Evening Hukamnama | Sri Harmandir Sahib ji | 24 September 2018

https://youtu.be/aNGHvUt877A

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੪ ਸਤੰਬਰ ੨੦੧੮,ਸੋਮਵਾਰ,੮ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ (ਅੰਗ:੬੩੩)

सोरठि महला ९ ॥
इह जगि मीतु न देखिओ कोई ॥ सगल जगतु अपनै सुखि लागिओ दुख मै संगि न होई ॥१॥ रहाउ ॥ दारा मीत पूत सनबंधी सगरे धन सिउ लागे ॥ जब ही निरधन देखिओ नर कउ संगु छाडि सभ भागे ॥१॥

☬ English Translation:- ☬

Sorat’h, Ninth Mehl:
In this world, I have not found any true friend. The whole world is attached to its own pleasures, and when trouble comes, no one is with you. ||1||Pause|| Wives, friends, children and relatives – all are attached to wealth. When they see a poor man, they all forsake his company and run away. ||1||

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

☬ हिंदी में अर्थ :- ☬

हे बही! इस जगत में कोई (अंत तक साथ निभाने वाला) मित्र (मैने) नहीं देखा। सारा संसार अपने सुख में ही जुटता पड़ा है। दुःख में (कोई किसी का) साथी नहीं बनता।१। रहाउ। हे भाई! स्त्री, मित्र, पुत्र, रिश्तेदार-यह सरे धन से (ही) मोह करते हैं। जब यह मनुख को कंगाल देखते हैं, (तभी) साथ छोड़ कर भाग जाते हैं।१।

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 24 September 2018

https://youtu.be/yVWOnodGV4U

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੪ ਸਤੰਬਰ ੨੦੧੮,ਸੋਮਵਾਰ,੮ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ (ਅੰਗ:੬੩੪)

*ਵਿਆਖਿਆ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਅੱਠ-ਬੰਦਾਂ ਵਾਲੀ ਚਾਰ-ਤੁਕੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥ ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ* *ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ॥ ਰਹਾਉ ॥ ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥ ਹੇ ਭਾਈ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ)। ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ ॥੩॥ ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ॥੪॥ ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ ॥੫॥ ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ)। ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ* *ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀਂ ਤੁਰਦੇ ਹਾਂ ॥੬॥ ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ ॥੭॥ ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ)। ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤ-ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਹੇ ਨਾਨਕ ਜੀ! ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ ॥੮॥੧॥*

*Meaning: Sorath Mahalaa 1 Ghar 1 Asattpadeeaa Chautukee*
*One Universal Creator God. By The Grace Of The True Guru:*
*I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires. Deep within my heart, the Guru has shown me the home of my being, and my mind is imbued with peace and poise, O Siblings of Destiny. You Yourself are all-knowing, and You Yourself are all-seeing; You alone bestow intelligence, O Lord. ||1|| My mind is detached, imbued with detachment; the Word of the Shabad has pierced my mind, O my mother. God’s Light shines continually within the nucleus of my deepest self; I am lovingly attached to the Bani, the Word of the True Lord Master. || Pause || Countless detached renunciates talk of detachment and renunciation, but he alone is a true renunciate, who is pleasing to the Lord Master. The Word of the Shabad is ever in his heart; he is absorbed in the Fear of God, and he works to serve the Guru. He remembers the One Lord, his mind does not waver, and he restrains its wanderings. He is intoxicated with celestial bliss, and is ever imbued with the Lord’s Love; he sings the Glorious Praises of the True Lord. ||2|| The mind is like the wind, but if it comes to rest in peace, even for an instant, then he shall abide in the peace of the Name, O Siblings of Destiny. His tongue, eyes and ears are imbued with Truth; O Lord, You quench the fires of desire. In hope, the renunciate remains free of hopes; in the home of his own inner self, he is absorbed in the trance of deep meditation. He remains content, satisfied with the charity of the Naam; he drinks in the Ambrosial Amrit with ease. ||3|| There is no renunciation in duality, as long as there is even a particle of duality. The whole world is Yours, Lord; You alone are the Giver. There is not any other, O Siblings of Destiny. The self-willed manmukh dwells in misery forever, while the Lord bestows greatness upon the Gurmukh. God is infinite, endless, inaccessible and unfathomable; His worth cannot be described. ||4|| The consciousness in deep Samaadhi, the Supreme Being, the Lord of the three worlds – these are Your Names, Lord. The creatures born into this world have their destiny inscribed upon their foreheads; they experience according to their destinies. The Lord Himself causes them to do good and bad deeds; He Himself makes them steadfast in devotional worship. The filth of their mind and mouth is washed off when they live in the Fear of God; the inaccessible Lord Himself blesses them with spiritual wisdom. ||5|| Only those who taste it know its sweet taste, like the mute, who eats the candy, and only smiles. How can I describe the indescribable, O Siblings of Destiny ? I shall follow His Will forever. If one meets with the Guru, the Generous Giver, then he understands; those who have no Guru cannot* *understand this. As the Lord causes us to act, so do we act, O Siblings of Destiny. What other clever tricks can anyone try ? ||6|| Some are deluded by doubt, while others are imbued with devotional worship; Your play is infinite and endless. As You engage them, they receive the fruits of their rewards; You alone are the One who issues Your Commands. I would serve You, if anything were my own; my soul and body are Yours. One who meets with the True Guru, by His Grace, takes the Support of the Ambrosial Naam. ||7|| He dwells in the heavenly realms, and his virtues radiantly shine forth; meditation and spiritual wisdom are found in virtue. The Naam is pleasing to his mind; he speaks it, and causes others to speak it as well. He speaks the essential essence of wisdom. The Word of the Shabad is his Guru and spiritual teacher, profound and unfathomable; without the Shabad, the world is insane. He is a perfect renunciate, naturally at ease, O Nanak Ji, whose mind is pleased with the True Lord. ||8||1||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 23 September 2018

