾਸੁ ॥ ਅਰਧ ਉਰਧ ਕਰੇ ਨਿਰੰਜਨ ਵਾਸੁ ॥ ਚੰਦ ਸੂਰਜ ਕੀ ਪਾਏ ਗੰਢਿ ॥ ਤਿਸੁ ਉਦਾਸੀ ਕਾ ਪੜੈ ਨ ਕੰਧੁ ॥ ਬੋਲੈ ਗੋਪੀ ਚੰਦੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੪॥
ਪਦ ਅਰਥ: ਉਦਾਸੀ = ਵਿਰਕਤ, ਮਾਇਆ ਤੋਂ ਉਪਰਾਮ। ਉਦਾਸੁ = ਮਾਇਆ ਤੋਂ ਉਪਰਾਮਤਾ। ਪਾਲੇ = ਸਦਾ ਕਾਇਮ ਰੱਖਦਾ ਹੈ। ਅਰਧ = (sz: ADL = ਨੇੜੇ; ਜਿਵੇਂ, “ਅਰਧਦੇਵ” ਦੇਵਤਿਆਂ ਦੇ ਨੇੜੇ ਰਹਿਣ ਵਾਲਾ) , ਅੱਧ ਵਿਚਕਾਰ; ਨੇੜੇ। ਉਰਧ = (sz: @ÆvL) ਉਤਾਂਹ। ਅਰਧ ਉਰਧ = ਨੇੜੇ ਤੇ ਉਤਾਂਹ, (ਭਾਵ) ਹਰ ਥਾਂ। ਨਿਰੰਜਨ = ਮਾਇਆ ਤੋਂ ਰਹਿਤ। ਚੰਦ = ਸੀਤਲਤਾ, ਸ਼ਾਂਤੀ। ਸੂਰਜ = ਗਿਆਨ ਦਾ ਤੇਜ। ਪੜੈ ਨ = ਨਹੀਂ ਢਹਿੰਦਾ। ਕੰਧੁ = ਸਰੀਰ।
ਅਰਥ: (ਅਸਲ) ਵਿਰਕਤ ਉਹ ਹੈ ਜੋ ਉਪਰਾਮਤਾ ਨੂੰ ਸਦਾ ਕਾਇਮ ਰੱਖਦਾ ਹੈ, ਹਰ ਥਾਂ ਮਾਇਆ-ਰਹਿਤ ਪ੍ਰਭੂ ਦਾ ਨਿਵਾਸ ਜਾਣਦਾ ਹੈ; (ਆਪਣੇ ਹਿਰਦੇ ਵਿਚ) ਸ਼ਾਂਤੀ ਤੇ ਗਿਆਨ ਦੋਹਾਂ ਨੂੰ ਇਕੱਠਾ ਕਰਦਾ ਹੈ; ਉਸ ਵਿਰਕਤ ਮਨੁੱਖ ਦਾ ਸਰੀਰ (ਵਿਕਾਰਾਂ ਵਿਚ) ਨਹੀਂ ਡਿੱਗਦਾ।
ਜੇ ਗੋਪੀ ਚੰਦ (ਭੀ ਇਸ ਉਦਾਸੀ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਗੋਪੀ ਚੰਦ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।4।
ਮਃ ੧ ॥ ਸੋ ਪਾਖੰਡੀ ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੫॥
ਪਦ ਅਰਥ: ਪਾਖੰਡੀ = ਨਾਸਤਕ ਵਾਮ-ਮਾਰਗੀਆਂ ਦਾ ਇਕ ਫ਼ਿਰਕਾ। sz: pwKzf = a heretic) । ਪਖਾਲੇ = ਧੋਵੇ, ਪਾਪਾਂ ਤੋਂ ਸਾਫ਼ ਰੱਖੇ। ਅਗਨਿ ਬ੍ਰਹਮੁ = ਬ੍ਰਹਮ-ਅਗਨਿ, ਰੱਬੀ ਜੋਤਿ। ਪਰਜਾਲੇ = (sz: pR^vwlX) ਚੰਗੀ ਤਰ੍ਹਾਂ ਚਮਕਾਏ, ਰੌਸ਼ਨ ਕਰੇ। ਬਿੰਦੁ = ਵੀਰਜ। ਜਰਾ = ਬੁਢੇਪਾ।
