Evening Hukamnama | Sri Harmandir Sahib ji | 09 January 2019

https://youtu.be/nogNRXln_4M

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੯ ਜਨਵਰੀ ੨੦੧੯,ਬੁੱਧਵਾਰ,੨੫ ਪੋਹ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ (ਅੰਗ:੬੦੬)

सोरठि महला ४ ॥
आपे स्रिसटि उपाइदा पिआरा करि सूरजु चंदु चानाणु ॥ आपि निताणिआ ताणु है पिआरा आपि निमाणिआ माणु ॥ आपि दइआ करि रखदा पिआरा आपे सुघड़ु सुजाणु ॥१॥ मेरे मन जपि राम नामु नीसाणु ॥ सतसंगति मिलि धिआइ तू हरि हरि बहुड़ि न आवण जाणु ॥ रहाउ ॥ आपे ही गुण वरतदा पिआरा आपे ही परवाणु ॥ आपे बखस कराइदा पिआरा आपे सचु नीसाणु ॥ आपे हुकमि वरतदा पिआरा आपे ही फुरमाणु ॥२॥

☬ ਪੰਜਾਬੀ ਵਿਚ ਵਿਆਖਿਆ :- ☬

ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ। ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ॥੧॥ ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ ॥ ਰਹਾਉ॥ ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ। ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ। ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ ॥੨॥

☬ हिंदी में अर्थ :- ☬

हे भाई! वह प्यारा प्रभु आप ही सृष्टि की रचना करता है, और (संसार को) रोशन करने के लिए सूरज व् चंदर बनाता है। प्रभु आप ही बेसहारों का सहारा है, जिस को कोई आदर मान नहीं देता उनको वह आदर मान देने वाला है। वह प्यारा प्रभु सुंदर आत्मिक बनावट वाला है, सब के दिलों की जानने वाला है, वह कृपा कर के सब की रक्षा करता है॥१॥ हे मेरे मन! परमात्मा का नाम सुमिरन किया कर। (नाम ही जीवन-सफ़र के लिए) राहदारी है। हे भाई! साध संगत में मिल कर तूँ परमात्मा का ध्यान धरा कर, (ध्यान की बरकत से) फिर जन्म मरण का चक्र नहीं रहेगा॥रहाउ॥ हे भाई! वह प्यारा प्रभु आप ही (जीवों को अपनें ) गुणों की सौगात देता है, आप ही जीवों को अपनी हजूरी में कबूल करता है। प्रभु आप ही सब ऊपर कृपा करता है, वह आप ही (जीवों के लिए) सदा कायम रहने वाली प्रकाश की मीनार है। वह प्यारा प्रभु आप ही (जीवों को) हुकम में चलाता है , आप ही हर जगह हुकम करता है॥२॥

☬ English Translation:- ☬

Sorat’h, Fourth Mehl:
The Beloved Himself created the Universe; He made the light of the sun and the moon. The Beloved Himself is the power of the powerless; He Himself is the honor of the dishonored. The Beloved Himself grants His Grace and protects us; He Himself is wise and all-knowing. ||1|| O my mind, chant the Name of the Lord, and receive His Insignia. Join the Sat Sangat, the True Congregation, and meditate on the Lord, Har, Har; you shall not have to come and go in reincarnation again. ||Pause|| The Beloved Himself pervades His Glorious Praises, and He Himself approves them. The Beloved Himself grants His forgiveness, and He Himself bestows the Insignia of Truth. The Beloved Himself obeys His Will, and He Himself issues His Command. ||2||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 09 January 2019

https://youtu.be/Tz90oCnixqg

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੯ ਜਨਵਰੀ ੨੦੧੯,ਬੁੱਧਵਾਰ,੨੫ ਪੋਹ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ (ਅੰਗ:੫੯੬)

