Morning Hukamnama | Sri Harmandir Sahib ji | 15 January 2019

https://youtu.be/Pbut0xF-mG8

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੫ ਜਨਵਰੀ ੨੦੧੯,ਮੰਗਲਵਾਰ,੦੨ ਮਾਘ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ (ਅੰਗ:੬੭੦)

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।

वाहिगुरू जी का खालसा श्री वाहिगुरू जी की फ़तेह जी

Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

Waheguru Ji Ka Khalsa Waheguru Ji Ki FatehJi

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 14 January 2019

https://youtu.be/mA2DAgUm5-8

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੪ ਜਨਵਰੀ ੨੦੧੯,ਸੋਮਵਾਰ,੦੧ ਮਾਘ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮ: ੩ ॥
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ !! ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥(ਅੰਗ:੫੮੬)

सलोकु मः ३ ॥
सतिगुर की सेवा चाकरी सुखी हूं सुख सारु ॥ऐथै मिलनि वडिआईआ दरगह मोख दुआरु ॥सची कार कमावणी सचु पैनणु सचु नामु अधारु ॥सची संगति सचि मिलै सचै नाइ पिआरु ॥सचै सबदि हरखु सदा दरि सचै सचिआरु ॥नानक सतिगुर की सेवा सो करै जिस नो नदरि करै करतारु ॥१॥

☬ ਪੰਜਾਬੀ ਵਿੱਚ ਵਿਆਖਿਆ :- ☬

ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ। (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੁੰਦੀ ਹੈ, ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ। (ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼-ਰੂ ਹੋ ਜਾਂਦਾ ਹੈ। ਪਰ, ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ।੧।

☬ हिंदी में अर्थ :- ☬

गुरु की बताई सेवा चाकरी करना अच्छे से अच्छे सुख का तत्व है (गुरु की बताई सेवा करने से) जगेअत में आदर मिलता है, और प्रभु की हजूरी में सुर्खरुई का दरवाजा। (गुरु-सेवा की यही) सच्ची कार कमाने-योग्य है, (इस से) मनुख को (परदे ढकने के लिए) सच्चा नाम-रूप पोशाक मिल जाता है, सच्चा नाम-रूप सहारा मिल जाता है, सच्ची संगत की प्राप्ति होती है, सच्चे नाम में प्यार पैदा होता है और सच्चे प्रभु से मिलाप होता है। (गुरु के)सच्चे शब्द की बरकत से (मनुख के मन में) सदा ख़ुशी बनी रहती है, और प्रभु की हजूरी में मनुख सुर्खरू हो जाता है। परन्तु, हे नानक ! सतगुरु की बताई हुई कार वोही मनुख करता है, जिस के ऊपर प्रभु संवय कृपा की नज़र करता है।१।

☬ Translation in English:- ☬

Shalok, Third Mehl:
Service to, and obedience to the True Guru, is the essence of comfort and peace. Doing so, one obtains honor here, and the door of salvation in the Court of the Lord. In this way, perform the tasks of Truth, wear Truth, and take the Support of the True Name. Associating with Truth, obtain Truth, and love the True Name.Through the True Word of the Shabad, be always happy, and you shall be acclaimed as True in the True Court.O Nanak, he alone serves the True Guru, whom the Creator has blessed with His Glance of Grace. ||1||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 14 January 2019

https://youtu.be/CHRhZ0fLbnI

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੪ ਜਨਵਰੀ ੨੦੧੯,ਸੋਮਵਾਰ,੦੧ ਮਾਘ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ (ਅੰਗ:੬੫੮)

रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥

ਪਦਅਰਥ:- ਬਾਂਧੇ—ਬੱਝੇ ਹੋਏ ਹਾਂ। ਫਾਸ—ਫਾਹੀ। ਬਧਨਿ—ਰੱਸੀ ਨਾਲ। ਤੁਮ—ਤੈਨੂੰ। ਕੋ—ਦਾ।1। ਜਾਨਤ ਹਹੁ—ਤੁਸੀ ਜਾਣਦੇ ਹੋ। ਜੈਸੀ—ਜਿਹੋ ਜਿਹੀ (ਭਗਤਾਂ ਦੀ ਪ੍ਰੀਤ ਹੈ ਤੇਰੇ ਨਾਲ)। ਐਸੀ—ਅਜਿਹੀ ਪ੍ਰੀਤ ਦੇ ਹੁੰਦਿਆਂ। ਕਹਾ ਕਰਹੁਗੇ—ਕੀਹ ਕਰੇਂਗਾ? ਇਸ ਤੋਂ ਬਿਨਾ ਹੋਰ ਕੀਹ ਕਰੇਂਗਾ? (ਭਾਵ, ਤੂੰ ਜ਼ਰੂਰ ਆਪਣੇ ਭਗਤਾਂ ਨੂੰ ਮੋਹ ਤੋਂ ਬਚਾਈ ਰੱਖੇਂਗਾ)।1। ਰਹਾਉ। ਮੀਨੁ—ਮੱਛੀ। ਪਕਰਿ—ਫੜ ਕੇ। ਫਾਂਕਿਓ—ਫਾੜੀ ਫਾੜੀ ਕਰ ਦਿੱਤੀ। ਰਾਂਧਿ ਕੀਓ—ਰਿੰਨ੍ਹ ਲਈ। ਬਹੁ ਬਾਨੀ—ਕਈ ਤਰੀਕਿਆਂ ਨਾਲ। ਖੰਡ—ਟੋਟਾ। ਤਊ—ਤਾਂ ਭੀ।2। ਬਾਪੈ—ਪਿਉ ਦੀ (ਮਲਕੀਅਤ)। ਭਾਵਨ ਕੋ—ਪ੍ਰੇਮ ਦਾ (ਬੱਧਾ ਹੋਇਆ)। ਰਾਜਾ—ਜਗਤ ਦਾ ਮਾਲਕ (ਨੋਟ:- ਭਗਤ ਰਵਿਦਾਸ ਜੀ ਆਪਣੀ ਬਾਣੀ ਵਿਚ ਪਰਮਾਤਮਾ ਦੇ ਨਾਵਾਂ ਦੇ ਨਾਲ ਲਫ਼ਜ਼ ‘ਰਾਜਾ’ ਭੀ ਬਹੁਤ ਵਾਰੀ ਵਰਤਦੇ ਹਨ; ਹਰੇਕ ਕਵੀ ਦਾ ਆਪੋ ਆਪਣਾ ਸੁਭਾਵ ਹੁੰਦਾ ਹੈ ਕਿ ਕੋਈ ਖ਼ਾਸ ਲਫ਼ਜ਼ ਮੁੜ ਮੁੜ ਵਰਤਣਾ ਉਹਨਾਂ ਨੂੰ ਪਿਆਰਾ ਲੱਗਦਾ ਹੈ)। ਪਟਲ—ਪਰਦਾ। ਬਿਆਪਿਓ—ਛਾਇਆ ਹੋਇਆ ਹੈ। ਸੰਤਾਪ—(ਮੋਹ ਦਾ) ਕਲੇਸ਼।3। ਭਗਤਿ ਇਕ—ਇੱਕ ਪ੍ਰਭੂ ਦੀ ਭਗਤੀ। ਬਾਢੀ—ਵਧਾਈ ਹੈ, ਦ੍ਰਿੜ੍ਹ ਕੀਤੀ ਹੈ। ਅਬ…ਕਹੀਐ—ਹੁਣ ਕਿਸੇ ਨਾਲ ਇਹ ਗੱਲ ਕਰਨ ਦੀ ਲੋੜ ਹੀ ਨਹੀਂ ਰਹੀ। ਜਾ ਕਾਰਨਿ—ਜਿਸ (ਮੋਹ ਤੋਂ ਬਚਣ) ਦੀ ਖ਼ਾਤਰ। ਅਜਹੂ—ਹੁਣ ਤੱਕ।4।

