Morning Hukamnama | Sri Harmandir Sahib ji | 28 July 2018

 

https://youtu.be/fA6wMN2QSBE

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੮ ਜੁਲਾਈ ੨੦੧੮,ਸ਼ਨੀਵਾਰ,੧੩ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੦੯)
ਸੋਰਠਿ ਮਹਲਾ ੫ ॥
ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

*ਪਦਅਰਥ: ਭੇਟਿਓ = ਮਿਲਿਆ ਹੈ। ਵਡ ਭਾਗੀ = ਵੱਡੇ ਭਾਗਾਂ ਨਾਲ। ਮਨਹਿ = ਮਨ ਵਿਚ। ਪਰਗਾਸਾ = (ਆਤਮਕ ਜੀਵਨ ਦਾ) ਚਾਨਣ। ਸਾਹਿਬ = ਮਾਲਕ। ਭਰਵਾਸਾ = ਭਰੋਸਾ, ਸਹਾਰਾ।੧। ਕੈ = ਤੋਂ। ਬਲਿਹਾਰੈ = ਸਦਕੇ। ਆਗੈ ਪਾਛੈ = ਲੋਕ ਪਰਲੋਕ ਵਿਚ, ਹਰ ਥਾਂ। ਸਹਜਾ = ਆਤਮਕ ਅਡੋਲਤਾ। ਘਰਿ = ਹਿਰਦੇ = ਘਰ ਵਿਚ।ਰਹਾਉ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਕਰਣੈਹਾਰਾ = ਪੈਦਾ ਕਰਨ ਵਾਲਾ। ਸੋਈ = ਉਹ ਹੀ। ਆਧਾਰਾ = ਆਸਰਾ।੨। ਸਫਲ ਦਰਸਨੁ = ਜਿਸ (ਪ੍ਰਭੂ) ਦਾ ਦਰਸਨ ਜੀਵਨ = ਮਨੋਰਥ ਪੂਰਾ ਕਰਦਾ ਹੈ। ਅਕਾਲ ਮੂਰਤਿ = ਜਿਸ ਦੀ ਹਸਤੀ ਮੌਤ ਤੋਂ ਰਹਿਤ ਹੈ। ਹੋਵਨਹਾਰਾ = ਸਦਾ ਹੀ ਜੀਊਂਦਾ ਰਹਿਣ ਵਾਲਾ। ਕੰਠਿ = ਗਲ ਨਾਲ। ਲਗਾਇ = ਲਾ ਕੇ।੩। ਕਾਰਜੁ = ਜ਼ਿੰਦਗੀ ਦਾ ਮਨੋਰਥ। ਆਇਆ ਰਾਸੇ = ਰਾਸਿ ਆਇਆ, ਸਿਰੇ ਚੜ੍ਹ ਗਿਆ ਹੈ। ਸਗਲੇ = ਸਾਰੇ।੪।*

*ਅਰਥ: ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ ॥੧॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ ॥ ਰਹਾਉ ॥ ਹੇ ਭਾਈ! (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ। ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ। ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ ॥੨॥ (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ ॥੩॥ ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ ॥੪॥੫॥*

*सोरठि महला ५ ॥*
*गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥*

*अर्थ: हे भाई! बड़ी किस्मत से मुझे पूरा गुरू मिल गया है, मेरे मन में आतमिक जीवन की सूझ पैदा हो गई है। अब मुझे अपने मालिक का सहारा हो गया है, कोई उस मालिक की बराबरी नहीं कर सकता ॥१॥ हे भाई! मैं अपने गुरू से कुर्बान जाता हूँ, (गुरू की कृपा से) मेरे हृदय-घर में आनंद बना रहता है, इस लोग में भी आतमिक अडोलता का सुख मुझे प्राप्त हो गया है, और, परलोक में भी यह सुख टिका रहने वाला है ॥ रहाउ ॥ हे भाई! (मुझे निश्चय हो गया है कि जो)* *सिरजनहार सब के दिल की जानने वाला है वही मेरे सिर पर राखा है। जब से मैं गुरू की चरणी लगा हूँ, मुझे परमात्मा के नाम का सहारा हो गया है। कोई भय मुझे अब छू नहीं सकता ॥२॥ (हे भाई! गुरू की कृपा से मुझे यकीन बन गया है कि) जिस परमात्मा का दर्शन मनुष्य जन्म का फल देने वाला है, जिस परमात्मा की हस्ती मौत से रहित है, वह इस पल भी (मेरे सिर पर) मौजूद है, और, सदा कायम रहने वाला है। वह प्रभू अपनी प्रीत की अपने प्यार की दात दे कर अपने सेवकों को अपने गले से लगा कर रखता है ॥३॥ वह गुरू बड़ी वडियाई वाला है, अश्रचर्ज शोभा वाला है, उस की शरण पड़ने से जिंदगी का मनोरथ प्राप्त हो जाता है। हे भाई! मुझे नानक को पूरा गुरू मिल गया है, मेरे सभी दुख दूर हो गए हैं ॥४॥५॥*