ਨੀਕਾ = ਚੰਗਾ, ਪਿਆਰਾ। ਸਸੁਰੈ = ਸਹੁਰੇ ਦਾ। ਚਤੁਰੁ = ਸਿਆਣਾ। ਕੌ = ਨੂੰ, ਵਾਸਤੇ (ਕੋ = ਦਾ)। ਬਾਹਰੁ ਘਰੁ = ਘਰ ਬਾਹਰ, ਘਰ ਘਾਟ। ਦਾਨੁ = ਸੇਵਾ (ਦੂਜਿਆਂ ਦੀ)। ਇਸਨਾਨੁ = ਪਵਿਤ੍ਰਤਾ, ਪਵਿਤ੍ਰ ਆਚਰਨ। ਤਿਤੁ = ਉਸ ਵਿਚ, ਉਸ ਦੀ ਰਾਹੀਂ। ਤਨਿ = ਸਰੀਰ ਦੀ ਰਾਹੀਂ। ਤਿਤੁ ਤਨਿ = ਉਸ ਸਰੀਰ ਦੀ ਰਾਹੀਂ। ਧੂੜਿ ਧੁਮਾਈ = ਖੇਹ ਹੀ ਉਡਾਈ ॥੧॥ ਸਖਾਈ = ਮਿਤ੍ਰ। ਪਰਉ = ਮੈਂ ਪੈਂਦਾ ਹਾਂ। ਜਿਨਿ = ਜਿਸ (ਗੁਰੂ) ਨੇ ॥ ਰਹਾਉ॥ ਬੇਧਿਆ = ਵਿੰਨ੍ਹਿਆ। ਜਨ = ਪ੍ਰਭੂ ਦੇ ਦਾਸ, ਸੰਤ ਜਨ। ਵਾਦੁ = ਝਗੜਾ। ਮਗਨੁ = ਮਸਤ। ਅਹਿਨਿਸਿ = ਦਿਨ-ਰਾਤ (ਅਹਿ = ਦਿਨ। ਨਿਸਿ = ਰਾਤ)। ਮਗੁ = ਰਸਤਾ। ਜੋਹੈ = ਤੱਕਦਾ ਹੈ। ਮਰੈ = ਆਤਮਕ ਮੌਤ ਮਰਦਾ ਹੈ। ਬਿਖੁ = ਜ਼ਹਿਰ। ਗੰਧਣ ਵੈਣਿ = ਗੰਦੇ ਬੋਲ ਵਿਚ। ਰਤਾ = ਮਸਤ। ਹਿਤਕਾਰੀ = ਪਿਆਰ ਕਰਨ ਵਾਲਾ। ਰੰਗਿ = (ਪ੍ਰਭੂ ਦੇ) ਰੰਗ ਵਿਚ। ਰਸਿ = ਰਸ ਵਿਚ। ਮਨਮੁਖਿ = ਜਿਸ ਮਨੁੱਖ ਦਾ ਮੂੰਹ ਆਪਣੇ ਹੀ ਮਨ ਵਲ ਹੈ, ਜੋ ਆਪਣੇ ਮਨ ਦੇ ਪਿੱਛੇ ਤੁਰਦਾ ਹੈ। ਪਤਿ = ਇੱਜ਼ਤ ॥੨॥

ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥

सोरठि मः १ चउतुके ॥ माइ बाप को बेटा नीका ससुरै चतुरु जवाई ॥ बाल कंनिआ कौ बापु पिआरा भाई कौ अति भाई ॥ हुकमु भइआ बाहरु घरु छोडिआ खिन महि भई पराई ॥ नामु दानु इसनानु न मनमुखि तितु तनि धूड़ि धुमाई ॥१॥ मनु मानिआ नामु सखाई ॥ पाइ परउ गुर कै बलिहारै जिनि साची बूझ बुझाई ॥ रहाउ ॥ जग सिउ झूठ प्रीति मनु बेधिआ जन सिउ वादु रचाई ॥ माइआ मगनु अहिनिसि मगु जोहै नामु न लेवै मरै बिखु खाई ॥ गंधण वैणि रता हितकारी सबदै सुरति न आई ॥ रंगि न राता रसि नही बेधिआ मनमुखि पति गवाई ॥२॥

