Evening Hukamnama | Sri Harmandir Sahib ji | 29 September 2018

https://youtu.be/MD84R1r3gMg

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੯ ਸਤੰਬਰ ੨੦੧੮,ਸ਼ਨੀਵਾਰ,੧੩ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ (ਅੰਗ:੬੯੨)

*ਪਦਅਰਥ: ਜਾਨੈ = ਸਾਂਝ ਰੱਖਦਾ ਹੈ। ਤਾ ਕਉ = ਉਸ ਵਾਸਤੇ। ਕਾਹੋ ਅਚਰਜੁ = ਕਿਹੜਾ ਅਨੋਖਾ ਕੰਮ? ਕੋਈ ਵੱਡੀ ਅਨੋਖੀ ਗੱਲ ਨਹੀਂ। ਪੈਸਿ = ਪੈ ਕੇ। ਢੁਰਿ = ਢਲ ਕੇ, ਨਰਮ ਹੋ ਕੇ, ਆਪਾ = ਭਾਵ ਗੰਵਾ ਕੇ।੧। ਭੋਰਾ = ਭੋਲਾ। ਤਉ = ਤਾਂ। ਤਜਹਿ = ਤਿਆਗ ਦੇਵੇ। ਕਬੀਰਾ = ਹੇ ਕਬੀਰ! ਨਿਹੋਰਾ = ਅਹਿਸਾਨ, ਉਪਕਾਰ।੧।ਰਹਾਉ। ਰੇ ਲੋਈ = ਹੇ ਲੋਕ! ਜੇ ਜਗਤ! ਨੋਟ: ਲਫ਼ਜ਼ ‘ਰੇ’ ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ ‘ਰੀ’ ਹੈ। ਸੋ, ਕਬੀਰ ਜੀ ਇੱਥੇ ਆਪਣੀ ਵਹੁਟੀ ‘ਲੋਈ’ ਨੂੰ ਨਹੀਂ ਆਖ ਰਹੇ) । ਊਖਰੁ = ਕੱਲਰ। ਮਗਹਰੁ = ਇਕ ਪਿੰਡ ਦਾ ਨਾਮ ਹੈ, ਇਹ ਪਿੰਡ ਯੂ. ਪੀ. ਦੇ ਜ਼ਿਲੇ ਬਸਤੀ ਵਿਚ ਹੈ। ਹਿੰਦੂ ਲੋਕਾਂ ਦਾ ਖ਼ਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ।੨।*

*ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ), ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ॥੧॥ ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ ਜੀ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ ? ॥੧॥ ਰਹਾਉ ॥ (ਪਰ) ਕਬੀਰ ਜੀ ਆਖਦੇ ਹਨ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ॥੨॥੩॥*

*रागु धनासरी बाणी भगत कबीर जी की*
*ੴ सतिगुर प्रसादि ॥*
*जो जनु भाउ भगति कछु जानै ता कउ अचरजु काहो ॥ जिउ जलु जल महि पैसि न निकसै तिउ ढुरि मिलिओ जुलाहो ॥१॥ हरि के लोगा मै तउ मति का भोरा ॥ जउ तनु कासी तजहि कबीरा रमईऐ कहा निहोरा ॥१॥ रहाउ ॥ कहतु कबीरु सुनहु रे लोई भरमि न भूलहु कोई ॥ किआ कासी किआ ऊखरु मगहरु रामु रिदै जउ होई ॥२॥३॥*