ਅਰਥ:- ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2।

अर्थ :-हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।1।रहाउ। (सो, हे माधो !) अगर हम मोह की रस्सी में बंधे हुए थे, तो हमने तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर के निकल आए हैं, तूँ हमारे प्यार की जकड़ में से कैसे निकलेंगा ?। (हमारा तेरे साथ प्रेम भी वह है जो मछली को पानी के साथ होता है, हम मर के भी तेरी याद नहीं छोडेगे) मछली (पानी में से) पकड़ के फांकाँ कर दें, टोटे कर दें और कई तरह उबाल लें, फिर रता रता कर के खा लें, फिर भी उस मछली को पानी नहीं भूलता (जिस खान वाले के पेट में जाती है उस को भी पानी की प्यास लगा देती है)।2। जगत का स्वामी हरि किसी के पिता की (की मलकीअत) नहीं है, वह तो प्रेम का बंधा हुआ है। (इस प्रेम से दूर हुआ सारा जगत) मोह के परदे में फँसा पड़ा है, पर (भगवान के साथ प्रेम करने वाले) भक्तों को (इस मोह का) कोई कलेश नहीं होता।3। रविदास कहते है-(हे माधो !) मैं एक तेरी भक्ति (अपने मन में) इतनी द्रिड़ह की है कि मुझे अब किसी के साथ यह गिला करने की जरूरत ही नहीं रह गई जु जिस मोह से बचने के लिए मैं तेरा सुमिरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निशान ही नहीं रह गया)।4।2।

Raag Sorat’h, The Word Of Devotee Ravi Daas Jee: One Universal Creator God. By The Grace Of The True Guru: If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. ||1|| O Lord, You know my love for You. Now, what will You do? ||1||Pause|| A fish is caught, cut up, and cooked it in many different ways. Bit by bit, it is eaten, but still, it does not forget the water. ||2|| The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. ||3|| Says Ravi Daas, my devotion to the One Lord is increasing; now, who can I tell this to? That which brought me to worship and adore You – I am still suffering that pain. ||4||2||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 13 January 2019

https://youtu.be/JLsm2ivydWw

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੩ ਜਨਵਰੀ ੨੦੧੯,ਐਤਵਾਰ,੨੯ ਪੋਹ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥ ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥ ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥ ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥ (ਅੰਗ:੬੧੦)

ਪਦਅਰਥ: ਸੁਖੀਆ = (ਆਤਮਕ) ਸੁਖ ਮਾਣਨ ਵਾਲਾ। ਕਉ = ਨੂੰ। ਪੇਖੈ = ਦਿੱਸਦਾ ਹੈ। ਕੈ ਭਾਣੈ = ਦੇ ਖ਼ਿਆਲ ਵਿਚ। ਰੋਗੀ = (ਵਿਕਾਰਾਂ ਦੇ) ਰੋਗ ਵਿਚ ਫਸਿਆ ਹੋਇਆ। ਕਰਾਵਨਹਾਰ = (ਜੀਵਾਂ ਪਾਸੋਂ) ਕਰਾਣ ਦੀ ਸਮਰਥਾ ਰੱਖਣ ਵਾਲਾ। ਹਾਥਿ = ਹੱਥ ਵਿਚ। ਸੰਜੋਗੀ = (ਆਤਮਕ ਸੁਖ ਤੇ ਆਤਮਕ ਰੋਗ ਦਾ) ਮੇਲ।੧। ਜਿਨਿ = ਜਿਸ (ਮਨੁੱਖ) ਨੇ। ਭਰਮੁ = ਭਟਕਣਾ। ਤਿਸ ਕੈ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕੈ’ ਦੇ ਕਾਰਨ ਉੱਡ ਗਿਆ ਹੈ}। ਸਗਲੋ = ਸਭ ਵਿਚ।ਰਹਾਉ। ਸੰਗਿ = ਸੰਗਤਿ ਵਿਚ। ਸੀਤਲੁ = ਸ਼ਾਂਤ, ਠੰਡਾ। ਸਗਲੀ = ਸਾਰੀ ਲੁਕਾਈ। ਰੋਗਿ = ਰੋਗ ਵਿਚ। ਬਿਆਪਿਤ = ਫਸਿਆ ਹੋਇਆ। ਜਨਮਿ ਮਰੈ = ਜੰਮਦਾ ਮਰਦਾ ਰਹਿੰਦਾ ਹੈ। ਬਿਲਲਾਤੀ = ਵਿਲਕਦਾ, ਦੁੱਖੀ ਹੁੰਦਾ।੨। ਗਿਆਨ ਅੰਜਨੁ = ਆਤਮਕ ਜੀਵਨ ਦੀ ਸੂਝ ਦਾ ਸੁਰਮਾ। ਨੇਤ੍ਰੀ = ਅੱਖਾਂ ਵਿਚ। ਪ੍ਰਗਾਸਾ = ਚਾਨਣ। ਅਗਿਆਨਿ = ਗਿਆਨ = ਹੀਣ ਮਨੁੱਖ ਨੂੰ। ਅੰਧੇਰੈ = ਹਨੇਰੇ ਵਿਚ। ਬਹੁੜਿ ਬਹੁੜਿ = ਮੁੜ ਮੁੜ।੩। ਸੁਆਮੀ ਅਪੁਨੇ = ਹੇ ਮੇਰੇ ਸੁਆਮੀ! ਨਾਨਕੁ ਮਾਗੈ = ਨਾਨਕ ਮੰਗਦਾ ਹੈ। ਜਹ = ਜਿੱਥੇ। ਗਾਵਹਿ = ਗਾਉਂਦੇ ਹਨ। ਲਾਗੈ = ਪਰਚਿਆ ਰਹੇ।੪।