जो मनुष कभी माँ बाप का प्यारा बेटा था, कभी ससुर का दामाद था, कभी बेटे बेटियों के लिए प्यारा पिता था, और भाई का बहुत (स्नेही) भाई था, जब अकाल पुरख का हुकम हुआ तो उसने घर भर (सब कुछ) छोड़ दिया तो ऐसे एक पल में सब कुछ पराया हो गया। अपने मन के पीछे चलने वाले इंसान ने ना तो नाम जपा ना सेवा की और ना ही पवित्र आचरण बनाया और इस शारीर से सिर्फ़ इधर उधर के काम ही करता रहा ॥੧॥ जिस मनुष का मन गुरु के उपदेश में जुड़ जाता है वह परमात्मा के नाम को असली मित्र समझता है। में तो गुरु के चरनी लगता हु, गुरु से सदके जाता हु, जिस ने यह सची अकल दी है (की परमात्मा ही असली मित्र है ) ॥ रहाऊ ॥ मनमुख का मन जगत के साथ जूठे प्यार में जुड़ा रहता है, संत जनों के साथ वह लड़ाई करता रहता है । माया (के मोह) में मस्त वह दिन रात माया की राह देखता रहता है, परमात्मा का नाम कभी नहीं सिमरता, इस तरह (माया के मोह में ) जहर खा खा के आत्मक मोंत मर जाता है । वह गंधे गीतों (गाने सुनने ) में मस्त रहता है, गंधे गीत के साथ ही रहता है, परमात्मा की सिफत-सलाह वाली बाणी में उस का मन नहीं लगता है। ना ही परमात्मा के प्यार में रंगा जाता है,ना ही उस को नाम में खिचाव पैदा होता है । मनमुख इस तरह अपनी इज्जत गवाह लेता है ॥੨॥

Sorat’h, First Mehl, Chau-Tukas: The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord’s Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. ||1|| The mind is comforted by the Comforter of the Naam. I fall at the Guru’s feet – I am a sacrifice to Him; He has given me to understand the true understanding. ||Pause|| The mind is impressed with the false love of the world; he quarrels with the Lord’s humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is not imbued with the Lord’s Love, and he is not impressed by the taste of the Name; the self-willed manmukh loses his honor. ||2||

Waheguru Ji Ka Khalsa, Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 08 January 2019

https://youtu.be/88Meubh0ovs

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੮ ਜਨਵਰੀ ੨੦੧੯,ਮੰਗਲਵਾਰ,੨੪ ਪੋਹ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥ (ਅੰਗ:੬੧੧)

ਪਦਅਰਥ: ਖੋਜਤ = ਖੋਜਦਿਆਂ। ਖੋਜਿ = ਖੋਜ ਕੇ। ਤਤੁ = ਅਸਲੀਅਤ। ਸਾਰਾ = ਸ੍ਰੇਸ਼ਟ। ਕਿਲਬਿਖ = ਪਾਪ। ਨਿਮਖ = ਅੱਖ ਝਮਕਣ ਜਿਤਨਾ ਸਮਾ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ।੧। ਪੁਰਖ ਗਿਆਨੀ = ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ! ਸੁਣਿ ਸੁਣਿ = ਮੁੜ ਮੁੜ ਸੁਣ ਕੇ। ਤ੍ਰਿਪਤਿ = ਰਜੇਵਾਂ, ਸੰਤੋਖ। ਸਾਧੂ = ਗੁਰੂ। ਅੰਮ੍ਰਿਤ ਬਾਨੀ = ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ।ਰਹਾਉ। ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ। ਭੁਗਤਿ = (ਆਤਮਾ ਦੀ) ਖ਼ੁਰਾਕ। ਜੁਗਤਿ = ਜੀਊਣ ਦਾ ਸੁਚੱਜਾ ਢੰਗ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਕਉ = ਨੂੰ। ਪੂਰਨ = ਸਰਬ = ਵਿਆਪਕ। ਬਿਧਾਤਾ = ਕਰਤਾਰ।੨। ਸ੍ਰਵਣੀ = ਕੰਨਾਂ ਨਾਲ। ਰਸਨਾ = ਜੀਭ (ਨਾਲ) । ਸੋਈ = ਉਹ (ਪ੍ਰਭੂ) ਹੀ। ਕਰਣ ਕਾਰਣ = ਜਗਤ ਦਾ ਮੂਲ। ਜਾ ਤੇ = ਜਿਸ ਤੋਂ, ਜਿਸ (ਦੇ ਦਰ) ਤੋਂ। ਬ੍ਰਿਥਾ = ਖ਼ਾਲੀ।੩। ਭਾਗਿ = ਕਿਸਮਤ ਨਾਲ। ਕਿਰਪਾਲਾ = ਹੇ ਕਿਰਪਾਲ! ਗਾਵੈ = ਗਾਉਂਦਾ ਰਹੇ। ਗਪਾਲਾ = {ਅਸਲ ਲਫ਼ਜ਼ ‘ਗੋਪਾਲਾ’ ਹੈ, ਇਥੇ ‘ਗੁਪਾਲਾ’ ਪੜ੍ਹਨਾ ਹੈ} ਹੇ ਗੁਪਾਲ!।੪।

ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥

सोरठि महला ५ ॥
खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥ स्रवणी सुणीऐ रसना गाईऐ हिरदै धिआईऐ सोई ॥ करण कारण समरथ सुआमी जा ते ब्रिथा न कोई ॥३॥ वडै भागि रतन जनमु पाइआ करहु क्रिपा किरपाला ॥ साधसंगि नानकु गुण गावै सिमरै सदा गोपाला ॥४॥१०॥

अर्थ: हे भाई! बड़ी लंबी खोज करके हम इस नतीजे पर पहुँचे हैं कि परमात्मा का नाम (-सिमरन करना ही मनुष्य के जीवन की) सब से बड़ी असलियत है। गुरू की श़रण पड़ कर ही हरी-नाम सिमरन से (यह नाम) पलक झपकते ही (सारे) पाप कट देता है, और, (संसार-समुँद्र से) पार कर देता है* *॥१॥ आत्मिक जीवन की समझ वाले हे मनुष्य! (सदा) परमात्मा का नाम रस पिया कर। (हे भाई!) गुरू की आत्मिक जीवन देने वाली बाणी के द्वारा (परमात्मा का) नाम बार बार सुन कर (मनुष्य का) मन सब से ऊँचा संतोष हासिल कर लेता है ॥ रहाउ ॥ हे भाई! सारे सुखों का देने वाला, सदा कायम रहने वाला परमात्मा अगर मिल जाए, तो यही है विकारों से मुक्ति (का मूल), यही है (आत्मा की) ख़ुराक, यही है जीने का सही ढंग। वह सर्व-व्यापक सिरजनहार प्रभू भक्ति का (यह) दान अपने सेवक को (ही) बख्श़श़ करता है ॥२॥ हे भाई! उस (प्रभू के) ही (नाम) को काँनों से सुनना चाहिए, जीभ से गाना चाहिए, हृदय में अराधना चाहिए, जिस जगत के मूल सब ताकतों के मालिक के दर से कोई जीव ख़ाली-हाथ नहीं जाता ॥३॥ हे कृपाल! बड़ी किस्मत से यह श्रेष्ठ मनुष्या जन्म मिला है (अब) मेहर कर, गोपाल जी! (तेरा सेवक) नानक साध संगत में रह कर तेरे गुण गाता रहे, तेरा नाम सदा सिमरता रहे ॥४॥१०॥