https://youtu.be/B05jUBfmblk

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੩ ਸਤੰਬਰ ੨੦੧੮,ਐਤਵਾਰ,੭ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ (ਅੰਗ:੬੯੬)

जैतसरी महला ४ घरु १ चउपदे
ੴ सतिगुर प्रसादि ॥
मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥

☬ English Translation:- ☬

Jaitsree, Fourth Mehl, First House, Chau-Padas:
One Universal Creator God. By The Grace Of The True Guru:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2||

☬ ਪੰਜਾਬੀ ਵਿਆਖਿਆ :- ☬

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

☬ हिंदी में अर्थ :- ☬

(हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२।

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 23 September 2018

https://youtu.be/k-T4NRAoGqU

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੩ ਸਤੰਬਰ ੨੦੧੮,ਐਤਵਾਰ,੭ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ (ਅੰਗ:੭੦੬)

सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥

Shalok: He grants our hearts’ desires, and fulfills all our hopes. He destroys pain and suffering; remember God in meditation, O Nanak – He is not far away. ||1|| Love Him, with whom you enjoy all pleasures. Do not forget that Lord, even for an instant; O Nanak, He fashioned this beautiful body. ||2||

ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ ‘ਦੇਹੁ’ ਪੁਲਿੰਗ ਵਿਚ ਵਰਤਿਆ ਗਿਆ ਹੈ}।੨।

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।

हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है।1। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।२।

Waheguru Ji Ka Khalsa Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 22 September 2018

https://youtu.be/yL-jIWE4ztM

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੨ ਸਤੰਬਰ ੨੦੧੮,ਸ਼ਨੀਵਾਰ,੬ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ (ਅੰਗ:੬੫੧)

*ਵਿਆਖਿਆ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ। ਨਾਨਕ ਜੀ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ ॥੧॥ ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਨਾਨਕ ਜੀ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ॥੨॥ ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ। ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ। ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ ॥੨੪॥*

*सलोकु मः ३ ॥*
*गुर सेवा ते सुखु ऊपजै फिरि दुखु न लगै आइ ॥ जमणु मरणा मिटि गइआ कालै का किछु न बसाइ ॥ हरि सेती मनु रवि रहिआ सचे रहिआ समाइ ॥ नानक हउ बलिहारी तिंन कउ जो चलनि सतिगुर भाइ ॥१॥ मः ३ ॥ बिनु सबदै सुधु न होवई जे अनेक करै सीगार ॥ पिर की सार न जाणई दूजै भाइ पिआरु ॥ सा कुसुध सा कुलखणी नानक नारी विचि कुनारि ॥२॥ पउड़ी ॥ हरि हरि अपणी दइआ करि हरि बोली बैणी ॥ हरि नामु धिआई हरि उचरा हरि लाहा लैणी ॥ जो जपदे हरि हरि दिनसु राति तिन हउ कुरबैणी ॥ जिना सतिगुरु मेरा पिआरा अराधिआ तिन जन देखा नैणी ॥ हउ वारिआ अपणे गुरू कउ जिनि मेरा हरि सजणु मेलिआ सैणी ॥२४॥*