*अर्थ: राग धनासरी में भगत कबीर जी की बाणी।*
*अकाल पुरख एक है और सतिगुरू की कृपा द्वारा मिलता है।*
*जो भी मनुष्य प्रभू-प्रेम और प्रभू-भगती के साथ साँझ बनाता है (उस का प्रभू के साथ एक-रूप हो जाना कोई बड़ी बात नहीं है​), इस में कोई अनोखी बात नहीं है, जैसे पानी पानी में मिल कर (फिर) अलग नहीं हो सकता, उसी प्रकार (कबीर) जुलाहा​ (भी) आपा-भाव मिटा कर परमात्मा में मिल गया है ॥१॥ हे संत जनो! (लोगों के विचार में) मैं मति का कमला ही सही (भावार्थ, लोग मुझे चाहे मूर्ख कहें कि मैं काँशी छोड़ कर मगहर आ गया हूँ)। (परन्तु,) हे कबीर जी! अगर तूँ काँशी में (रहता हुआ) शरीर छोडें (और मुक्ति मिल जाए) तो परमात्मा का इस में क्या उपकार समझा जाएगा ? क्योंकि काँशी में तो वैसे ही इन लोगों के विचार अनुसार मरने पर मुक्ति मिल जाती है, तो फिर सिमरन का क्या लाभ ? ॥१॥ रहाउ ॥* *(परन्तु) कबीर जी कहते हैं – हे लोगों! सुनो, कोई मनुष्य किसी भ्रम में ना पड़ जाए (कि काँशी में मुक्ति मिलती है, और मगहर में नहीं मिलती), अगर परमात्मा (का नाम) हृदय में हो, तो काँशी क्या और कलराठा मगहर क्या (दोनो जगह प्रभू में लीन हो सकते हैं) ॥२॥३॥*

*Raag Dhhanaasaree* *Baanee Bhagat Kabeer Jee Kee*
*Ik Oankaar Satgur Parsaad ||*
*Jo Jan Bhaau Bhagat Kashh Jaanai Taa Ko Acharaj Kaaho || Jiu Jal Jal Meh Pais N Nikasai Tio Dhur Miliou Julaaho ||1|| Har Ke Logaa Mai To MathKaa Bhoraa || Jo Tan Kaasee Tajeh Kabeeraa Rameeai Kehaa Nihoraa ||1|| Rahaau || Kehat Kabeer Sunahu Re Loee Bharam N Bhoolahu Koee || Keaa Kaasee Kiaa Ookhar Magehar Raam Ridhai Jo Hoee ||2||3||*

*Meaning: Raag Dhhanaasaree, The Word Of Devotee Kabeer Jee:*
*One Universal Creator God. By The Grace Of The True Guru:*
*That humble being, who knows even a little about loving devotional worship – what surprises are there for him ? Like water, dripping into water, which cannot be separated out again, so is the weaver Kabeer, with softened heart, merged into the Lord. ||1|| O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord ? ||1|| Pause || Says Kabeer Ji, listen, O people – do not be deluded by doubt. What is the difference between Benares and the barren land of Maghar, if the Lord is within one’s heart ? ||2||3||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 29 September 2018

https://youtu.be/JV0MxDSf33I

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੯ ਸਤੰਬਰ ੨੦੧੮,ਸ਼ਨੀਵਾਰ,੧੩ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ (ਅੰਗ:੭੦੦)

रागु सूही असटपदीआ महला ४ घरु २ ੴ सतिगुर प्रसादि ॥ कोई आणि मिलावै मेरा प्रीतमु पिआरा हउ तिसु पहि आपु वेचाई ॥१॥ दरसनु हरि देखण कै ताई ॥ क्रिपा करहि ता सतिगुरु मेलहि हरि हरि नामु धिआई ॥१॥ रहाउ ॥ जे सुखु देहि त तुझहि अराधी दुखि भी तुझै धिआई ॥२॥

Raag Soohee, Ashtapadees, Fourth Mehl, Second House: One Universal Creator God. By The Grace Of The True Guru: If only someone would come, and lead me to meet my Darling Beloved; I would sell myself to him. ||1|| I long for the Blessed Vision of the Lord’s Darshan. When the Lord shows Mercy unto me, then I meet the True Guru; I meditate on the Name of the Lord, Har, Har. ||1||Pause|| If You will bless me with happiness, then I will worship and adore You. Even in pain, I will meditate on You. ||2||