ਅਰਥ: (ਅਸਲੀ) ਨਾਸਤਕ ਉਹ ਹੈ ਜੋ (ਪਰਮਾਤਮਾ ਦੀ ਹਸਤੀ ਨਾਹ ਮੰਨਣ ਦੇ ਥਾਂ) ਸਰੀਰ ਨੂੰ ਧੋਵੇ (ਭਾਵ, ਸਰੀਰ ਵਿਚੋਂ ਪਾਪਾਂ ਦੀ ਹਸਤੀ ਮਿਟਾ ਦੇਵੇ) , ਜੋ ਆਪਣੇ ਸਰੀਰ ਵਿਚ ਰੱਬੀ ਜੋਤਿ ਜਗਾਂਦਾ ਹੈ, ਸੁਫ਼ਨੇ ਵਿਚ ਭੀ ਵੀਰਜ ਨੂੰ ਡਿੱਗਣ ਨਹੀਂ ਦੇਂਦਾ (ਭਾਵ, ਸੁਫ਼ਨੇ ਵਿਚ ਭੀ ਆਪਣੇ ਆਪ ਨੂੰ ਕਾਮ-ਵੱਸ ਨਹੀਂ ਹੋਣ ਦੇਂਦਾ) ; ਉਸ ਨਾਸਤਕ ਨੂੰ (ਭਾਵ, ਉਸ ਮਨੁੱਖ ਨੂੰ ਜਿਸ ਨੇ ਆਪਣੇ ਅੰਦਰੋਂ ਪਾਪਾਂ ਦਾ ਨਾਸ ਕਰ ਦਿੱਤਾ ਹੈ) ਬੁਢੇਪਾ ਤੇ ਮੌਤ ਪੋਹ ਨਹੀਂ ਸਕਦੇ (ਭਾਵ, ਇਹਨਾਂ ਦਾ ਡਰ ਉਸ ਨੂੰ ਪੋਂਹਦਾ ਨਹੀਂ) ।
ਜੇ ਚਰਪਟ (ਭੀ ਇਸ ਨਾਸਤਕ ਦੀ ਜੁਗਤਿ ਵਰਤ ਕੇ) ਸਤਿ ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਚਰਪਟ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।5।
ਮਃ ੧ ॥ ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥ ਗਗਨ ਮੰਡਲ ਮਹਿ ਰੋਪੈ ਥੰਮੁ ॥ ਅਹਿਨਿਸਿ ਅੰਤਰਿ ਰਹੈ ਧਿਆਨਿ ॥ ਤੇ ਬੈਰਾਗੀ ਸਤ ਸਮਾਨਿ ॥ ਬੋਲੈ ਭਰਥਰਿ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੬॥
ਪਦ ਅਰਥ: ਬੈਰਾਗ = (ਸੰ: vYrwÀX) ਦੁਨੀਆ ਵਲੋਂ ਉਪਰਾਮਤਾ। ਬੈਰਾਗੀ = ਉਹ ਮਨੁੱਖ ਜਿਸ ਨੇ ਦੁਨੀਆ ਦੀਆਂ ਖ਼ਾਹਸ਼ਾਂ ਵਲੋਂ ਮਨ ਨੂੰ ਪਰਤਾਇਆ ਹੈ। ਉਲਟੇ = ਪਰਤਾਏ, ਫੇਰੇ। ਗਗਨ = ਆਕਾਸ਼, ਦਸਮ ਦੁਆਰ। ਮੰਡਲ = ਚੱਕਰ। ਗਗਨ ਮੰਡਲ = ਦਸਮ ਦੁਆਰ ਦਾ ਚੱਕਰ, ਉਹ ਅਵਸਥਾ ਜਿਥੇ ਮਨੁੱਖ ਦੀ ਸੁਰਤਿ ਪ੍ਰਭੂ ਵਿਚ ਜੁੜਦੀ ਹੈ। ਰੋਪੈ = ਖੜਾ ਕਰਦਾ ਹੈ। ਅਹਿ = ਦਿਨ। ਨਿਸਿ = ਰਾਤ। ਧਿਆਨਿ = ਧਿਆਨ ਵਿਚ। ਸਤ = ਸਦਾ ਕਾਇਮ ਰਹਿਣ ਵਾਲਾ ਪ੍ਰਭੂ। ਸਮਾਨਿ = ਵਰਗਾ।
