Evening Hukamnama | Sri Harmandir Sahib ji | 30 July 2018

 

https://youtu.be/CFkq1eHS61I

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੦ ਜੁਲਾਈ ੨੦੧੮,ਸੋਮਵਾਰ,੧੫ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੬੮)
ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

*ਪਦਅਰਥ: ਕਲਿ = ਝਗੜੇ = ਕਲੇਸ਼। ਜੁਗ = ਸਮਾ। ਕਲਿਜੁਗ = ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ: ਇਥੇ ‘ਜੁਗਾਂ’ ਦਾ ਜ਼ਿਕਰ ਨਹੀਂ ਚੱਲ ਰਿਹਾ। ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ ਕਾਰਨ ਝਗੜੇ = ਕਲੇਸ਼ ਵਧੇ ਰਹਿੰਦੇ ਹਨ}। ਕਲਿਜੁਗ ਕਾ ਧਰਮੁ = ਉਹ ਧਰਮ ਜੋ ਦੁਨੀਆ ਦੇ ਝੰਬੇਲਿਆਂ ਤੋਂ ਬਚਾ ਸਕੇ। ਭਾਈ = ਹੇ ਭਾਈ! ਕਿਵ ਛੂਟਹ = ਅਸੀ ਕਿਵੇਂ ਬਚੀਏ? ਛੁਟਕਾਕੀ = ਬਚਣ ਦੇ ਚਾਹਵਾਨ। ਤੁਲਹਾ = ਨਦੀ ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ। ਤਰਾਕੀ = ਤਾਰੂ।੧। ਲਾਜ = ਇੱਜ਼ਤ। ਹਮ ਮਾਗੀ = ਅਸਾਂ ਮੰਗੀ ਹੈ। ਇਕਾਕੀ = ਇਕੋ ਹੀ।ਰਹਾਉ। ਸੇ = ਉਹ {ਬਹੁ = ਬਚਨ}। ਬਚਨਾਕੀ = ਬਚਨਾਂ ਦੀ ਰਾਹੀਂ, ਗੁਰੂ ਦੀ ਬਾਣੀ ਦੀ ਰਾਹੀਂ। ਚਿਤ੍ਰ ਗੁਪਤਿ = ਚਿਤ੍ਰ ਗੁਪਤ ਨੇ {ਚਿਤ੍ਰ ਗੁਪਤ = ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮੰਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ ਲੇਖਾ ਲਿਖਦੇ ਰਹਿੰਦੇ ਹਨ}। ਛੂਟੀ = ਮੁੱਕ ਗਈ। ਬਾਕੀ = ਹਿਸਾਬ।੨। ਮਨਿ = ਮਨ ਵਿਚ। ਲਗਿ = ਲੱਗ ਕੇ। ਦਿਨੀਅਰੁ = {दिनकर} ਸੂਰਜ। ਸੂਰੁ = ਸੂਰਜ। ਅਗਨਿ = ਅੱਗ। ਸਿਵ = ਕੱਲਿਆਣ = ਸਰੂਪ ਪਰਮਾਤਮਾ। ਚੰਦਾਕੀ = ਚਾਨਣੀ ਵਾਲਾ।੩। ਅਗਮ = ਅਪਹੁੰਚ। ਅਗੋਚਰ = {ਅ = ਗੋ = ਚਰ। ਗੋ = ਗਿਆਨ = ਇੰਦ੍ਰ੍ਰੇ} ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਪਾਕੀ = ਆਪ ਹੀ। ਕਉ = ਨੂੰ, ਉਤੇ। ਕਰਿ = ਬਣਾ ਲੈ।੪।*

*ਅਰਥ: ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ॥ ਰਹਾਉ ॥ ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ॥੨॥ ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ॥੩॥ ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੬॥*