*Sorath Mahalaa 5 ||*
*Gur Pooraa Bhetteo Vaddbhaagee Maneh Bhaeaa Pargaasaa || Koe N Pahuchanhaaraa Doojaa Apune Saahib Kaa Bharvaasaa ||1|| Apune Satgur Kai Balehaarai || Aagai Sukh Paashhai Sukh Sehjaa Ghar Aanand Hamaarai || Rahaau || Antarjaamee Karnaihaaraa Soee Khasam Hamaaraa || Nirbhau Bhae Gur Charnee Laage Ik Raam Naam Aadhhaaraa ||2|| Safal Darsan Akaal Moorat Prabh Hai Bhee Hovanhaaraa || Kanth Lagaae Apune Jan Raakhe Apunee Preet Piaaraa ||3|| Vaddee Vaddeaaee Acharaj Sobhaa Kaaraj Aaeaa Raase || Naanak Kau Gur Pooraa Bhetteo Sagle Dookh Binaase ||4||5||*

*Meaning: I met the True Guru, by great good fortune, and my mind has been enlightened. No one else can equal me, because I have the loving support of my Lord and Master. ||1|| I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. ||2|| Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. ||3|| Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. ||4||5||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 27 July 2018

https://youtu.be/llUFs9qsp5o

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੭ ਜੁਲਾਈ ੨੦੧੮,ਸ਼ੁੱਕਰਵਾਰ,੧੨ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੨੭)
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਪਦਅਰਥ: ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ) । ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, ਉਹ ਜਿਸ ਦੀ ਅਸਲੀਅਤ ਕੁਝ ਹੋਰ ਹੋਵੇ ਪਰ ਵੇਖਣ ਨੂੰ ਕੁਝ ਅਜੀਬ ਮਨ = ਮੋਹਣਾ ਦਿੱਸਦਾ ਹੋਵੇ। ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ।ਰਹਾਉ।

*ਅਰਥ: ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥ ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ ਜੀ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥*

*तिलंग बाणी भगता की कबीर जी*
*ੴ सतिगुर प्रसादि ॥*
*बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥ असमान मिह्याने‍ लहंग दरीआ गुसल करदन बूद ॥ करि फकरु दाइम लाइ चसमे जह तहा मउजूदु ॥३॥ अलाह पाकं पाक है सक करउ जे दूसर होइ ॥ कबीर करमु करीम का उहु करै जानै सोइ ॥४॥१॥*

*अर्थ: राग तिलंग में भगतों की बाणी; कबीर जी की।*
*अकाल पुरख एक है और सतिगुरू की कृपा द्वारा मिलता है।*
*हे भाई! (वाद-विवाद की खातिर) वेदों कतेबों के हवाले दे दे कर ज्यादा बातें करने से (मनुष्य के अपने) दिल का सहम दूर नहीं होता। (हे भाई!) अगर आप अपने मन को एक पल भर ही टिकाउ, तो आपको सब में ही रब वस्ता दिखेगा (किसी के विरुद्ध तर्क करने की जरुरत नहीं पड़ेगी) ॥१॥ हे भाई! (अपने ही) दिल को हर समय खोज, (बहस करने की) घबराहट में न भटक। यह जगत एक जादू सा है, एक तमाश़ा सा है, (इस में से इस व्यर्थ वाद-विवाद के द्वारा) हाथ आने वाली कोई शै नहीं ॥१॥ रहाउ ॥ बे-समझ लोग (अन-मतों की धर्म-पुस्तकों के बारे यह) पढ़ पढ़ कर (कि इन में जो लिखा है) झूठ (है), ख़ुश हो हो कर बहस करते हैं। (परन्तु वो यह नहीं जानते कि) सदा कायम रहने वाला रब सृष्टि में (भी) वस्ता है, (ना वह अलग सातवें आसमान पर बैठा है और) ना वह परमात्मा कृष्ण की मूर्ति​ है ॥२॥ (सातवें आसमान पर बैठा समझने की जगह, हे भाई!) वह प्रभू-रूप दरिया पर अंतःकरण में लहरें मार रहा है, तुझे उस में स्नान करना था। सो, उस की सदा बंदगी कर, (यह भगती का) चश्मा लगा (कर देख), वह हर जगह मौजूद है ॥३॥ रब सब से पवित्र (हस्ती) है (उस से पवित्र कोई अन्य नहीं है), इस बात पर मैं तब ही शंका करूं, अगर उस रब जैसा कोई अन्य हो। हे कबीर जी! (इस बात को) वह मनुष्य​ ही समझ सकता है जिस को वह समझने-योग्य बनाए। और, यह बख़्श़श़ उस बख़्श़श़ करने वाले के अपने हाथ है ॥४॥१॥*