ਅਰਥ: (ਅਸਲ) ਵੈਰਾਗੀ ਉਹ ਹੈ ਜੋ ਪ੍ਰਭੂ ਨੂੰ (ਆਪਣੇ ਹਿਰਦੇ ਵਲ) ਪਰਤਾਂਦਾ ਹੈ (ਭਾਵ, ਜੋ ਪ੍ਰਭੂ-ਪਤੀ ਨੂੰ ਆਪਣੀ ਹਿਰਦੇ-ਸੇਜ ਤੇ ਲਿਆ ਵਸਾਂਦਾ ਹੈ) , ਜੋ ਪ੍ਰਭੂ ਦਾ ਨਾਮ-ਰੂਪ ਥੰਮ੍ਹ ਦਸਮ ਦੁਆਰਾ (ਰੂਪ ਸ਼ਾਮੀਆਨੇ) ਵਿਚ ਖੜ੍ਹਾ ਕਰਦਾ ਹੈ (ਭਾਵ, ਜੋ ਮਨੁੱਖ ਪ੍ਰਭੂ ਦੇ ਨਾਮ ਨੂੰ ਇਸ ਤਰ੍ਹਾਂ ਆਪਣਾ ਸਹਾਰਾ ਬਣਾਂਦਾ ਹੈ ਕਿ ਉਸ ਦੀ ਸੁਰਤਿ ਸਦਾ ਉਤਾਂਹ ਪ੍ਰਭੂ-ਚਰਨਾਂ ਵਿਚ ਟਿਕੀ ਰਹਿੰਦੀ ਹੈ, ਹੇਠਾਂ ਮਾਇਕ ਪਦਾਰਥਾਂ ਵਿਚ ਨਹੀਂ ਡਿੱਗਦੀ) , ਜੋ ਦਿਨ ਰਾਤ ਆਪਣੇ ਅੰਦਰ ਹੀ (ਭਾਵ, ਹਿਰਦੇ ਵਿਚ ਹੀ) ਪ੍ਰਭੂ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ। ਅਜੇਹੇ ਬੈਰਾਗੀ ਪ੍ਰਭੂ ਦਾ ਰੂਪ ਹੋ ਜਾਂਦੇ ਹਨ।
ਜੇ ਭਰਥਰੀ (ਭੀ ਐਸੇ ਬੈਰਾਗੀ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਭਰਥਰੀ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।6।
ਮਃ ੧ ॥ ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥ ਕੰਨ ਪੜਾਇ ਕਿਆ ਖਾਜੈ ਭੁਗਤਿ ॥ ਆਸਤਿ ਨਾਸਤਿ ਏਕੋ ਨਾਉ ॥ ਕਉਣੁ ਸੁ ਅਖਰੁ ਜਿਤੁ ਰਹੈ ਹਿਆਉ ॥ ਧੂਪ ਛਾਵ ਜੇ ਸਮ ਕਰਿ ਸਹੈ ॥ ਤਾ ਨਾਨਕੁ ਆਖੈ ਗੁਰੁ ਕੋ ਕਹੈ ॥ ਛਿਅ ਵਰਤਾਰੇ ਵਰਤਹਿ ਪੂਤ ॥ ਨਾ ਸੰਸਾਰੀ ਨਾ ਅਉਧੂਤ ॥ ਨਿਰੰਕਾਰਿ ਜੋ ਰਹੈ ਸਮਾਇ ॥ ਕਾਹੇ ਭੀਖਿਆ ਮੰਗਣਿ ਜਾਇ ॥੭॥