Sorath Mahalaa 5 ||
*Khojat Khojat Khoj Beechaareo Raam Naam Tat Saaraa || Kilbikh Kaatte Nimakh Araadhheaa Gurmukh Paar Utaaraa ||1|| Har Ras Peevahu Purkh Gyaanee || Sun Sun Mahaa Tripat Man Paavai Saadhhoo Amrit Baanee || Rahaau || Mukat Bhugat Jugat Sach Paaeeai Sarab Sukhaa Kaa Daataa || Apune Daas Kau Bhagat Daan Devai Pooran Purakh Bidhhaataa ||2|| Sarvnee Suneeai Rasnaa Gaaeeai Hirdai Dhhiaaeeai Soee || Karan Kaaran Samrathh Suaamee Jaa Te Brithhaa N Koee ||3|| Vaddai Bhaag Ratan Janam Paaeaa Karahu Kirpaa Kirpaalaa || Saadhhsang Naanak Gun Gaavai Simrai Sadaa Gopaalaa ||4||10||

Meaning: I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. ||1|| Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. ||2|| Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. ||3|| By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 08 January 2019

https://youtu.be/IAzjE5lBKLI

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੮ ਜਨਵਰੀ ੨੦੧੯,ਮੰਗਲਵਾਰ,੨੪ ਪੋਹ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮ:੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ (ਅੰਗ:੫੯੧)

ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥

सलोकु मः ३ ॥
सतिगुर की परतीति न आईआ सबदि न लागो भाउ ॥ ओस नो सुखु न उपजै भावै सउ गेड़ा आवउ जाउ ॥ नानक गुरमुखि सहजि मिलै सचे सिउ लिव लाउ ॥१॥ मः ३ ॥ ए मन ऐसा सतिगुरु खोजि लहु जितु सेविऐ जनम मरण दुखु जाइ ॥ सहसा मूलि न होवई हउमै सबदि जलाइ ॥ कूड़ै की पालि विचहु निकलै सचु वसै मनि आइ ॥ अंतरि सांति मनि सुखु होइ सच संजमि कार कमाइ ॥ नानक पूरै करमि सतिगुरु मिलै हरि जीउ किरपा करे रजाइ ॥२॥

जिस मनुख को सतगुरु पर भरोसा नहीं बना और सतगुरु के शब्द में जिस का प्यार नहीं लगा, उस को कभी सुख नहीं, चाहे (गुरु पास) सौ बार जाये। हे नानाम! अगर गुरु के सन्मुख हो कर सच्चे में लिव जोड़े तो प्रभु सहजे ही मिल जाता है॥ हे मेरे मन! ऐसा सतगुरु खोज, जिस की सेवा करने से तेरा साडी उम्र का दुःख दूर हो जाये, कभी जरा भी चिंता न हो और (उस सतगुरु के शब्द से तेरा अहंकार जल जाये, तेरे अंदर से कूड़ की दिवार दूर हो जाये और मन में सच्चा हरी आ बसे, और हे मन! (उस सतगुरु के बताये हुए) संजम में सच्ची कर कर के तेरे अंदर शांति और सुख हो जाये। हे नानक! जब हरी अपने रजा में कृपा करता है तो (इस जैसा) सतगुरु पूरी बक्शीश से ही मिलता है॥२॥

Shalok, Third Mehl:
One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. ||1|| Third Mehl: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. ||2||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 07 January 2019

https://youtu.be/MOtHemUtQjM

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੭ ਜਨਵਰੀ ੨੦੧੯,ਸੋਮਵਾਰ,੨੩ ਪੋਹ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮ: ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ (ਅੰਗ:੬੫੨)

सलोकु मः ४ ॥
अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥

☬ English Translation:- ☬

Shalok, Fourth Mehl:
He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. ||1||

☬ ਪੰਜਾਬੀ ਵਿਆਖਿਆ :- ☬

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

☬ हिंदी में अर्थ :- ☬

(मनमुख के) हिरदय में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वेह सारा धोखा ही धोखा समझता है। (मनमुख मनुख खुद) दुःख होते हैं ( व् औरों को) दुखी करते हैं; सतगुरु का हुकम उनके मन में नहीं आता (भाव, रजा नहीं मानते) और अपनी गरज के पीछे भटकते रहते हैं; हे नानक! अगर हरी अपनी मेहर करे, तो ही वेह गुरु के शब्द में लीं होते हैं।१।

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