*Tilang Baanee Bhagtaa Kee Kabeer Jee*
*Ik Oankaar Satgur Parsaad ||*
*Bed Kateb Iftraa Bhaaee Dil Kaa Fikar N Jaae || Ttuk Dam Karaaree Jau Karahu Haajir Hajoor Khudaae ||1|| Bande Khoj Dil Har Roj Naa Fir Paresaanee Maahe || Eh Ju Duneeaa Sehar Melaa Dasatgeeree Naahe ||1|| Rahaau || Darog Parr Parr Khusee Hoe Bekhabar Baad Bakaahe || Hak Sach Khaalak Khalak Meaane Seaam Moorat Naahe ||2|| Asmaan Meaane Lahang Dareeaa Gusal Kardan Bood || Kar Fakar Daaem Laae Chasme Jeh Tahaa Maujood ||3|| Alaah Paakang Paak Hai Sak Karau Je Doosar Hoe || Kabeer Karam Kareem Kaa Ouhu Karai Jaanai Soe ||4||1||*

*Meaning: Tilang, The Word Of Devotee Kabeer Jee:*
*One Universal Creator God. By The Grace Of The True Guru:*
*The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1|| Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2|| Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. ||3|| The Lord is the purest of the pure; only through doubt could there be another. O Kabeer Ji, mercy flows from the Merciful Lord; He alone knows who acts. ||4||1||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 27 July 2018

https://youtu.be/TIJmBYnfRAA

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੭ ਜੁਲਾਈ ੨੦੧੮,ਸ਼ੁੱਕਰਵਾਰ,੧੨ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੦)
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।

Waheguru Ji Ka Khalsa,
Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 26 July 2018

https://youtu.be/xhxAZ9ecJqk

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੬ ਜੁਲਾਈ ੨੦੧੮,ਵੀਰਵਾਰ,੧੧ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੮੦)
ਧਨਾਸਰੀ ਮਹਲਾ ੫ ॥
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

ਵਿਆਖਿਆ: ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ ॥ ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ ਜੀ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥

धनासरी महला ५ ॥
*नामु गुरि दीओ है अपुनै जा कै मसतकि करमा ॥ नामु द्रिड़ावै नामु जपावै ता का जुग महि धरमा ॥१॥ जन कउ नामु वडाई सोभ ॥ नामो गति नामो पति जन की मानै जो जो होग ॥१॥ रहाउ ॥ नाम धनु जिसु जन कै पालै सोई पूरा साहा ॥ नामु बिउहारा नानक आधारा नामु परापति लाहा ॥२॥६॥३७॥

अर्थ: हे भाई! जिस मनुष्य के मस्तक पर भाग्य (जाग पड़े) उस को प्यारे गुरू ने परमात्मा का नाम दे दिया। उस मनुष्य का (फिर) सदा का काम ही जगत में यह बन जाता है कि वह ओरों को हरी-नाम दृढ़ कराता है जपाता है (नाम जपने के लिए प्रेरणा करता है) ॥१॥ हे भाई! परमात्मा के सेवक के लिए परमात्मा का नाम (ही) वडियाई है नाम ही शोभा है। हरी-नाम ही उस की उच्ची आतमिक अवस्था है, नाम ही उस की इज्ज़त है। जो कुछ परमात्मा की रजा में होता है, सेवक उस को (सिर-माथे पर) मानता है ॥१॥ रहाउ ॥ परमात्मा का नाम-धन जिस मनुष्य के पास है, वही पूरा साहूकार है। हे नानक जी! वह मनुष्य हरी-नाम सिमरन को ही अपना असली विहार समझता है, नाम का ही उस को आसरा रहता है, नाम की ही वह कमाई खाता है ॥२॥६॥३७॥

Dhhanaasaree Mahalaa 5 ||
Naam Gur Deeo Hai Apunai Jaa Kai Mastak Karmaa || Naam Dhrirraavai Naam Japaavai Taa Kaa Jug Meh Dhharmaa ||1|| Jan Kau Naam Vaddaaee Sobh || Naamo Gat Naamo Pat Jan Kee Maanai Jo Jo Hog ||1|| Rahaau || Naam Dhhan Jis Jan Kai Paalai Soee Pooraa Saahaa || Naam Biuhaaraa Naanak Aadhhaaraa Naam Paraapat Laahaa ||2||6||37||

Meaning: My Guru gives the Naam, the Name of the Lord, to those who have such karma written on their foreheads. He implants the Naam, and inspires us to* *chant the Naam; this is Dharma, true religion, in this world. ||1|| The Naam is the glory and greatness of the Lord’s humble servant. The Naam is his salvation, and the Naam is his honor; he accepts whatever comes to pass. ||1|| Pause || That humble servant, who has the Naam as his wealth, is the perfect banker. The Naam is his occupation, O Nanak Ji, and his only support; the Naam is the profit he earns. ||2||6||37||

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 26 July 2018

 

https://youtu.be/gvbXASAtDt4

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੬ ਜੁਲਾਈ ੨੦੧੮,ਵੀਰਵਾਰ,੧੧ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੯੪)
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

Dhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ =ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ ॥੨॥੧॥

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

Waheguru ji Ka Khalsa,
Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!