*धनासरी महला ४ ॥*
*कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥*

*अर्थ: हे भाई! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ ? (उत्तर-) परमात्मा के नाम का जाप* *बेड़ी है, नाम ही तुलहा है। जिस मनुष्य ने हरी-नाम जपा वह तैराक बन के (संसार-समुँद्र से) पार निकल जाता है ॥१॥ हे प्रभू जी! (दुनिया के विकारों के झंझटों में से) अपने सेवक की इज्ज़त बचा ले। हे हरी! मुझे अपना नाम जपने की समर्था दे। मैं (तेरे से) सिर्फ तेरी भक्ति का दान मांग रहा हूँ ॥ रहाउ ॥ हे भाई! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है ॥२॥ हे भाई! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कल्याण रूप (परमात्मा प्रगट हो गया, मानों) ठंडक पहुँचाने वाला चाँद चड़ गया, जिस ने (उन के हृदय में से) तृष्णा की अग्नि बुझा दी; (जिस ने विकारों का) तपता सुर्य (शांत कर दिया) ॥੩॥ हे प्रभू! तूँ सब से बड़ा हैं, तूँ सर्व-व्यापक हैं; तूँ अपहुँच हैं; ज्ञान-इन्द्रियों के द्वारा तेरे तक पहुंच नहीं हो सकती। तूँ (हर जगह) आप ही आप, आप ही आप हैं। हे प्रभू! अपने दास नानक पर मेहर कर, और, अपने दासों के दासों का दास बना ले ॥४॥६॥*

*Dhhanaasaree Mahalaa 4 ||*
*Kaljug Kaa Dharam Kahahu Tum Bhaaee Kiv Shhootteh Ham Shhuttkaakee || Har Har Jap Berree Har Tulhaa Har Japeo Tarai Taraakee ||1|| Har Jee Laaj Rakhahu Har Jan Kee || Har Har Japan Japaavahu Apnaa Ham Maagee Bhagat Ikaakee || Rahaau || Har Ke Sevak Se Har Peaare Jin Japeo Har Bachnaakee || Lekhaa Chitr Gupat Jo Likheaa Sabh Shhoottee Jam Kee Baakee ||2|| Har Ke Sant Japeo Man Har Har Lag Sangat Saadh Janaa Kee || Diniar Soor Trisnaa Agan Bujhaanee Siv Chareo Chand Chandaakee ||3|| Tum Vadd Purakh Vadd Agam Agochar Tum Aape Aap Apaakee || Jan Naanak Ko Prabh Kirpaa Keejai Kar Daasan Daas Dasaakee ||4||6||*

*Meaning: Tell me, O Siblings of Destiny, the religion for this Dark Age of Kali Yuga. I seek emancipation – how can I be emancipated ? Meditation on the Lord, Har, Har, is the boat, the raft; meditating on the Lord, the swimmer swims across. ||1|| O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. ||2|| The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. ||3|| You are the Greatest Being, absolutely unapproachable and unfathomable; You created the Universe from Your Own Being. O God, take pity on Daas Nanak, and make him the slave of the slave of Your slaves. ||4||6||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 30 July 2018

https://youtu.be/GXVUe-JWhZg

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੦ ਜੁਲਾਈ ੨੦੧੮,ਸੋਮਵਾਰ,੧੫ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੭੦੯)
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਨਾਨਕ ਜੀ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ – ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਨਾਨਕ ਜੀ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥

*सलोक ॥*
*संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥*

*अर्थ: जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। नानक जी! (तुम भी ऐसे गुरमुखों की संगत में रह के) प्रमाता का पल्लू पकड़ ॥१॥ चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। नानक जी! प्रभु का नाम सिमरन करने से ही मन शांत होता है ॥२॥ प्रभू के सुंदर चरनों का आसरा ले कर सभी जीव (दुनिया की तपस़ से) बच जाते हैं। गोबिन्द जी की वडिअाई सुन कर (बंदगी वालों के) मन निडर हो जाते हैं। वह प्रभू का नाम-धन इक्कतर करते हैं और उस धन में कभी घाटा नहीं पड़ता। ऐसे गुरुमुखों की संगत बड़े भागों से मिलती हैं, यह संत जन आठों पहर प्रभू का सिमरन करते हैं और सदा प्रभू का जस सुनते हैं ॥१७॥*