ਅਰਥ: ਹੇ ਮੇਰੇ ਮਨ! ਜਿਸ ਮਨੁੱਖ ਨੇ ਆਪਣੇ ਅੰਦਰੋਂ ਮੇਰ-ਤੇਰ ਗਵਾ ਲਈ ਜਿਸ ਨੇ ਸਭ ਜੀਵਾਂ ਵਿਚ ਪਰਮਾਤਮਾ ਵੱਸਦਾ ਪਛਾਣ ਲਿਆ, ਉਸ ਦੇ ਖ਼ਿਆਲ ਵਿਚ ਕੋਈ ਜੀਵ ਕੁਰਾਹੇ ਨਹੀਂ ਜਾ ਰਿਹਾ।ਰਹਾਉ। ਹੇ ਭਾਈ! ਆਤਮਕ ਸੁਖ ਮਾਣਨ ਵਾਲੇ ਨੂੰ ਹਰੇਕ ਮਨੁੱਖ ਆਤਮਕ ਸੁਖ ਮਾਣਦਾ ਦਿਸਦਾ ਹੈ, (ਵਿਕਾਰਾਂ ਦੇ) ਰੋਗ ਵਿਚ ਫਸੇ ਹੋਏ ਦੇ ਖ਼ਿਆਲ ਵਿਚ ਸਾਰੀ ਲੁਕਾਈ ਹੀ ਵਿਕਾਰੀ ਹੈ। (ਆਪਣੇ ਅੰਦਰੋਂ ਮੇਰ-ਤੇਰ ਗਵਾ ਚੁਕੇ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਮਾਲਕ-ਪ੍ਰਭੂ ਹੀ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ, (ਜੀਵਾਂ ਲਈ ਆਤਮਕ ਸੁਖ ਤੇ ਆਤਮਕ ਦੁੱਖ ਦਾ) ਮੇਲ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੋਇਆ ਹੈ।੧। ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ ਜਿਸ ਮਨੁੱਖ ਦਾ ਮਨ (ਵਿਕਾਰਾਂ ਵਲੋਂ) ਸ਼ਾਂਤ ਹੋ ਜਾਂਦਾ ਹੈ, ਉਹ ਸਾਰੀ ਲੁਕਾਈ ਨੂੰ ਹੀ ਸ਼ਾਂਤ-ਚਿੱਤ ਸਮਝਦਾ ਹੈ। ਪਰ ਜਿਸ ਮਨੁੱਖ ਦਾ ਮਨ ਹਉਮੈ-ਰੋਗ ਵਿਚ ਫਸਿਆ ਰਹਿੰਦਾ ਹੈ, ਉਹ ਸਦਾ ਦੁੱਖੀ ਰਹਿੰਦਾ ਹੈ, ਉਹ (ਹਉਮੈ ਵਿਚ) ਜਨਮ ਲੈ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ।੨। ਹੇ ਭਾਈ! ਆਤਮਕ ਜੀਵਨ ਦੀ ਸੂਝ ਦਾ ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈ ਜਾਂਦਾ ਹੈ, ਉਸ ਨੂੰ ਆਤਮਕ ਜੀਵਨ ਦੀ ਸਾਰੀ ਸਮਝ ਪੈ ਜਾਂਦੀ ਹੈ। ਪਰ ਗਿਆਨ-ਹੀਨ ਮਨੁੱਖ ਨੂੰ ਅਗਿਆਨਤਾ ਦੇ ਹਨੇਰੇ ਵਿਚ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਉਹ ਮੁੜ ਮੁੜ ਭਟਕਦਾ ਰਹਿੰਦਾ ਹੈ।੩। ਹੇ ਮੇਰੇ ਮਾਲਕ! ਮੇਰੀ) ਬੇਨਤੀ ਸੁਣ (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਇਹ ਸੁਖ ਮੰਗਦਾ ਹੈ (ਕਿ) ਜਿੱਥੇ ਸੰਤ ਜਨ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹੋਣ, ਉੱਥੇ ਮੇਰਾ ਮਨ ਪਰਚਿਆ ਰਹੇ।੪।੬।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 13 January 2019