ਆਣਿ = ਲਿਆ ਕੇ। ਹਉ = ਮੈਂ। ਪਹਿ = ਪਾਸ, ਅੱਗੇ। ਆਪੁ = ਆਪਣਾ ਆਪ। ਵੇਚਾਈ = ਵੇਚਾਈਂ, ਵੇਚ ਦਿਆਂ।੧। ਕੈ ਤਾਈ = ਕੈ ਤਾਈਂ, ਵਾਸਤੇ। ਕਰਹਿ = (ਜੇ) ਤੂੰ ਕਰੇਂ। ਮੇਲਹਿ = ਤੂੰ ਮਿਲਾ ਦੇਵੇਂ। ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ। ਤ = ਤਾਂ। ਅਰਾਧੀ = ਅਰਾਧੀਂ, ਮੈਂ ਆਰਾਧਾਂ। ਦੁਖਿ = ਦੁੱਖ ਵਿਚ।੨।

ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧। ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ। ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨।

राग सूही, घर २ में गुरु रामदास जी की आठ-बंदों वाली बाणी। अकाल पुरख एक है और सतगुरु की कृपा द्वारा मिलता है। हे भाई! अगर कोई (सज्जन) मेरा प्रीतम मेरे पास ला कर मुझे मिला देवे तो मैं उस के आगे अपना-आप बेच दूँ।१। हे प्रभु! अगर तूँ (मेरे ऊपर) कृपा करे, (मुझे) गुरु मिला दे, तो तेरा दर्शन करने के लिए मैं सदा तेरा नाम सुमिरन करता रहूँगा।१।रहाउ। हे प्रभु! (कृपा कर) अगर तू मुझे सुख दे, तो भी मैं तुझे ही सुमिरन करता रहू, दुःख में भी तेरी ही आराधना करता रहूँ।२।

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 28 September 2018

https://youtu.be/XmEtJduHyfc

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੮ ਸਤੰਬਰ ੨੦੧੮,ਸ਼ੁੱਕਰਵਾਰ,੧੨ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਃ ੫ ॥
ਧੀਰਉ ਸੁਨਿ ਧੀਰਉ ਪ੍ਰਭ ਕਉ ॥੧॥ ਰਹਾਉ ॥ ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥੧॥ ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ ਗਹੀਰਉ ਪੇਖਿ ਪ੍ਰਭ ਕਉ ॥੨॥ ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ ॥੩॥ ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਨ ਕਬਹੂ ਝੂਰਉ ਬੁਝਿ ਪ੍ਰਭ ਕਉ ॥੪॥੨॥੩॥ (ਅੰਗ:੭੦੦)