*Salok ||*
*Sant Oudhran Deaalang Aasrang Gopaal Keertneh || Nirmalang Sant Sangen Ott Naanak Parmesureh ||1|| Chandan Chand N Sarad Rut Mool N Mittee Ghaam ||* *Seetal Theevai Naanakaa Japandarro Har Naam ||2|| Pourree || Charan* *Kamal Kee Outt Oudhhare Sagal Jan || Sun Partaap Govind Nirbhau Bhae Man || Tott N Aavai Mool Sancheaa Naam Dhhan || Sant Janaa Siu Sang Paaeeai Vaddai Pun || Aath Pehar Har Dhhiaae Har Jas Nit Sun ||17||*

*Meaning: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, Nanak Ji, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, Nanak Ji, by chanting the Name of the Lord. ||2|| Pauree: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. ||17||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 29 July 2018

https://youtu.be/xTFW6c5odHY

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੯ ਜੁਲਾਈ ੨੦੧੮,ਐਤਵਾਰ,੧੪ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੫੧)
ਸਲੋਕੁ ਮਃ ੩ ॥
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਿਣ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

*ਵਿਆਖਿਆ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਨਾਨਕ ਜੀ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥ ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਨਾਨਕ ਜੀ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥ ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ ॥੨੩॥*

*सलोकु मः ३ ॥*
*रे जन उथारै दबिओहु सुतिआ गई विहाइ ॥ सतिगुर का सबदु सुणि न जागिओ अंतरि न उपजिओ चाउ ॥ सरीरु जलउ गुण बाहरा जो गुर कार न कमाइ ॥ जगतु जलंदा डिठु मै हउमै दूजै भाइ ॥ नानक गुर सरणाई उबरे सचु मनि सबदि धिआइ ॥१॥ मः ३ ॥ सबदि रते हउमै गई सोभावंती नारि ॥ पिर कै भाणै सदा चलै ता बनिआ सीगारु ॥ सेज सुहावी सदा पिरु रावै हरि वरु पाइआ नारि ॥ ना हरि मरै न कदे दुखु लागै सदा सुहागणि नारि ॥ नानक हरि प्रभ मेलि लई गुर कै हेति पिआरि ॥२॥ पउड़ी ॥ जिना गुरु गोपिआ आपणा ते नर बुरिआरी ॥ हरि जीउ तिन का दरसनु ना करहु पापिसट हतिआरी ॥ ओहि घरि घरि फिरहि कुसुध मनि जिउ धरकट* *नारी ॥ वडभागी संगति मिले गुरमुखि सवारी ॥ हरि मेलहु सतिगुर दइआ करि* *गुर कउ बलिहारी ॥२३॥*

*अर्थ: (मोह-रूप) उथारे के दबे हुए हे भाई ! (तेरी उम्र) सोते हुए ही गुजर गई है; सतिगुरु का शब्द सुन के तुझे जाग नहीं आई और ना ही हृदय में (नाम जपने का) चाव उपजा है। गुणों से विहीन शरीर सड़ जाए जो सतिगुरु की (बताई हुई) कार नहीं करता; (इस तरह का) संसार मैंने हऊमै में और माया के मोह में जलता हुआ देखा है। नानक जी! गुरु के शब्द के द्वारा सच्चे हरि को मन में सिमर के (जीव) सतिगुरु की शरण पड़ के (इस हऊमै में जलने से) बचते हैं ॥१॥ जिस की हऊमै सतिगुरु के शब्द में रंगे जाने से दूर हो जाती है वह (जीव-रूपी) नारी सोभावंती है; वह नारी अपने प्रभु-पती के हुक्म में सदा चलती है, इसी कारण उस का श्रृंगार सफल समझो। जिस जीव-स्त्री ने भगवान-पती को खोज लिया है, उस की (हृदय-रूप) सेज सुंदर है, क्योंकि उस को पती सदा मिला हुआ है, वह स्त्री सदा सुहाग वाली है क्योंकि उस का पती भगवान कभी मरता नहीं, (इस लिए) वह कभी दुखी नहीं होती। नानक जी! गुरु के प्यार में उस की बिरती होने के कारण भगवान ने उसे अपने साथ मिलाया है ॥२॥ पउड़ी ॥ जो मनुष्य प्यारे सतिगुरु की निन्दा करते हैं वह बहुत बुरे हैं,रब मेहर ही करे! हे भाई! उन का दर्शन ना करें, वह बड़े पापी और हतियारे हैं; मन से खोटे वह आदमी विभचारन स्त्री की तरह घर घर फिरते हैं। वडभागी मनुष्य सतिगुरु की निवाजी हुई गुरमुखों की संगत में मिलते हैं। हे हरी! मैं सदके हूँ सतिगुरु से, मेहर कर और सतिगुरु को मिला ॥२३॥*