https://youtu.be/5Xr1ZQPFjLQ

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੩ ਜਨਵਰੀ ੨੦੧੯,ਐਤਵਾਰ,੨੯ ਪੋਹ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥ ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥ (ਅੰਗ:੬੧੧)

ਪਦਅਰਥ: ਕਰਿ = ਕਰ ਕੇ। ਸਿਮਰਿ = ਸਿਮਰ ਕੇ। ਅਰੋਗਾ = ਨਰੋਏ। ਕੋਟਿ = ਕ੍ਰੋੜਾਂ। ਬਿਘਨ = (ਜ਼ਿੰਦਗੀ ਦੇ ਰਾਹ ਵਿਚ) ਰੁਕਾਵਟਾਂ। ਪ੍ਰਗਟੇ = ਉੱਘੜ ਪੈਂਦੇ ਹਨ। ਭਲੇ ਸੰਜੋਗਾ = ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ।੧।

ਪ੍ਰਭ ਬਾਣੀ = ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਸੁਭਾਖਿਆ = ਸੋਹਣਾ ਉਚਾਰਿਆ ਹੋਇਆ। ਭਾਈ = ਹੇ ਭਾਈ! ਤੂ = ਤੈਨੂੰ। ਗੁਰ ਪੂਰੈ = ਪੂਰੇ ਗੁਰੂ ਨੇ।ਰਾਖਿਆ = (ਜੀਵਨ = ਵਿਘਨਾਂ ਤੋਂ) ਬਚਾ ਲਿਆ।ਰਹਾਉ।

ਸਾਚਾ = ਸਦਾ ਕਾਇਮ ਰਹਿਣ ਵਾਲਾ। ਅਮਿਤਿ = {ਮਿਤਿ = ਮਾਪ, ਹੱਦ} ਜਿਸ ਦੀ ਮਿਣਤੀ ਦੱਸੀ ਨਾਹ ਜਾ ਸਕੇ। ਵਛਲ = ਪਿਆਰ ਕਰਨ ਵਾਲਾ। ਪੈਜ = ਇੱਜ਼ਤ। ਆਦਿ = ਸ਼ੁਰੂ ਤੋਂ। ਬਿਰਦੁ = ਮੁੱਢ = ਕਦੀਮਾਂ ਦਾ ਸੁਭਾਉ।੨।

ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਭੁੰਚਹੁ = ਖਾਵੋ। ਮੁਖਿ = ਮੂੰਹ ਵਿਚ। ਜਰਾ = (ਆਤਮਕ ਜੀਵਨ ਨੂੰ) ਬੁਢੇਪਾ। ਮਰਾ = ਮੌਤ। ਤਾਪੁ = ਦੁੱਖ ਕਲੇਸ਼।੩।

ਸੁਆਮੀ ਮੇਰੈ = ਮੇਰੇ ਮਾਲਕ ਨੇ। ਸਰਬ ਕਲਾ = ਸਾਰੀ ਤਾਕਤ, (‘ਕੋਟਿ ਬਿਘਨ’ ਦਾ ਟਾਕਰਾ ਕਰਨ ਲਈ) ਸਾਰੀ ਸ਼ਕਤੀ। ਬਣਿ ਆਈ = ਪੈਦਾ ਹੋ ਜਾਂਦੀ ਹੈ।ਸਗਲੇ ਜੁਗ ਅੰਤਰਿ = ਸਾਰੇ ਜੁਗਾਂ ਵਿਚ, ਸਦਾ ਹੀ। ਗੁਰ ਨਾਨਕ ਕੀ = ਹੇ ਨਾਨਕ! ਗੁਰੂ ਦੀ।੪।

ਅਰਥ: ਹੇ ਭਾਈ! ਗੁਰੂ ਨੇ ਆਪਣਾ) ਸ਼ਬਦ ਸੋਹਣਾ ਉਚਾਰਿਆ ਹੋਇਆ ਹੈ, (ਇਹ ਸ਼ਬਦ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਹੈ। (ਇਸ ਸ਼ਬਦ ਨੂੰ) ਸਦਾ ਗਾਂਦੇ ਰਹੋ, ਸੁਣਦੇ ਰਹੋ, ਪੜ੍ਹਦੇ ਰਹੋ, (ਜੇ ਇਹ ਉੱਦਮ ਕਰਦਾ ਰਹੇਂਗਾ, ਤਾਂ ਯਕੀਨ ਰੱਖ) ਪੂਰੇ ਗੁਰੂ ਨੇ ਤੈਨੂੰ (ਜੀਵਨ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚਾ ਲਿਆ।ਰਹਾਉ।

(ਹੇ ਭਾਈ! ਅੰਮ੍ਰਿਤ ਵੇਲੇ) ਇਸ਼ਨਾਨ ਕਰ ਕੇ, ਆਪਣੇ ਪ੍ਰਭੂ ਦਾ ਨਾਮ ਸਿਮਰ ਕੇ ਮਨ ਅਤੇ ਸਰੀਰ ਨਰੋਏ ਹੋ ਜਾਂਦੇ ਹਨ (ਕਿਉਂਕਿ) ਪ੍ਰਭੂ ਦੀ ਸਰਨ ਪਿਆਂ (ਜੀਵਨ ਦੇ ਰਾਹ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ, ਤੇ, ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ ਉੱਘੜ ਪੈਂਦੇ ਹਨ।੧।

ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਬਜ਼ੁਰਗੀ ਮਿਣੀ ਨਹੀਂ ਜਾ ਸਕਦੀ, ਉਹ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਉਹ ਦਇਆ ਦਾ ਸੋਮਾ ਹੈ, ਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀ) ਰੱਖਦਾ ਆਇਆ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ ਆ ਰਿਹਾ ਹੈ।੨।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਇਹ (ਆਤਮਕ) ਖ਼ੁਰਾਕ ਸਦਾ ਖਾਂਦੇ ਰਹੋ, ਹਰ ਵੇਲੇ ਆਪਣੇ ਮੂੰਹ ਵਿਚ ਪਾਂਦੇ ਰਹੋ। ਹੇ ਭਾਈ! ਗੋਬਿੰਦ ਦੇ ਗੁਣ ਸਦਾ ਗਾਂਦੇ ਰਹੋ (ਆਤਮਕ ਜੀਵਨ ਨੂੰ) ਨਾਹ ਬੁਢੇਪਾ ਆਵੇਗਾ ਨਾ ਮੌਤ ਆਵੇਗੀ, ਹਰੇਕ ਦੁੱਖ-ਕਲੇਸ਼ ਦੂਰ ਹੋ ਜਾਇਗਾ।੩।