ਪਦ ਅਰਥ: ਮਰੈ = ਦੂਰ ਹੋਵੇ। ਮੰਦਾ = ਬੁਰਾਈ। ਕਿਉ = ਕਿਵੇਂ? ਜੀਵੈ = ਸਹੀ ਜੀਵਨ ਜੀਵੇ। ਜੁਗਤਿ = ਇਸ ਤਰੀਕੇ ਨਾਲ। ਕਿਆ ਖਾਜੈ = ਖਾਣ ਦਾ ਕੀਹ ਲਾਭ? ਭੁਗਤਿ = ਜੋਗੀਆਂ ਦਾ ਚੂਰਮਾ। ਆਸਤਿ = ਮੌਜੂਦ ਹੈ। ਨਾਸਤਿ = ਨਹੀਂ ਹੈ। ਹਿਆਉ = ਹਿਰਦਾ। ਧੂਪ ਛਾਵ = ਦੁੱਖ ਤੇ ਸੁਖ। ਸਮ = ਬਰਾਬਰ, ਇੱਕ-ਸਮਾਨ। ਗੁਰੁ ਕਹੈ– ਗੁਰੂ ਗੁਰੂ ਆਖਦਾ ਹੈ, ਗੁਰੂ ਨੂੰ ਚੇਤੇ ਰੱਖਦਾ ਹੈ। ਕੋ = ਕੋਈ ਉਹ ਮਨੁੱਖ। ਛਿਅ ਵਰਤਾਰੇ = ਛੇ ਭੇਖਾਂ ਵਿਚ। ਪੂਤ = ਚੇਲੇ (ਜੋਗੀਆਂ ਦੇ) । ਨਿਰੰਕਾਰਿ = ਨਿਰੰਕਾਰ ਵਿਚ।
ਅਰਥ: ਕੰਨ ਪੜਵਾ ਕੇ ਚੂਰਮਾ ਖਾਣ ਦਾ ਕੋਈ (ਆਤਮਕ) ਲਾਭ ਨਹੀਂ (ਕਿਉਂਕਿ) ਇਸ ਜੁਗਤਿ ਨਾਲ ਨਾਹ (ਮਨ ਵਿਚੋਂ) ਵਿਕਾਰ ਦੂਰ ਹੁੰਦਾ ਹੈ ਨਾਹ ਹੀ (ਉੱਚਾ) ਜੀਵਨ ਮਿਲਦਾ ਹੈ।
(ਜੇ ਕੋਈ ਪੁੱਛੇ ਕਿ ਜੇ ਕੰਨ ਪੜਵਾਇਆਂ ਮਨ ਨਹੀਂ ਟਿਕਦਾ ਤਾਂ) ਉਹ ਕੇਹੜਾ ਅੱਖਰ ਹੈ ਜਿਸ ਵਿਚ ਹਿਰਦਾ ਜੁੜਿਆ ਰਹਿ ਸਕਦਾ ਹੈ (ਤੇ ਬੁਰਾਈ ਮਿਟ ਜਾਂਦੀ ਹੈ, ਤਾਂ ਇਸ ਦਾ ਉੱਤਰ ਇਹ ਹੈ ਕਿ ਉਹ) ਕੇਵਲ ਉਹੀ (ਪ੍ਰਭੂ ਦਾ) ਨਾਮ ਹੈ ਜੋ ਸੰਸਾਰ ਦੀ ਹੋਂਦ ਤੇ ਅਣਹੋਂਦ ਦੋਹਾਂ ਵੇਲੇ ਮੌਜੂਦ ਹੈ। ਜੇ ਕੋਈ ਮਨੁੱਖ (ਇਸ ‘ਨਾਮ’ ਦੀ ਬਰਕਤਿ ਨਾਲ) ਦੁੱਖ ਤੇ ਸੁਖ ਨੂੰ ਇਕ-ਸਮਾਨ ਸਹਾਰਦਾ ਹੈ ਤਾਂ, ਨਾਨਕ ਆਖਦਾ ਹੈ, ਉਹ ਮਨੁੱਖ ਹੀ (ਅਸਲ ਵਿਚ) ਗੁਰੂ ਨੂੰ ਚੇਤੇ ਰੱਖਦਾ ਹੈ (ਭਾਵ, ਗੁਰੂ ਦੇ ਬਚਨ-ਅਨੁਸਾਰ ਤੁਰਦਾ ਹੈ) ।
(ਨਾਥ ਦੇ) ਚੇਲੇ (ਭਾਵ, ਜੋਗੀ ਲੋਕ) (ਜੋ ਨਿਰੇ) ਛੇ ਭੇਖਾਂ ਵਿਚ ਹੀ ਰੁੱਝੇ ਹੋਏ ਹਨ, (ਅਸਲ ਵਿਚ) ਨਾਹ ਉਹ ਗ੍ਰਿਹਸਤੀ ਹਨ ਤੇ ਨਾਹ ਵਿਰਕਤ। ਜੋ ਮਨੁੱਖ ਇਕ ਨਿਰੰਕਾਰ ਵਿਚ ਜੁੜਿਆ ਰਹਿੰਦਾ ਹੈ ਉਹ ਕਿਉਂ ਕਿਤੇ ਖ਼ੈਰ ਮੰਗਣ ਜਾਏ? (ਭਾਵ, ਉਸ ਨੂੰ ਫ਼ਕੀਰ ਬਣਨ ਦੀ ਲੋੜ ਨਹੀਂ ਪੈਂਦੀ, ਹੱਥੀਂ ਕਿਰਤ-ਕਾਰ ਕਰਦਾ ਹੋਇਆ ਭੀ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦਾ ਹੈ) ।7।