*Salok Ma 3 ||*
*Re Jan Outhhaarai Dabiohu Suteaa Gaee Vihaae || Satgur Kaa Shabad Sun N Jaageo Antar N Oupjeo Chaao || Sareer Jalu Gun Baahraa Jo Gur Kaar N Kamaae || Jagat Jalandaa Ddith Mai Houmai Doojai Bhaae || Naanak Gur Sarnaaee Oubre Sach Man Shabad Dhheaae ||1|| Ma 3 || Shabad Rate Houmai Gaee Sobhaavantee Naar || Pir Kai Bhaanai Sadaa Chalai Taa Baneaa Seegaar || Sej Suhaavee Sadaa Pir Raavai Har Var Paaeaa Naar || Naa Har Marai N Kade Dukh Laagai Sadaa Suhaagan Naar || Naanak Har Prabh Mel Laee Gur Kai Het Piaar ||2|| Paurree || Jinaa Gur Gopeaa Aapnaa Te Nar Bureaaree || Har Jeeo Tin Kaa Darsan Naa Karahu Paapesatt Hateaaree || Ouh Ghar Ghar Fireh Kusudhh Man Jiu Dhharkatt Naaree || Vaddbhaagee Sangat Mile Gurmukh Savaaree || Har Melahu Satgur Daeaa Kar Gur Kau Balehaaree ||23||*

*Meaning: O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. Nanak Ji, those who seek the Guru’s Sanctuary are saved; within their minds, they meditate on the True Word of the Shabad. ||1|| Third Mehl: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. Nanak Ji, the Lord God unites her with Himself;* *she enshrines love and affection for the Guru. ||2|| Pauree: Those* *who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. ||23||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 29 July 2018

https://youtu.be/htL3vsy9m_4

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੯ ਜੁਲਾਈ ੨੦੧੮,ਐਤਵਾਰ,੧੪ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੦੮)
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥
ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥

सोरठि महला ५ घरु १ तितुके ੴ सतिगुर प्रसादि ॥
किसु हउ जाची किस आराधी जा सभु को कीता होसी ॥ जो जो दीसै वडा वडेरा सो सो खाकू रलसी ॥ निरभउ निरंकारु भव खंडनु सभि सुख नव निधि देसी ॥१॥ हरि जीउ तेरी दाती राजा ॥ माणसु बपुड़ा किआ सालाही किआ तिस का मुहताजा ॥ रहाउ ॥ जिनि हरि धिआइआ सभु किछु तिस का तिस की भूख गवाई ॥ ऐसा धनु दीआ सुखदातै निखुटि न कब ही जाई ॥ अनदु भइआ सुख सहजि समाणे सतिगुरि मेलि मिलाई ॥२॥

Sorat’h, Fifth Mehl, First House, Ti-Tukas: One Universal Creator God. By The Grace Of The True Guru:
Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. ||1|| O Dear Lord, Your gifts alone satisfy me. Why should I praise the poor helpless man? Why should I feel subservient to him? ||Pause|| All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. ||2||