ਹੇ ਭਾਈ! ਜਿਸ ਭੀ ਮਨੁੱਖ ਨੇ ਗੁਰੂ ਦੇ ਸ਼ਬਦ ਦਾ ਆਸਰਾ ਲੈ ਕੇ ਪ੍ਰਭੂ ਦਾ ਨਾਮ ਜਪਿਆ) ਮੇਰੇ ਮਾਲਕ ਨੇ ਉਸ ਦੀ ਅਰਦਾਸਿ ਸੁਣ ਲਈ, (ਕ੍ਰੋੜਾਂ ਵਿਘਨਾਂ ਦਾ ਟਾਕਰਾ ਕਰਨ ਲਈ ਉਸ ਦੇ ਅੰਦਰ) ਪੂਰੀ ਤਾਕਤ ਪੈਦਾ ਹੋ ਜਾਂਦੀ ਹੈ। ਹੇ ਨਾਨਕ! ਗੁਰੂ ਦੀ ਇਹ ਅਜ਼ਮਤ ਸਾਰੇ ਜੁਗਾਂ ਵਿਚ ਹੀ ਪਰਤੱਖ ਉੱਘੜ ਰਹਿੰਦੀ ਹੈ।੪।੧੧।

सोरठि महला ५ ॥ करि इसनानु सिमरि प्रभु अपना मन तन भए अरोगा ॥ कोटि बिघन लाथे प्रभ सरणा प्रगटे भले संजोगा ॥१॥ प्रभ बाणी सबदु सुभाखिआ ॥ गावहु सुणहु पड़हु नित भाई गुर पूरै तू राखिआ ॥ रहाउ ॥ साचा साहिबु अमिति वडाई भगति वछल दइआला ॥ संता की पैज रखदा आइआ आदि बिरदु प्रतिपाला ॥२॥ हरि अम्रित नामु भोजनु नित भुंचहु सरब वेला मुखि पावहु ॥ जरा मरा तापु सभु नाठा गुण गोबिंद नित गावहु ॥३॥ सुणी अरदासि सुआमी मेरै सरब कला बणि आई ॥ प्रगट भई सगले जुग अंतरि गुर नानक की वडिआई ॥४॥११॥ {पन्ना 611}

पद्अर्थ: करि = कर के। सिमरि = सिमर के। अरोगा = आरोग्य। कोटि = करोड़ों। बिघन = (जिंदगी के राह में) रुकावटें। प्रगटे = प्रकट हो जाते हैं। भले संजोगा = प्रभू मिलाप के भले अवसर।1।

प्रभ बाणी = प्रभू की सिफत सालाह की बाणी। सुभाखिआ = सुंदर उचारा हुआ। भाई = हे भाई! तू = तुझे। गुर पूरै = पूरे गुरू ने। राखिआ = (जीवन विघ्नों से) बचा लिया। रहाउ।

साचा = सदा कायम रहने वाला। पैज = इज्जत। आदि = आरम्भ से। बिरदु = प्रकृति का मूल स्वभाव।2।

अंम्रित = आत्मिक जीवन देने वाला। भुंचहु = खाओ। मुखि = मुँह में। जरा = (आत्मिक जीवन को) बुढ़ापा। मरा = मौत। तापु = दुख कलेश।3।

सुआमी मेरै = मेरे मालिक ने। सरब कला = सारी ताकत (‘कोटि बिघन’ के मुकाबले के लिए) सारी शक्ति। बणि आई = पैदा हो जाती है। सगले जुग अंतरि = सारे युगों में, सदा ही। गुर नानक की = हे नानक! गुरू की।4।

