Morning Hukamnama | Sri Harmandir Sahib ji | 23 July 2018

https://youtu.be/FF5iWoTceC4

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੩ ਜੁਲਾਈ ੨੦੧੮,ਸੋਮਵਾਰ,੮ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੬੮)
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥

Dhanaasaree, Fourth Mehl: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. ||Pause||

ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧। ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ = ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ।

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

हे हरी! हे स्वामी! मैं पपीहा तेरे नाम-बूँद (नाम की बूँद) के लिए तड़प रहा हूँ। (कृपा करो), तेरा नाम मेरे लिए जीवन बूँद बन जाए। हे हरी! हे प्रभु! अपनी कृपा करो, आँख के झपकने जितने समय के लिए ही मेरे मुख में (अपने नाम की शांति) की बूँद दाल दे।१। परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली(नशे का आदि) मनुख नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ।रहाउ।

Waheguru Ji Ka Khalsa,
Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 22 July 2018

https://youtu.be/-ZsPlibo04Q

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੨ ਜੁਲਾਈ ੨੦੧੮,ਐਤਵਾਰ,੭ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੦)
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

*ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।*

*ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥*

*धनासरी महला ४ ॥*
*मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥*

*अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम* *रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥*

*Dhhanaasaree Mahalaa 4 ||*
*Mere Saahaa Mai Har Darshan Sukh Hoe || Hamree Bedan Too Jaantaa Saahaa Avar Keaa Jaanai Koe || Rahaau || Saachaa Saahib Sach Too Mere Saahaa Teraa Keeaa Sach Sabh Hoe || Jhoothaa Kis Kau Aakheeai Saahaa Doojaa Naahee Koe ||1|| Sabhnaa Vich Too Vartdaa Saahaa Sabh Tujheh Dhiaaveh Din Raat || Sabh Tujh Hee Thhaavahu Mangde Mere Saahaa Too Sabhnaa Kareh Ik Daat ||2|| Sabh Ko Tujh Hee Vich Hai Mere Saahaa Tujh Te Baahar Koee Naahe || Sabh Jeea Teree Too Sabhas Daa Mere Saahaa Sabh Tujh Hee Maahe Samaahe ||3|| Sabhnaa Kee Too Aas Hai Mere Piaare Sabh Tujheh Dhhiaaveh Mere Saah || Jiu Bhaavai Tiu Rakh Too Mere Piaare Sach Naanak Ke Paatsaah ||4||7||13||*

*Meaning: O my King, beholding the Blessed Vision of the Lord’s Darshan, I am at peace. You alone know my inner pain, O King; what can anyone else know ? || Pause || O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak Ji. ||4||7||13||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 22 July 2018

https://youtu.be/wf46puYV-nQ

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੨ ਜੁਲਾਈ ੨੦੧੮,ਐਤਵਾਰ,੭ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੯੬)
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

जैतसरी महला ४ घरु १ चउपदे ੴ सतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥

Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2||

ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧। ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ। ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।

ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 21 July 2018

https://youtu.be/thg_6EuLh6Y

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੧ ਜੁਲਾਈ ੨੦੧੮,ਸ਼ਨੀਵਾਰ,੬ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੨)
ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

*ਪਦਅਰਥ: ਰਾਜਨ = ਰਾਜੇ। ਭੂਮਨ = ਜ਼ਿਮੀਂ ਦੇ ਮਾਲਕ। ਤਾ ਕੀ = ਉਹਨਾਂ ਦੀ। ਤ੍ਰਿਸਨ = ਲਾਲਚ, ਤ੍ਰੇਹ। ਲਪਟਿ ਰਹੇ = ਚੰਬੜੇ ਰਹਿੰਦੇ ਹਨ। ਮਾਤੇ = ਮਸਤ। ਲੋਚਨ = ਅੱਖਾਂ।੧। ਬਿਖਿਆ = ਮਾਇਆ। ਕਿਨ ਹੀ = ਕਿਨਿ ਹੀ {ਲਫ਼ਜ਼ ‘ਕਿਨਿ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ} ਕਿਸੇ ਨੇ ਭੀ। ਤ੍ਰਿਪਤਿ = ਸ਼ਾਂਤੀ, ਰਜੇਵਾਂ। ਪਾਵਕੁ = ਅੱਗ। ਈਧਨਿ = ਈਧਨ ਨਾਲ, ਬਾਲਣ ਨਾਲ। ਧ੍ਰਾਪੈ = ਰੱਜਦੀ। ਕਹਾ = ਕਿੱਥੇ? ਅਘਾਈ = ਰੱਜਦਾ ਹੈ।ਰਹਾਉ। ਦਿਨੁ ਦਿਨੁ = ਹਰ ਰੋਜ਼। ਬਿੰਜਨ = {व्यंजन} ਸੁਆਦਲੇ ਖਾਣੇ। ਤਾ ਕੀ = ਉਸ (ਮਨੁੱਖ) ਦੀ। ਸੁਆਨ = ਕੁੱਤਾ। ਨਿਆਈ = ਵਾਂਗ। ਘੋਖਾ = ਭਾਲਦਾ ਫਿਰਦਾ ਹੈ।੨। ਕਾਮਵੰਤ = ਕਾਮ = ਵਾਸਨਾ ਵਾਲਾ। ਕਾਮੀ = ਵਿਸ਼ਈ। ਪਰ ਗ੍ਰਿਹ ਜੋਹ = ਪਰਾਏ ਘਰ ਦੀ ਤੱਕ। ਜੋਰ = ਤੱਕ, ਮੰਦ ਦ੍ਰਿਸ਼ਟੀ, ਭੈੜੀ ਵਿਕਾਰ = ਭਰੀ ਨਿਗਾਹ। ਦਿਨ ਪ੍ਰਤਿ = ਹਰ ਰੋਜ਼। ਸੂਕੈ = ਸੁੱਕਦਾ ਜਾਂਦਾ ਹੈ।੩। ਨਿਧਾਨਾ = ਖ਼ਜ਼ਾਨਾ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਸਹਜੁ = ਆਤਮਕ ਅਡੋਲਤਾ। ਕੈ = ਦੇ (ਹਿਰਦੇ) ਵਿਚ। ਤੇ = ਤੋਂ, ਪਾਸੋਂ।੪।*

*ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥*

*धनासरी महला ५ ॥*
*वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥ दिनु दिनु करत भोजन बहु बिंजन ता की मिटै न भूखा ॥ उदमु करै सुआन की निआई चारे कुंटा घोखा ॥२॥ कामवंत कामी बहु नारी पर ग्रिह जोह न चूकै ॥ दिन प्रति करै करै पछुतापै सोग लोभ महि सूकै ॥३॥ हरि हरि नामु अपार अमोला अम्रितु एकु निधाना ॥ सूखु सहजु आनंदु संतन कै नानक गुर ते जाना ॥४॥६॥*

*अर्थ: (हे भाई! दुनिया में) बड़े बड़े राजे हैं, बड़े बड़े जिमींदार हैं, (माया के लिए) उनकी तृष्णा कभी भी खत्म नहीं होती, वह माया के अचंभों में मस्त रहते हैं, माया से चिपके रहते हैं। (माया के बिना) ओर कुछ उनको आँखों से दिखता ही नहीं ॥१॥ हे भाई! माया (के मोह) में (फंसे रह के) किसी मनुष्य ने माया की तृप्ति को प्राप्त नहीं किया है, जैसे* *आग को बालण देते जाओ वह तृप्त नहीं होती। परमात्मा के नाम के बिना मनुष्य कभी तृप्त नहीं हो सकता ॥ रहाउ ॥ हे भाई! जो मनुष्य हर रोज़ स्वादले भोजन खाता रहता है, उस की (स्वादले भोजनों की) भूख कभी नहीं खत्म होती। (स्वादले भोजनों की खातिर) वह मनुष्य कुत्ते की तरह दौड़-भज करता है, चारों ओर ढूंढ़ता फिरता है ॥२॥ हे भाई! काम-वश हुए विशई मनुष्य की चाहे कितनी ही स्त्री हों, पराए घर की तरफ उस की मंदी निगाह फिर भी नहीं हटती। वह हर रोज़ (विशे-पाप करता है, और, पछतावा (भी) है। सो, इस काम-वाशना में और पछतावे में उस का आतमिक जीवन सुखता जाता है ॥३॥ हे भाई! परमात्मा का नाम ही एक ऐसा बेअंत और कीमती ख़ज़ाना है जो आतमिक जीवन देता है। (इस नाम-ख़ज़ाने की बरकत से) संत जनों के हृदय-घर में आतमिक अडोलता बनी रहती है, सुख आनंद बना रहता है। पर, हे नानक जी! गुरू पासों ही इस ख़ज़ाने की जान-पहचान प्राप्त होती है ॥४॥६॥*

*Dhhanaasaree Mahalaa 5 ||*
*Vadde Vadde Raajan Ar Bhooman Taa Kee Trisan N Boojhee || Lapatt Rahe Maaeaa Rang Maate Lochan Kashhoo N Soojhee ||1|| Bikheaa Meh Kin Hee Tripat N Paaee || Jiu Paavak Eedhhan Nahee Dhhraapai Bin Har Kahaa Aghaaee || Rahaau || Din Din Karat Bhojan Bahu Binjan Taa Kee Mittai N Bhookhaa || Oudam Karai Suaan Kee Niaaee Chaare Kunttaa Ghokhaa ||2|| Kaamvant Kaamee Bahu Naaree Par Greh Joh N Chookai || Din Prat Karai Karai Pashhutaapai Sog Lobh Meh Sookai ||3|| Har Har Naam Apaar Amolaa Amrit Ek Nidhhaanaa || Sookh Sehaj Aanand Santan Kai Naanak Gur Te Jaanaa ||4||6||*

*Meaning: The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. ||1|| No one has ever found satisfaction in sin and corruption. The flame is not satisfied by more fuel; how can one be satisfied without the Lord ? || Pause || Day after day, he eats his meals with many different foods, but his hunger is not eradicated. He runs around like a dog, searching in the four directions. ||2|| The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. ||3|| The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak Ji, through the Guru, this is known. ||4||6||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 21 July 2018

https://youtu.be/ATFz5ld5klM

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੧ ਜੁਲਾਈ ੨੦੧੮,ਸ਼ਨੀਵਾਰ,੬ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੦੮)
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥

सलोक ॥ राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥

Shalok: Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak; the riches of Maya will not go along with anyone. ||2||

ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ।੨।

ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।

हे नानक! यह राज रूप धन और (ऊँची) कुल का अभिमान-सब छल-रूप है। जिव छल कर के दूसरों पर दोष लगा लगा कर (कई प्रकार से) माया जोड़ते हैं, परन्तु प्रभु के नाम के बिना कोई भी वस्तु यहाँ से नहीं जाती। तुम्मा देखने में तो मुझे सुंदर दिखा। क्या यह ऊकाई लग गई? इस का तो आधी कोडी भी मुल्य नहीं मिलता। हे नानक! (यही हाल माया का है, जिव के लिए तो यह भी कोड़ी मोल की नहीं होती क्योंकि यहाँ से चलने के समय) यह माया जिव के साथ नहीं जाती।२।

Waheguru Ji Ka ਖਾਲਸਾ
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!