ਹਉ ਜਾਚੀ = ਹਉ ਜਾਚੀਂ, ਮੈਂ ਮੰਗਾਂ। ਆਰਾਧੀ = ਆਰਾਧੀਂ, ਮੈਂ ਆਰਾਧਨਾ ਕਰਾਂ। ਸਭੁ ਕੋ = ਹਰੇਕ ਜੀਵ। ਕੀਤਾ = (ਪਰਮਾਤਮਾ ਦਾ) ਬਣਾਇਆ ਹੋਇਆ। ਹੋਸੀ = ਹੋਵੇਗਾ, ਹੈ। ਖਾਕੂ = ਖ਼ਾਕ ਵਿਚ। ਭਵ ਖੰਡਨੁ = ਜਨਮ (ਮਰਨ) ਨਾਸ ਕਰਨ ਵਾਲਾ। ਸਭਿ = ਸਾਰੇ। ਨਵ ਨਿਧਿ = ਜਗਤ ਦੇ ਨੌ ਹੀ ਖ਼ਜ਼ਾਨੇ। ਦੇਸੀ = ਦੇਵੇਗਾ, ਦੇਂਦਾ ਹੈ।੧। ਹਰਿ = ਹੇ ਹਰੀ! ਦਾਤੀ = ਦਾਤੀਂ, ਦਾਤਾਂ ਨਾਲ। ਰਾਜਾ = ਰਾਜਾਂ, ਮੈਂ ਰੱਜਦਾ ਹਾਂ। ਬਪੁੜਾ = ਵਿਚਾਰਾ। ਸਾਲਾਹੀ = ਸਲਾਹੀਂ, ਮੈਂ ਸਾਲਾਹਾਂ। ਤਿਸ ਕਾ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}।ਰਹਾਉ। ਜਿਨਿ = ਜਿਸ (ਮਨੁੱਖ) ਨੇ। ਸਭੁ ਕਿਛੁ = ਹਰੇਕ ਚੀਜ਼। ਸੁਖਦਾਤੈ = ਸੁਖ ਦੇਣ ਵਾਲੇ (ਪ੍ਰਭੂ) ਨੇ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਸਤਿਗੁਰਿ = ਗੁਰੂ ਨੇ। ਮੇਲਿ = ਮਿਲਾਪ ਵਿਚ।੨। ਤਿਤੁਕੇ = ਤਿ-ਤੁਕੇ, ਤਿੰਨ ਤਿੰਨ ਤੁਕਾਂ ਵਾਲੇ ਬੰਦ (ਇਸ ਸ਼ਬਦ ਦੇ ਹਰੇਕ ‘ਬੰਦ’ ਵਿਚ ਤਿੰਨ ਤਿੰਨ ਤੁਕਾਂ ਹਨ)

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।

राग सोरठि, घर १ में गुरु अर्जनदेव जी की तीन-तुकी बाणी। अकाल पुरख एक है और सतगुरु की कृपा द्वारा मिलता है। हे भाई! जब जिव परमात्मा का ही पैदा किया हुआ है, तो (उस करतार को छोड़ के) मैं और किस से कुछ माँगू? मैं और किस की आस रखता फिरूँ? जो भी कोई बड़ा या धनि मनुख दीखता है, हरेक ने (मर कर) मिटटी में मिल जाना है (एक परमात्मा ही सदा कायम रहने वाला दाता है) हे भाई! सारे सुख और जगत के सरे नौ खजाने वह निरंकार ही देने वाला है जिस को किसी का कोई डर नहीं, और, जो सब जीवों का जनम मरण नास करने वाला है।१। हे प्रभु जी! मैं तुम्हारी (दी हुई) दातों से रिजक पा सकता हूँ, मैं किसी बेचारे मनुख की बढाई क्यों करता फिरूँ? मुझे किसी मनुख की मोहताजी क्यों हो?।रहाउ। हे भाई! जिस मनुख ने परमात्मा की भक्ति शुरू कर दी, जगत की हरेक चीज ही उस की बन जाती है, परमात्मा उस के अंदर (माया की) भूख दूर कर देता है। सुखदाते प्रभु ने उस को ऐसा (नाम-)धन दे दिया है जो(उसके पास कभी भी नहीं ख़तम होता। गुरु ने उस परमात्मा के चरणों में (जब) मिला दिया, तो आत्मिक अडोलता के कारण उस के अन्दर आनंद और सारे सुख आ बसते है।२।

Waheguru Ji Ka Khalsa,
Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 28 July 2018

https://youtu.be/OfehVMmYJlE

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੮ ਜੁਲਾਈ ੨੦੧੮,ਸ਼ਨੀਵਾਰ,੧੩ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੦੮)
ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥
ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥

*ਪਦਅਰਥ: ਹਉ ਜਾਚੀ = ਹਉ ਜਾਚੀਂ, ਮੈਂ ਮੰਗਾਂ। ਆਰਾਧੀ = ਆਰਾਧੀਂ, ਮੈਂ ਆਰਾਧਨਾ ਕਰਾਂ। ਸਭੁ ਕੋ = ਹਰੇਕ ਜੀਵ। ਕੀਤਾ = (ਪਰਮਾਤਮਾ ਦਾ) ਬਣਾਇਆ ਹੋਇਆ। ਹੋਸੀ = ਹੋਵੇਗਾ, ਹੈ। ਖਾਕੂ = ਖ਼ਾਕ ਵਿਚ। ਭਵ ਖੰਡਨੁ = ਜਨਮ (ਮਰਨ) ਨਾਸ ਕਰਨ ਵਾਲਾ। ਸਭਿ = ਸਾਰੇ। ਨਵ ਨਿਧਿ = ਜਗਤ ਦੇ ਨੌ ਹੀ ਖ਼ਜ਼ਾਨੇ। ਦੇਸੀ = ਦੇਵੇਗਾ, ਦੇਂਦਾ ਹੈ।੧। ਹਰਿ = ਹੇ ਹਰੀ! ਦਾਤੀ = ਦਾਤੀਂ, ਦਾਤਾਂ ਨਾਲ। ਰਾਜਾ = ਰਾਜਾਂ, ਮੈਂ ਰੱਜਦਾ ਹਾਂ। ਬਪੁੜਾ = ਵਿਚਾਰਾ। ਸਾਲਾਹੀ = ਸਲਾਹੀਂ, ਮੈਂ ਸਾਲਾਹਾਂ। ਤਿਸ ਕਾ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}।ਰਹਾਉ। ਜਿਨਿ = ਜਿਸ (ਮਨੁੱਖ) ਨੇ। ਸਭੁ ਕਿਛੁ = ਹਰੇਕ ਚੀਜ਼। ਸੁਖਦਾਤੈ = ਸੁਖ ਦੇਣ ਵਾਲੇ (ਪ੍ਰਭੂ) ਨੇ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਸਤਿਗੁਰਿ = ਗੁਰੂ ਨੇ। ਮੇਲਿ = ਮਿਲਾਪ ਵਿਚ।੨। ਮਨ = ਹੇ ਮਨ! ਅਨਦਿਨੁ = ਹਰ ਰੋਜ਼। ਵਖਾਣੀ = ਵਖਾਣਿ, ਉਚਾਰਦਾ ਰਹੁ। ਕਾਣਿ = ਮੁਥਾਜੀ। ਜਮਾਣੀ = ਜਮਾਂ ਦੀ {ਆਣੀ = ਦੀ}। ਕਉ = ਨੂੰ।੩। ਗੁਪਾਲਾ = ਹੇ ਗੋਪਾਲ! ਕਿਆ ਹਮ = ਸਾਡੀ ਕੀਹ ਪਾਂਇਆਂ ਹੈ? ਜਨੁ = ਦਾਸ।੪।*

*ਅਰਥ: ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ ਜੀ ! ਅਸੀ ਜੀਵਾਂ ਨੇ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।*

*सोरठि महला ५ घरु १ तितुके*
*ੴ सतिगुर प्रसादि ॥*
*किसु हउ जाची किस आराधी जा सभु को कीता होसी ॥जो जो दीसै वडा वडेरा सो सो खाकू रलसी ॥निरभउ निरंकारु भव खंडनु सभि सुख नव निधि देसी ॥१॥हरि जीउ तेरी दाती राजा ॥माणसु बपुड़ा किआ सालाही किआ तिस का मुहताजा ॥ रहाउ ॥जिनि हरि धिआइआ सभु किछु तिस का तिस की भूख गवाई ॥ऐसा धनु दीआ सुखदातै* *निखुटि न कब ही जाई ॥अनदु भइआ सुख सहजि समाणे सतिगुरि मेलि मिलाई ॥२॥मन नामु जपि नामु आराधि अनदिनु नामु वखाणी ॥उपदेसु सुणि साध संतन का सभ चूकी काणि जमाणी ॥जिन कउ क्रिपालु होआ प्रभु मेरा से लागे गुर की बाणी ॥३॥कीमति कउणु करै प्रभ तेरी तू सरब जीआ दइआला ॥सभु किछु कीता तेरा वरतै किआ हम बाल गुपाला ॥राखि लेहु नानकु जनु तुमरा जिउ पिता पूत किरपाला ॥४॥१॥*