ਜੈਤਸਰੀ ਮਃ ੫ ॥
ਹੇ ਭਾਈ! ਮੈਂ ਪ੍ਰਭੂ (ਦੀਆਂ ਗੱਲਾਂ) ਨੂੰ ਸੁਣ ਸੁਣ ਕੇ (ਆਪਣੇ ਮਨ ਵਿਚ) ਸਦਾ ਧੀਰਜ ਹਾਸਲ ਕਰਦਾ ਰਹਿੰਦਾ ਹਾਂ ।੧। ਰਹਾਉ । ਹੇ ਭਾਈ! ਪ੍ਰਭੂ ਨੂੰ ਹਰ ਵੇਲੇ (ਆਪਣੇ) ਨੇੜੇ ਵੇਖ ਵੇਖ ਕੇ ਮੈਂ ਆਪਣੀ ਜਿੰਦ-ਪ੍ਰਾਣ, ਆਪਣਾ ਮਨ ਤਨ ਸਭ ਕੁਝ ਉਸ ਦੀ ਭੇਟ ਕਰਦਾ ਰਹਿੰਦਾ ਹਾਂ ।੧। ਹੇ ਭਾਈ! ਉਹ ਪ੍ਰਭੂ ਵੱਡਾ ਦਾਤਾ ਹੈ, ਬੇਅੰਤ ਹੈ, ਉਸ ਦੇ ਗੁਣਾਂ ਦਾ ਲੇਖਾ ਨਹੀਂ ਹੋ ਸਕਦਾ । ਉਸ ਪ੍ਰਭੂ ਨੂੰ (ਹਰ ਥਾਂ) ਵੇਖ ਕੇ ਮੈਂ ਉਸ ਨੂੰ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ ।੨। ਹੇ ਭਾਈ! ਮੈਂ (ਜੇਹੜੀ ਜੇਹੜੀ ਚੀਜ਼) ਚਾਹੁੰਦਾ ਹਾਂ, ਉਹੀ ਉਹੀ (ਉਸ ਪ੍ਰਭੂ ਪਾਸੋਂ) ਪ੍ਰਾਪਤ ਕਰ ਲੈਂਦਾ ਹਾਂ । ਪ੍ਰਭੂ (ਦੇ ਨਾਮ) ਨੂੰ ਜਪ ਜਪ ਕੇ ਮੈਂ ਆਪਣੀ ਹਰੇਕ ਆਸ ਹਰੇਕ ਮੁਰਾਦ (ਉਸ ਦੇ ਦਰ ਤੋਂ) ਪੂਰੀ ਕਰ ਲੈਂਦਾ ਹਾਂ ।੩। ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਕਿਰਪਾ ਨਾਲ (ਉਹ ਪ੍ਰਭੂ ਮੇਰੇ) ਮਨ ਵਿਚ ਆ ਵੱਸਿਆ ਹੈ, ਹੁਣ ਮੈਂ ਪ੍ਰਭੂ (ਦੀ ਉਦਾਰਤਾ) ਨੂੰ ਸਮਝ ਕੇ ਕਿਸੇ ਭੀ ਦੁੱਖ ਵਿਚ ਚਿੰਤਾਤੁਰ ਨਹੀਂ ਹੁੰਦਾ ।੪।੨।੩।

जैतसरी मः ५ ॥
धीरउ सुनि धीरउ प्रभ कउ ॥१॥ रहाउ ॥ जीअ प्रान मनु तनु सभु अरपउ नीरउ पेखि प्रभ कउ नीरउ ॥१॥ बेसुमार बेअंतु बड दाता मनहि गहीरउ पेखि प्रभ कउ ॥२॥ जो चाहउ सोई सोई पावउ आसा मनसा पूरउ जपि प्रभ कउ ॥३॥ गुर प्रसादि नानक मनि वसिआ दूखि न कबहू झूरउ बुझि प्रभ कउ ॥४॥२॥३॥

Jaitsree, Fifth Mehl:
I am calmed, calmed and soothed, hearing of God. ||1|| Pause|| I dedicate my soul, my breath of life, my mind, body and everything to Him: I behold God near, very near. ||1|| Beholding God, the inestimable, infinite and Great Giver, I cherish Him in my mind. ||2|| Whatever I wish for, I receive; my hopes and desires are fulfilled, meditating on God. ||3|| By Guru’s Grace, God dwells in Nanak’s mind; he never suffers or grieves, having realized God. ||4||2||3||

jaitsaree mehlaa 5.
Dheera-o sun Dheera-o parabh ka-o. ||1|| rahaa-o. jee-a paraan man tan sabh arpa-o neera-o paykh parabh ka-o neera-o. ||1|| baysumaar bay-ant bad daataa maneh gaheera-o paykh parabh ka-o. ||2|| jo chaaha-o so-ee so-ee paava-o aasaa mansaa poora-o jap parabh ka-o. ||3|| gur parsaad naanak man vasi-aa dookh na kabhoo jhoora-o bujh parabh ka-o. ||4||2||3||