*अर्थ: सतिगुरू की सेवा से (मनुष्य) को सुख प्रापत होता है, फिर कभी कलेश़ नहीं होता, उस का जन्म मरन खत्म हो जाता है और जमकाल का कुछ वस नहीं चलता; हरी से उस का मन मिला रहता है और वह सच्चे में समाया रहता है। नानक जी! मैं उन से सदके हूँ, जो सतिगुरू के प्यार में चलते हैं ॥१॥ सतिगुरू के शब्द से बिना (जीव-स्त्री) चाहे बेअंत स़िंगार करे शुध्द नहीं हो सकती, (क्योंकि) वह पती की कदर नहीं जानती और उस की माया में सुरति होती है। नानक जी! इस तरह की स्त्री मनों खोटी और कुलखणी होती है और स्त्रियों में वह* *कुलखणी स्त्री (कहलाती है) ॥२॥ हे हरी! अपनी मेहर कर, मैं तेरी बाणी (भाव, तेरा जस) उचारा, हरी-नाम सिमरां, हरी-नाम का उचारन करां और यही लाभ प्रापत करू। मैं उन से कुर्बान हूँ, जो दिन रात हरी-नाम जपते हैं, उन को मैं अांखों से देखूँ जो प्यारे सतिगुरू की सेवा करते हैं। मैं अपने सतिगुरू से सदके हूँ, जिस ने मुझे प्यारा सज्जन प्रभू साथी मिला दिया है ॥२४॥*

*Salok Ma 3 ||*
*Gur Sevaa Te Sukh Oopaje Fir Dukh N Lagey Aaey ||Jaman Marnaa Mitt Gaeaa Kaalai Kaa Kish N Basaae ||Har Setee Man Rav Raheaa Sache Raheaa Samaae ||Naanak Hau Balihaaree Tinn Kau Jo Chalan Satgur Bhaae ||1|| Ma 3 || Bin Shabadai Sudhh N Hovee Je Anek Karai Seegaar || Pir Kee Saar N Jaanee Doojai Bhaae Piaar || Saa Kusudhh Saa Kulkhanee Naanak Naaree Vich Kunaar ||2|| Pourree || Har Har Apnee Daeaa Kar Har Bolee Bainee || Har Naam Dhhiaaee Har Ouchraa Har Laahaa Lainee || Jo Japde Har Har Dinas Raat Tin Hau Kurbainee || Jinaa Satgur Meraa Piaaraa Araadhheaa Tin Jan Dekhaa Nainee || Hau Vaareaa Apne Guroo Kau Jin Meraa Har Sajan Meleaa Sainee ||24||*

*Meaning: Serving the Guru, peace is produced, and then, one does not suffer in pain. The cycle of birth and death is brought to an end, and death has no power over at all. His mind is imbued with the Lord, and he remains merged in the True Lord. Nanak Ji, I am a sacrifice to those who walk in the Way of the True Guru’s Will. ||1|| Third Mehl: Without the Word of the Shabad, purity is not obtained, even though the soul-bride may adorn herself with all sorts of decorations. She does not know the value of her Husband Lord; she is attached to the love of duality. She is impure, and ill-mannered, Nanak Ji; among women, she is the most evil woman. ||2|| Pauree: Be kind to me, Lord, that I might chant the Word of Your Bani. May I meditate on the Lord’s Name, chant the Lord’s Name, and obtain the profit of the Lord’s Name. I am a sacrifice to those who chant the Name of the Lord, Har, Har, day and night. May I behold with my eyes those who worship and adore my Beloved True Guru. I am a sacrifice to my Guru, who has united me with my Lord, my friend, my very best friend. ||24||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