*अर्थ: हे भाई! जब जिव परमात्मा का ही पैदा किया हुआ है, तो (उस करतार को छोड़ के) मैं और किस से कुछ माँगू? मैं और किस की आस रखता फिरूँ? जो भी कोई बड़ा या धनि मनुख दीखता है, हरेक ने (मर कर) मिटटी में मिल जाना है (एक परमात्मा ही सदा कायम रहने वाला दाता है) हे भाई! सारे सुख और जगत के सरे नौ खजाने वह निरंकार ही देने वाला है जिस को किसी का कोई डर नहीं, और, जो सब जीवों का जनम मरण नास करने वाला है।।१।। हे प्रभु जी! मैं तुम्हारी (दी हुई) दातों से रिजक पा सकता हूँ, मैं किसी बेचारे मनुख की बढाई क्यों करता फिरूँ? मुझे किसी मनुख की मोहताजी क्यों हो?।।रहाउ।। हे भाई! जिस मनुख ने परमात्मा की भक्ति शुरू कर दी, जगत की हरेक चीज ही उस की बन जाती है, परमात्मा उस के अंदर (माया की) भूख दूर कर देता है। सुखदाते प्रभु ने उस को ऐसा (नाम-)धन दे दिया है जो(उसके पास कभी भी नहीं ख़तम होता। गुरु ने उस परमात्मा के चरणों में (जब) मिला दिया, तो आत्मिक अडोलता के कारण उस के अन्दर आनंद और सारे सुख आ बसते है।।२।। हे (मेरे) मन! हर समय परमातमा का नाम जपिया कर,सिमरिया कर,उचारिया कर।संत जनां का उपदेस सुन के जमों की भी सारी भाव अधीनता मुक जाती है। (पर,हे मन!) सतिगुरु की बाणी में वही मनुष सुरत जोडते हैं,जिन पर प्यारा प्रभू आप दयावान होता है।।३।।हे प्रभू तेरी (मेहर की) कीमत कौन पा सकता है? तूँ सभी जीवों पर मेहर करने वाला है।हे गोपाल प्रभू जी! हम जीव किआ कर सकते हैं ? जगत में सभी काम आपके किया ही होते हैं।हे प्रभू! नानक तेरा दास है,(इस दास की) रख्सा उसे तरह करते रहना , जैसे पिता अपने पुत्रों पर कृपाल हो कर करता है ।।४।।१।।*

*Sorath Mahalaa 5 Ghar 1 Tituke*
*Ik Oankaar Satgur Parsaad ||*
*Kis Hau Jaachee Kis Aaraadhhee Jaa Sabh Ko Keetaa Hosee ||Jo Jo Deesai Vaddaa Vadderaa So So Khaakoo Ralsee ||Nirbhau Nirañkaar Bhav Khanddan Sabh Sukh Nav Nidhh Desee ||1||Har Jeeu Teree Daatee Raajaa ||Maanas Bapurraa Keaa Saalaahee Keaa Tis Kaa Muhtaajaa || Rahaao ||Jin Har Dhhiaaeaa Sabh Kishh Tis Kaa Tis Kee Bhookh Gavaaee ||Aisaa Dhhan Deeaa Sukhdaatai Nikhutt N Kab Hee Jaaee ||Anad Bhaeaa Sukh Sehaj Samaane Satgur Mel Milaaee ||2|| Man Naam Jap Naam Aaraadhh Andin Naam Vakhaanee ||Oupades Sun Saadhh Santan Kaa Sabh Chookee Kaan Jamaanee ||Jin Kau Kirpaal Hoaa Prabh Meraa Se Laage Gur Kee Baanee ||3||Keemat Koun Karai Prabh Teree Too Sarab Jeeaa Daeaalaa ||Sabh Kishh Keetaa Teraa Vartai Keaa Ham Baal Gupaalaa ||Raakh Lehu Naanak Jan Tumraa Jiu Pitaa Poot Kirpaalaa ||4||1||*

*Meaning: Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. ||1|| O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one* *who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. ||2|| O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. ||3|| Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. ||4||1||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