Meaning: Jaitsree, Fifth Mehl:
I am calmed, calmed and soothed, hearing of God. ||1|| Pause|| I dedicate my soul, my breath of life, my mind, body and everything to Him: I behold God near, very near. ||1|| Beholding God, the inestimable, infinite and Great Giver, I cherish Him in my mind. ||2|| Whatever I wish for, I receive; my hopes and desires are fulfilled, meditating on God. ||3|| By Guru’s Grace, God dwells in Nanak’s mind; he never suffers or grieves, having realized God. ||4||2||3||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 28 September 2018

https://youtu.be/7sDKeS6hKk4

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੮ ਸਤੰਬਰ ੨੦੧੮,ਸ਼ੁੱਕਰਵਾਰ,੧੨ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ (ਅੰਗ:੬੮੮)

धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥

Dhanaasaree, First Mehl: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1||

ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।

Waheguru Ji Ka Khalsa, Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 27 September 2018

https://youtu.be/fHFTLr1kdrI

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੭ ਸਤੰਬਰ ੨੦੧੮,ਵੀਰਵਾਰ,੧੧ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ੳੂਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਅੈ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਅੈ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਿਢ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ੳੂਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਅੈ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਅੈ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਅੈ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਅੈ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਅੈ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਅੈ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਅੈ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਅੈ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥੰਨਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ (ਅੰਗ:੭੦੪)

ਅਰਥ: ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ,ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ । ਹੇ ਨਾਨਕ! (ਆਖ—) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ ।੧। ਛੰਤੁ ॥ ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ । ਮੈਂ (ਆਪਣੇ) ਕਿਤਨੇ ਕੁ ਅੌਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਅੌਗੁਣ ਹਨ । ਹੇ ਪ੍ਰਭੂ! ਮੇਰੇ ਅਣਿਗਣਤ ਹੀ ਅੌਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ । ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ । ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ । ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ।੧। ਸਲੋਕੁ ॥ ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ । ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ ।੨। ਛੰਤੁ ॥ ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ । ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨਮੰਗੀ ਮੁਰਾਦ ਹਾਸਲ ਕਰ ਲਈਦੀ ਹੈ । (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ । ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ । ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ—ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨। ਸਲੋਕੁ ॥ ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ । ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ ।੩। ਛੰਤੁ ॥ ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ । ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ । ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ । ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ । ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩। ਸਲੋਕੁ ॥ ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ, ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ), ।੪। ਛੰਤੁ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ । (ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, (ਵਿਕਾਰਾਂ ਦੀ) ਸੜਨ ਮੁੱਕ ਜਾਂਦੀ ਹੈ, (ਮਨ ਮਾਇਆ ਵਲੋਂ) ਰੱਜ ਜਾਂਦਾ ਹੈ । ਜਿਨ੍ਹਾਂ ਉਤੇ ਪ੍ਰਭੂ ਦਇਆ ਕਰਦਾ ਹੈ, ਜਿਨ੍ਹਾਂ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿਨ੍ਹਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ (ਕੇ ਸੁਆਹ ਹੋ) ਜਾਂਦੇ ਹਨ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ) ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨।*

*Meaning: Jaitsree, Fifth Mehl, Second House, Chhant:*
*One Universal Creator God. By The Grace Of The True Guru: Shalok:*
*God is lofty, unapproachable and infinite. He is indescribable – He cannot be described. Nanak seeks the Sanctuary of God, who is all-powerful to save us. ||1|| Chhant: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. ||1|| Shalok: Countless are His virtues; they cannot be enumerated. God’s Name is lofty and exalted. This is Nanak’s humble prayer, to bless the homeless with a home. ||2|| Chhant: There is no other place at all – where else should I go? Twenty-four hours a day, with my palms pressed together, I meditate on God. Meditating forever on my God, I receive the fruits of my mind’s desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. ||2|| Shalok: O mind, meditate on the One, who holds everything in His hands. Gather the wealth of the Lord’s Name; O Nanak, it shall always be with You. ||3|| Chhant: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited – how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy – he alone obtains the Naam. ||3|| Shalok: Whatever I wish for, that I receive. Meditating on the Naam, the Name of the Lord, Nanak has found total peace. ||4|| Chhant: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord’s Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself. ||4||2||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