ਪਉੜੀ ॥ ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥ ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ ॥ ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥ ਮਨਮੁਖ ਹਰਿ ਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ ॥ ਸਭ ਮਹਿ ਇਕੁ ਵਰਤਦਾ ਗੁਰ ਸਬਦੀ ਪਾਇਆ ਜਾਈ ॥੧੨॥
ਪਦ ਅਰਥ: ਮੰਦਰੁ = ਘਰ, ਰਹਿਣ ਦੀ ਥਾਂ। ਮਾਨਸ ਦੇਹ = ਮਨੁੱਖਾ ਸਰੀਰ। ਸਭੁ = ਹਰ ਥਾਂ। ਬਿਧਾਤਾ = ਸਿਰਜਣਹਾਰ। ਹਰਿ ਮੰਦਰ = ਰੱਬ ਦੇ ਘਰ ਦੀ। ਸਾਰ = ਮੁੱਲ, ਕਦਰ।
ਅਰਥ: (ਉਂਞ ਤਾਂ ਸਾਰੇ ਸਰੀਰ “ਹਰਿ ਮੰਦਰੁ” ਭਾਵ, ਰੱਬ ਦੇ ਰਹਿਣ ਦੇ ਥਾਂ ਹਨ, ਪਰ ਅਸਲ ਵਿਚ) ਉਹੀ ਸਰੀਰ “ਹਰਿ ਮੰਦਰੁ” ਕਿਹਾ ਜਾਣਾ ਚਾਹੀਦਾ ਹੈ ਜਿਸ ਵਿਚ ਰੱਬ ਪਛਾਣਿਆ ਜਾਏ; (ਸੋ, ਮਨੁੱਖਾ ਸਰੀਰ ‘ਹਰਿ ਮੰਦਰੁ’ ਹੈ, ਕਿਉਂਕਿ) ਮਨੁੱਖਾ-ਸਰੀਰ ਵਿਚ ਗੁਰੂ ਦੇ ਹੁਕਮ ਤੇ ਤੁਰ ਕੇ ਰੱਬ ਲੱਭਦਾ ਹੈ, ਹਰ ਥਾਂ ਵਿਆਪਕ ਜੋਤਿ ਦਿੱਸਦੀ ਹੈ।
(ਸਰੀਰ ਤੋਂ) ਬਾਹਰ ਭਾਲਣ ਦੀ ਉੱਕਾ ਲੋੜ ਨਹੀਂ, (ਇਸ ਸਰੀਰ-) ਘਰ ਵਿਚ ਹੀ ਸਿਰਜਣਹਾਰ ਵੱਸ ਰਿਹਾ ਹੈ। ਪਰ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਇਸ ਮਨੁੱਖਾ ਸਰੀਰ) “ਹਰਿ ਮੰਦਰੁ” ਦੀ ਕਦਰ ਨਹੀਂ ਜਾਣਦੇ, ਉਹ ਮਨੁੱਖਾ ਜਨਮ (ਮਨ ਦੇ ਪਿੱਛੇ ਤੁਰ ਕੇ ਹੀ) ਗੰਵਾ ਜਾਂਦੇ ਹਨ।
(ਉਂਞ ਤਾਂ) ਸਾਰਿਆਂ ਵਿਚ ਇਕ ਪ੍ਰਭੂ ਹੀ ਵਿਆਪਕ ਹੈ, ਪਰ ਲੱਭਦਾ ਹੈ ਗੁਰੂ ਦੇ ਸ਼ਬਦ ਦੀ ਰਾਹੀਂ।12।

ਵਾਹਿਗੁਰੂ ਜੀ ਕਾ ਖਾਲਸਾ​ ॥
​ਵਾਹਿਗੁਰੂ ਜੀ ਕੀ ਫਤਹਿ ॥🙏