अर्थ: हे भाई! (गुरू ने अपना) शबद सुंदर उचारा हुआ है, (ये शबद) प्रभू की सिफत सालाह की बाणी है। (इस शबद को) सदा गाते रहो, सुनते रहो, पढ़ते रहो, (अगर ये उद्यम करता रहेगा, तो यकीन रख) पूरे गुरू ने तुझे (जीवन में आने वाली रुकावटों से) बचा लिया। रहाउ।

(हे भाई! अमृत वेले, प्रभात के वक्त) स्नान करके, अपने प्रभू का नाम सिमर के मन और शरीर नरोए हो जाते हैं (क्योंकि) प्रभू की शरण पड़ने से (जीवन के राह में आने वाली) करोड़ों रुकावटें दूर हो जाती हैं, और, प्रभू से मिलाप के बढ़िया अवसर प्रगट हो जाते हैं।1।

हे भाई! मालिक प्रभू सदा कायम रहने वाला है, उसकी बुजुर्गी नापी नहीं जा सकती, वह भक्ति से प्यार करने वाला है, वह दया का श्रोत है, अपने संतों की इज्जत वह (सदा ही) रखता आया है, अपना ये बिरद स्वभाव वह आरम्भ से ही पालता आ रहा है।2।

हे भाई! परमात्मा का नाम आत्मिक जीवन देने वाला है, ये (आत्मिक) खुराक खाते रहो, हर वक्त अपने मुँह में डालते रहो। हे भाई! गोबिंद के गुण सदा गाते रहो (आत्मिक जीवन को) ना बुढ़ापा आएगा ना मौत आएगी, हरेक दुख-कलेश दूर हो जाएगा।3।

हे भाई! (जिस भी मनुष्य ने गुरू के शबद का आसरा ले के प्रभू का नाम जपा) मेरे मालिक ने उसकी अरदास सुन ली, (करोड़ों विघनों से मुकाबला करने के लिए उसके अंदर) पूरी ताकत पैदा हो जाती है। हे नानक! गुरू की ये अज़मत सारे युगों में ही प्रत्यक्ष प्रगट रहती है।4।11।

Sorat’h, Fifth Mehl:

After taking your cleansing bath, remember your God in meditation, and your mind and body shall be free of disease.

Millions of obstacles are removed, in the Sanctuary of God, and good fortune dawns. ||1||

The Word of God’s Bani, and His Shabad, are the best utterances.

So constantly sing them, listen to them, and read them, O Siblings of Destiny, and the Perfect Guru shall save you. ||Pause||

The glorious greatness of the True Lord is immeasurable; the Merciful Lord is the Lover of His devotees.

He has preserved the honor of His Saints; from the very beginning of time, His Nature is to cherish them. ||2||

So eat the Ambrosial Name of the Lord as your food; put it into your mouth at all times.

The pains of old age and death shall all depart, when you constantly sing the Glorious Praises of the Lord of the Universe. ||3||

My Lord and Master has heard my prayer, and all my affairs have been resolved.

The glorious greatness of Guru Nanak is manifest, throughout all the ages. ||4||11||

Sorat’h, Fifth Mehl, Second House, Chau-Padas:

One Universal Creator God. By The Grace Of The True Guru:

The One God is our father; we are the children of the One God. You are our Guru.

Listen, friends: my soul is a sacrifice, a sacrifice to You; O Lord, reveal to me the Blessed Vision of Your Darshan. ||1||
Listen, friends: I am a sacrifice to the dust of Your feet.

This mind is yours, O Siblings of Destiny. ||Pause||

I wash your feet, I massage and clean them; I give this mind to you.

Listen, friends: I have come to Your Sanctuary; teach me, that I might unite with God. ||2||

Do not be proud; seek His Sanctuary, and accept as good all that He does.

Listen, friends: dedicate your soul, body and your whole being to Him; thus you shall receive the Blessed Vision of His Darshan. ||3||

He has shown mercy to me, by the Grace of the Saints; the Lord’s Name is sweet to me.

The Guru has shown mercy to servant Nanak; I see the casteless, immaculate Lord everywhere. ||4||1||12||

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ।